Bus Accident: ਸੜਕ ਹਾਦਸਿਆਂ ਦੇ ਚੱਲਦੇ ਕਈ ਲੋਕ ਆਪਣੀਆਂ ਜਾਨਾਂ ਗਵਾ ਦਿੰਦੇ ਹਨ। ਇਸ ਵਿਚਾਲੇ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਨੇਪਾਲ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਧਾਡਿੰਗ ਜ਼ਿਲ੍ਹੇ ਵਿੱਚ ਪਿਥਵੀ ਨੈਸ਼ਨਲ ਹਾਈਵੇ 'ਤੇ ਸਵਾਰੀਆਂ ਨਾਲ ਭਰੀ ਇਕ ਬੱਸ ਬੇਕਾਬੂ ਹੋ ਕੇ ਤ੍ਰਿਸ਼ੂਲੀ ਨਦੀ ਵਿੱਚ ਜਾ ਡਿੱਗੀ, ਜਿਸ ਕਾਰ ਘੱਟੋ-ਘੱਟ 18 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 25 ਤੋਂ ਵੱਧ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।ਇਸ ਹਾਦਸੇ ਵਿੱਚ ਕਈ ਲੋਕਾਂ ਨੇ ਗਵਾਈ ਜਾਨਜਾਣਕਾਰੀ ਅਨੁਸਾਰ ਇਹ ਹਾਦਸਾ ਸੋਮਵਾਰ ਰਾਤ ਲਗਭਗ 1:15 ਤੋਂ 1:30 ਵਜੇ ਦੇ ਵਿਚਕਾਰ ਵਾਪਰਿਆ। ਬੱਸ ਪੋਖਰਾ ਤੋਂ ਰਾਜਧਾਨੀ ਕਾਠਮੰਡੂ ਜਾ ਰਹੀ ਸੀ, ਜਦੋਂ ਬੇਣੀਘਾਟ ਰੋਰੰਗ ਪੇਂਡੂ ਨਗਰਪਾਲਿਕਾ ਦੇ ਚਿਨਾਧਾਰਾ ਨੇੜੇ ਇਹ ਡਰਾਈਵਰ ਦੇ ਕਾਬੂ 'ਚੋਂ ਅਚਾਨਕ ਬਾਹਰ ਹੋ ਗਈ ਤੇ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ 'ਚ ਕੁੱਲ 18 ਲੋਕ ਮਾਰੇ ਗਏ ਹਨ, ਜਿਨ੍ਹਾਂ 'ਚ 6 ਔਰਤਾਂ ਵੀ ਸ਼ਾਮਲ ਸ਼ਾਮਲ ਹਨ। ਪੁਲਸ ਅਨੁਸਾਰ ਇੱਕ ਮ੍ਰਿਤਕਾਂ 'ਚੋਂ ਇਕ ਨਿਊਜ਼ੀਲੈਂਡ ਦਾ ਨਾਗਰਿਕ ਵੀ ਹੈ। ਇਸ ਤੋਂ ਇਲਾਵਾ 2 ਦਰਜਨ ਤੋਂ ਵੱਧ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਰੈਸਕਿਊ ਕਰ ਕੇ ਹਸਪਤਾਲ ਪਹੁੰਚਾਇਆ ਗਿਆ ਹੈ। ਜ਼ਖਮੀਆਂ ਵਿੱਚ ਜਾਪਾਨ, ਹਾਲੈਂਡ ਅਤੇ ਚੀਨ ਦੇ ਸੈਲਾਨੀ ਵੀ ਸ਼ਾਮਲ ਦੱਸੇ ਜਾ ਰਹੇ ਹਨ। ਇਨ੍ਹਾਂ 'ਚੋਂ ਕਈਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।ਨੇਪਾਲੀ ਸੈਨਾ, ਹਥਿਆਰਬੰਦ ਪੁਲਸ ਬਲ ਅਤੇ ਸਥਾਨਕ ਲੋਕਾਂ ਨੇ ਰਾਤ ਦੇ ਹਨੇਰੇ ਵਿੱਚ ਬਚਾਅ ਮੁਹਿੰਮ ਚਲਾਈ। ਪਾਣੀ ਦੇ ਤੇਜ਼ ਵਹਾਅ ਅਤੇ ਖਰਾਬ ਰਸਤੇ ਕਾਰਨ ਬਚਾਅ ਕਾਰਜ ਵਿੱਚ ਕਾਫੀ ਦਿੱਕਤਾਂ ਆਈਆਂ, ਪਰ ਅੰਤ ਲੋਕਾਂ ਨੂੰ ਬਾਹਰ ਕੱਢਣ 'ਚ ਸਫ਼ਲਤਾ ਮਿਲੀ। ਮੁੱਢਲੀ ਜਾਂਚ ਵਿੱਚ ਬੱਸ ਦੀ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ, ਪਰ ਇਸ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।