ਸ਼ਨੀਵਾਰ ਸਵੇਰੇ ਬਠਿੰਡਾ ਥਾਣਾ ਕੋਤਵਾਲੀ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਦੋ ਔਰਤਾਂ ਨੂੰ ਲੁੱਟਣ ਵਾਲੇ ਮੁਲਜ਼ਮਾਂ ਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਦੀ ਗੋਲੀਬਾਰੀ ਵਿੱਚ ਅਮਨਪ੍ਰੀਤ ਨਾਮ ਦਾ ਇੱਕ ਮੁਲਜ਼ਮ ਜ਼ਖਮੀ ਹੋ ਗਿਆ, ਜਦੋਂ ਕਿ ਦੂਜੇ ਮੁਲਜ਼ਮ ਅਮਨਦੀਪ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਨਾਲ ਕੋਈ ਵੀ ਪੁਲਿਸ ਕਰਮਚਾਰੀ ਜ਼ਖਮੀ ਨਹੀਂ ਹੋਇਆ।ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਕਿਰਨ ਬਾਲਾ ਨਾਮ ਦੀ ਇੱਕ ਔਰਤ ਆਪਣੇ ਦੋਸਤ ਨਾਲ ਮੇਲਾ ਰਾਮ ਹਸਪਤਾਲ ਦੇ ਨੇੜਿਓਂ ਲੰਘ ਰਹੀ ਸੀ ਤਾਂ ਲੁਟੇਰੇ ਪਿੱਛੇ ਤੋਂ ਬਾਈਕ 'ਤੇ ਆਏ ਅਤੇ ਉਸਦਾ ਪਰਸ ਖੋਹ ਕੇ ਭੱਜ ਗਏ। ਇਸ ਦੌਰਾਨ ਕਿਰਨ ਡਿੱਗ ਪਈ ਤੇ ਉਸਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਔਰਤ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।