ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਰਾਹਤ ਦੀ ਖਬਰ ਹੈ। ਜਲਦ ਹੀ ਡੀਏ ਦੀਆਂ ਬਕਾਇਆ ਕਿਸ਼ਤਾਂ ਮਿਲਣ ਦੀ ਉਮੀਦ ਬੱਝ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਡੀਏ ਨਾਲ ਸਬੰਧਤ ਮਾਮਲਿਆਂ ’ਤੇ ਤਿੰਨ ਮਹੀਨਿਆਂ ਵਿੱਚ ਫੈਸਲਾ ਲਿਆ ਜਾਏ। ਇਸ ਲਈ ਉਮੀਦ ਹੈ ਕਿ ਤਿਉਹਾਰੀ ਸੀਜ਼ਨ ਵਿੱਚ ਮੁਲਾਜ਼ਮਾਂ ਨੂੰ ਗੱਫਾ ਮਿਲ ਸਕਦਾ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀਏ ਨਾਲ ਸਬੰਧਤ ਮਾਮਲਿਆਂ ’ਤੇ ਤਿੰਨ ਮਹੀਨਿਆਂ ਵਿੱਚ ਹੁਕਮ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਜੇ ਮੁਲਾਜ਼ਮ ਲਾਭ ਪਾਉਣ ਦੇ ਹੱਕਦਾਰ ਹਨ ਤਾਂ ਉਨ੍ਹਾਂ ਨੂੰ ਤੁਰੰਤ ਬਣਦਾ ਲਾਭ ਦਿੱਤਾ ਜਾਵੇ। ਅਦਾਲਤ ਨੇ ਇਹ ਹੁਕਮ ਨਿਰਮਲ ਸਿੰਘ ਧਨੋਆ ਤੇ ਹੋਰਨਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਤੇ ਹਨ।