ਕੈਨੇਡਾ 'ਚ ਭਾਰਤੀ ਜੋੜੇ 'ਤੇ ਹੋਇਆ ਨਸਲੀ ਹਮਲਾ, ਦਿੱਤੀ ਜਾਨੋਂ ਮਾਰਨ ਦੀ ਧਮਕੀ; ਬੋਲੇ ਅਪਸ਼ਬਦ

Wait 5 sec.

ਕੈਨੇਡਾ ਦੇ ਪੀਟਰਬਰੋ ਸ਼ਹਿਰ ਦੇ ਲੈਂਸਡਾਊਨ ਪਲੇਸ ਮਾਲ ਦੀ ਪਾਰਕਿੰਗ ਵਿੱਚ ਕੁਝ ਨੌਜਵਾਨਾਂ ਨੇ ਇੱਕ ਭਾਰਤੀ ਜੋੜੇ ਨੂੰ ਤੰਗ-ਪ੍ਰੇਸ਼ਾਨ ਕੀਤਾ ਅਤੇ ਉਨ੍ਹਾਂ 'ਤੇ ਨਸਲੀ ਟਿੱਪਣੀਆਂ ਕੀਤੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ, ਜਿਸ ਵਿੱਚ ਇੱਕ ਪਿਕਅੱਪ ਟਰੱਕ ਵਿੱਚ ਬੈਠੇ ਤਿੰਨ ਨੌਜਵਾਨ ਕਪਲ ਦੀ ਕਾਰ ਦਾ ਰਸਤਾ ਰੋਕ ਕੇ ਉਨ੍ਹਾਂ ਨਾਲ ਬਦਸਲੂਕੀ ਕਰਦੇ ਦਿਖਾਈ ਦੇ ਰਹੇ ਹਨ।ਜਦੋਂ ਭਾਰਤੀ ਜੋੜੇ ਨੇ ਉਨ੍ਹਾਂ ਨੌਜਵਾਨਾਂ ਨੂੰ ਪੁੱਛਿਆ ਕਿ ਇਹ ਕਾਰ ਦਾ ਨੁਕਸਾਨ ਕਿਵੇਂ ਹੋਇਆ ਤਾਂ ਉਸ ਵੇਲੇ ਬਹਿਸ਼ ਸ਼ੁਰੂ ਹੋ ਗਈ। ਇਸ ਦੇ ਜਵਾਬ ਵਿੱਚ ਨੌਜਵਾਨਾਂ ਨੇ ਕਥਿਤ ਤੌਰ 'ਤੇ ਅਪਸ਼ਬਦਾਂ ਦੀ ਵਰਤੋਂ ਕੀਤੀ। ਮੁੰਡਿਆਂ ਨੇ ਕਿਹਾ ਕਿ ਤੁਸੀਂ ਲੋਕ ਬਕਵਾਸ ਲੋਕ ਹੋ, ਤੁਹਾਡੀ ਨੱਕ ਵੱਡੀ ਹੈ। ਹੱਦ ਤਾਂ ਉਦੋਂ ਹੋ ਗਈ ਜਦੋਂ ਨੌਜਵਾਨਾਂ ਨੇ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦੇ ਦਿੱਤੀ।ਵਾਇਰਲ ਵੀਡੀਓ ਦੇ ਇੱਕ ਹਿੱਸੇ ਵਿੱਚ ਇੱਕ ਨੌਜਵਾਨ ਭਾਰਤੀ ਵਿਅਕਤੀ ਦਾ ਮਜ਼ਾਕ ਉਡਾਉਂਦਿਆਂ ਹੋਇਆਂ ਦਿਖਾਈ ਦੇ ਰਿਹਾ ਹੈ, ਉਹ ਕਹਿੰਦਾ ਹੈ, " ਕੀ ਤੁਹਾਨੂੰ ਪਤਾ ਹੈ ਕਿ ਤੁਹਾਡੀ ਕਾਰ ਦੇ ਸਾਹਮਣੇ ਆ ਕੇ ਤੁਹਾਨੂੰ ਮਾਰਨਾ ਗੈਰ-ਕਾਨੂੰਨੀ ਨਹੀਂ ਹੈ। ਕੀ ਮੈਂ ਤੁਹਾਨੂੰ ਛੂਹਿਆ? ਹਾਂ ਜਾਂ ਨਾਂ? ਮੇਰੇ ਸਵਾਲ ਦਾ ਜਵਾਬ ਦਿਓ। ਤੁਸੀਂ ਭਾਰਤੀ ਕਮੀਨੇ ਹੋ।"ਜਾਂਚ ਤੋਂ ਬਾਅਦ, ਪੀਟਰਬਰੋ ਪੁਲਿਸ ਨੇ ਕਵਰਥਾ ਲੇਕਸ ਤੋਂ ਇੱਕ 18 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਉਸ 'ਤੇ ਜਾਨੋਂ ਮਾਰਨ ਜਾਂ ਸਰੀਰਕ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦੇਣ ਦਾ ਦੋਸ਼ ਲਗਾਇਆ ਗਿਆ ਸੀ ਅਤੇ ਇੱਕ ਜ਼ਿੰਮੇਵਾਰੀ 'ਤੇ ਰਿਹਾਅ ਕਰ ਦਿੱਤਾ ਗਿਆ ਸੀ। ਦੋਸ਼ੀ ਨੂੰ 16 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕੈਨੇਡੀਅਨ ਕਾਨੂੰਨ ਦੇ ਤਹਿਤ ਮਾਮਲੇ ਵਿੱਚ ਕੋਈ ਨਫ਼ਰਤ ਅਪਰਾਧ ਦੇ ਦੋਸ਼ ਨਹੀਂ ਲਗਾਏ ਗਏ ਹਨ, ਹਾਲਾਂਕਿ, ਪੁਲਿਸ ਨੇ ਪੁਸ਼ਟੀ ਕੀਤੀ ਕਿ ਮਾਮਲੇ 'ਤੇ ਅਦਾਲਤ ਵਿੱਚ ਵਿਚਾਰ ਕੀਤਾ ਜਾਵੇਗਾ।ਪੀਟਰਬਰੋ ਪੁਲਿਸ ਮੁਖੀ ਸਟੂਅਰਟ ਬੇਟਸ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਇਸ ਘਟਨਾ ਦਾ ਵੀਡੀਓ ਦੇਖਿਆ ਹੈ, ਉਹ ਸਮਝ ਜਾਵੇਗਾ ਕਿ ਇਸ ਤਰ੍ਹਾਂ ਦਾ ਵਿਵਹਾਰ ਸਾਡੇ ਭਾਈਚਾਰੇ ਜਾਂ ਕਿਸੇ ਵੀ ਭਾਈਚਾਰੇ ਵਿੱਚ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰਨ ਵਾਲਿਆਂ ਦੀ ਪ੍ਰਸ਼ੰਸਾ ਕੀਤੀ ਅਤੇ ਸਥਾਨਕ ਲੋਕਾਂ ਨੂੰ ਨਫ਼ਰਤ ਭਰੇ ਵਿਵਹਾਰ ਦੇ ਮਾਮਲਿਆਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ। ਬੇਟਸ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀ ਰਿਪੋਰਟਿੰਗ ਜਾਂਚ ਕਰਨ ਅਤੇ ਸੰਭਾਵੀ ਤੌਰ 'ਤੇ ਦੋਸ਼ ਲਗਾਉਣ ਲਈ ਮਹੱਤਵਪੂਰਨ ਹੈ।ਇਹ ਘਟਨਾ ਕੈਨੇਡਾ ਵਿੱਚ ਰਹਿਣ ਵਾਲੇ ਭਾਰਤੀ ਭਾਈਚਾਰੇ ਵਿੱਚ ਸੁਰੱਖਿਆ ਅਤੇ ਨਸਲੀ ਵਿਤਕਰੇ ਬਾਰੇ ਚਿੰਤਾਵਾਂ ਪੈਦਾ ਕਰ ਸਕਦੀ ਹੈ। ਪਿਛਲੇ ਕੁਝ ਸਾਲਾਂ ਵਿੱਚ, ਕੈਨੇਡਾ ਵਿੱਚ ਪ੍ਰਵਾਸੀਆਂ ਅਤੇ ਘੱਟ ਗਿਣਤੀ ਭਾਈਚਾਰਿਆਂ ਵਿਰੁੱਧ ਨਫ਼ਰਤ ਭਰੇ ਵਿਵਹਾਰ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਹਾਲਾਂਕਿ ਸਰਕਾਰ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਇਸਨੂੰ ਰੋਕਣ ਲਈ ਲਗਾਤਾਰ ਯਤਨ ਕਰ ਰਹੀਆਂ ਹਨ।