Weather Update: ਦੇਸ਼ 'ਚ ਕਹਿਰ ਬਣ ਵਰ੍ਹੇਗਾ ਮੀਂਹ! 17 ਤੋਂ 20 ਜੁਲਾਈ ਤੱਕ IMD ਅਲਰਟ, ਜਾਣੋ ਪੰਜਾਬ-ਹਰਿਆਣਾ ਤੋਂ ਹਿਮਾਚਲ ਤੱਕ ਮੌਸਮ ਦੀ ਤਾਜ਼ਾ ਅਪਡੇਟ...

Wait 5 sec.

Weather Update: ਦੇਸ਼ ਵਿੱਚ ਮਾਨਸੂਨ ਲਗਾਤਾਰ ਆਪਣਾ ਕਹਿਰ ਦਿਖਾ ਰਿਹਾ ਹੈ। ਰਾਜਧਾਨੀ ਦਿੱਲੀ ਸਣੇ ਐਨਸੀਆਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬੁੱਧਵਾਰ (16 ਜੁਲਾਈ 2025) ਨੂੰ ਮੀਂਹ ਪਿਆ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, 17-20 ਜੁਲਾਈ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ, 17 ਜੁਲਾਈ ਨੂੰ ਜੰਮੂ-ਕਸ਼ਮੀਰ ਵਿੱਚ, 16-20 ਜੁਲਾਈ ਦੌਰਾਨ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਐਨਸੀਆਰ ਵਿੱਚ ਹੋਰ ਮੀਂਹ ਪੈ ਸਕਦਾ ਹੈ। ਮੀਂਹ ਕਾਰਨ ਪਾਰਾ ਡਿੱਗਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਪਰ ਸੜਕਾਂ 'ਤੇ ਪਾਣੀ ਭਰਨ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।ਉੱਤਰ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾਰਾਜਧਾਨੀ ਦਿੱਲੀ ਤੋਂ ਇਲਾਵਾ, ਅਗਲੇ ਇੱਕ ਹਫ਼ਤੇ ਤੱਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਰਾਜਸਥਾਨ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ 7 ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦੋ ਦਿਨਾਂ ਵਿੱਚ, ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।ਰਾਜਸਥਾਨ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾਮੌਸਮ ਵਿਭਾਗ ਨੇ ਵੀਰਵਾਰ ਨੂੰ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ। ਇਸ ਦੌਰਾਨ, ਜੋਧਪੁਰ, ਬੀਕਾਨੇਰ, ਅਜਮੇਰ ਡਿਵੀਜ਼ਨਾਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਅਤੇ ਕਈ ਵਾਰ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਕੇਰਲ ਦੇ 5 ਜ਼ਿਲ੍ਹਿਆਂ ਵਿੱਚ ਔਰੇਂਜ਼ ਅਲਰਟ ਜਾਰੀਬੁੱਧਵਾਰ (16 ਜੁਲਾਈ, 2025) ਨੂੰ ਕੇਰਲ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਕਾਰਨ, ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ, ਜਿਸ ਤੋਂ ਬਾਅਦ ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਵਿੱਚ ਔਰੇਂਜ਼ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸੁਚੇਤ ਕੀਤਾ ਹੈ। ਏਰਨਾਕੁਲਮ, ਇਡੁੱਕੀ, ਤ੍ਰਿਸੂਰ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਵਿੱਚ ਔਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਰਾਜ ਦੇ ਬਾਕੀ 9 ਜ਼ਿਲ੍ਹਿਆਂ ਲਈ ਔਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, 2 ਵੈਸਟਰਨ ਡਿਸਟਰਬੈਸ ਕਾਰਨ ਉੱਤਰ-ਪੱਛਮੀ ਭਾਰਤ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼ ਅਤੇ ਝਾਰਖੰਡ ਵਿੱਚ ਮੀਂਹ ਜਾਰੀ ਹੈ। ਇਹ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।