ED raids AAP leader Saurabh Bhardwaj’s house: ਆਮ ਆਦਮੀ ਪਾਰਟੀ (AAP) ਦੇ ਆਗੂ ਅਤੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਛਾਪੇਮਾਰੀ ਕੀਤੀ ਹੈ। ਦਿੱਲੀ ਦੇ ਕਥਿਤ ਹਸਪਤਾਲ ਘੋਟਾਲੇ ਦੇ ਦੋਸ਼ਾਂ ਕਾਰਨ ਇਹ ਛਾਪੇਮਾਰੀ ਕੀਤੀ ਗਈ ਹੈ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਸਮੇਤ AAP ਦੇ ਕਈ ਆਗੂਆਂ ‘ਤੇ ਵੱਖ-ਵੱਖ ਮਾਮਲਿਆਂ ‘ਚ ED ਆਪਣਾ ਸ਼ਿਕੰਜਾ ਕੱਸ ਚੁੱਕੀ ਹੈ। ਇਹ ਪਹਿਲੀ ਵਾਰ ਹੈ ਜਦੋਂ ਕੇਂਦਰੀ ਜਾਂਚ ਏਜੰਸੀ ਸੌਰਭ ਭਾਰਦਵਾਜ ਤੱਕ ਪਹੁੰਚੀ ਹੈ।ਇਸ ਨੂੰ ਲੈ ਕੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਸੌਰਭ ਭਾਰਦਵਾਜ 'ਤੇ ਰੇਡ ਕੀਤੀ ਗਈ, ਕਿਉਂਕਿ ਕੱਲ੍ਹ ਤੋਂ ਪੂਰੇ ਦੇਸ਼ ਵਿੱਚ ਮੋਦੀ ਜੀ ਦੀ ਡਿਗਰੀ ਨੂੰ ਲੈ ਚਰਚਾ ਹੈ ਕਿ ਮੋਦੀ ਜੀ ਦੀ ਡਿਗਰੀ ਫ਼ਰਜ਼ੀ ਹੈ। ਇਹ ਰੇਡ ਸਿਰਫ਼ ਇਸ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੀਤੀ ਗਈ ਹੈ।ਅੱਜ ਸੌਰਭ ਭਾਰਦਵਾਜ 'ਤੇ ਰੇਡ ਕੀਤੀ ਗਈ, ਕਿਉਂਕਿ ਕੱਲ੍ਹ ਤੋਂ ਪੂਰੇ ਦੇਸ਼ ਵਿੱਚ ਮੋਦੀ ਜੀ ਦੀ ਡਿਗਰੀ ਨੂੰ ਲੈ ਚਰਚਾ ਹੈ ਕਿ ਮੋਦੀ ਜੀ ਦੀ ਡਿਗਰੀ ਫ਼ਰਜ਼ੀ ਹੈ। ਇਹ ਰੇਡ ਸਿਰਫ਼ ਇਸ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੀਤੀ ਗਈ ਹੈ।ਸਤੇਂਦਰ ਜੈਨ ਜੀ ਨੂੰ ਵੀ ਝੂਠੇ ਕੇਸ 'ਚ ਤਿੰਨ ਸਾਲ ਜੇਲ੍ਹ ਵਿੱਚ ਰੱਖਿਆ ਗਿਆ, ਤੇ ਬਾਅਦ 'ਚ CBI ਤੇ ED ਨੇ ਅਦਾਲਤ…— Bhagwant Mann (@BhagwantMann) August 26, 2025ਸਤੇਂਦਰ ਜੈਨ ਜੀ ਨੂੰ ਵੀ ਝੂਠੇ ਕੇਸ 'ਚ ਤਿੰਨ ਸਾਲ ਜੇਲ੍ਹ ਵਿੱਚ ਰੱਖਿਆ ਗਿਆ, ਤੇ ਬਾਅਦ 'ਚ CBI ਤੇ ED ਨੇ ਅਦਾਲਤ ਵਿੱਚ ਇੱਕ ਕਲੋਜ਼ਰ ਰਿਪੋਰਟ ਦਾਇਰ ਕੀਤੀ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਰੁੱਧ ਦਾਇਰ ਕੀਤੇ ਸਾਰੇ ਮਾਮਲੇ ਫ਼ਰਜ਼ੀ ਤੇ ਝੂਠੇ ਹਨ।ਦੱਸ ਦਈਏ ਕਿ ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਨਿਰੋਧਕ ਸ਼ਾਖਾ (ACB) ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਹੈਲਥ ਇੰਫਰਾਸਟਰਕਚਰ ਪ੍ਰੋਜੈਕਟਾਂ ਵਿੱਚ ਕਥਿਤ ਘੋਟਾਲਿਆਂ ਨੂੰ ਲੈ ਕੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਅਤੇ ਸਤੇਂਦਰ ਜੈਨ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਕਥਿਤ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਜਾਂਚ ਈਡੀ ਕਰ ਰਹੀ ਹੈ। ਇਸੀ ਸਬੰਧ ਵਿੱਚ 13 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਸਵੇਰੇ ਹੀ ਈਡੀ ਦੀ ਇੱਕ ਟੀਮ ਸੌਰਭ ਭਰਦਵਾਜ ਦੇ ਨਿਵਾਸ ਸਥਾਨ ‘ਤੇ ਪਹੁੰਚੀ। ਸਖ਼ਤ ਸੁਰੱਖਿਆ ਵਿਚਕਾਰ ਟੀਮ ਨੇ ਉਨ੍ਹਾਂ ਦੇ ਘਰ ਵਿੱਚ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ।