Rajya Sabha Member Resign: ਸਿਆਸਤ ਵਿੱਚ ਲਗਾਤਾਰ ਵੱਡੇ ਧਮਾਕੇ ਹੋ ਰਹੇ ਹਨ। ਦੱਸ ਦੇਈਏ ਕਿ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਬੰਗਾਲ ਵਿੱਚ ਮਮਤਾ ਬੈਨਰਜੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਪਾਰਟੀ ਤੋਂ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋਈ ਸੁਸ਼ਮਿਤਾ ਦੇਵ ਨੇ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਟੀਐਮਸੀ ਵੀ ਛੱਡ ਦਿੱਤੀ ਹੈ। ਸੁਸ਼ਮਿਤਾ ਦੇਵ ਨੂੰ ਮਮਤਾ ਬੈਨਰਜੀ ਦਾ ਕਰੀਬੀ ਮੰਨਿਆ ਜਾਂਦਾ ਸੀ।ਇਹ ਵੀ ਸਾਹਮਣੇ ਆਇਆ ਹੈ ਕਿ ਸੁਸ਼ਮਿਤਾ ਦੇਵ ਨੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਬਾਅਦ, ਕਿਆਸ ਲਗਾਏ ਜਾ ਰਹੇ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਸਕਦੀ ਹੈ। ਇਸ ਤੋਂ ਇਲਾਵਾ, ਭਾਜਪਾ ਉਨ੍ਹਾਂ ਨੂੰ ਅਸਾਮ ਤੋਂ ਰਾਜ ਸਭਾ ਵਿੱਚ ਵੀ ਭੇਜ ਸਕਦੀ ਹੈ।2014 ਵਿੱਚ ਸਿਲਚਰ ਤੋਂ ਚੁਣੀ ਗਈ ਸੀ ਸੰਸਦ ਮੈਂਬਰਸੁਸ਼ਮਿਤਾ ਦੇਵ ਅਸਾਮ ਤੋਂ ਸਿਲਚਰ ਦੀ ਰਹਿਣ ਵਾਲੀ ਹੈ। ਉਹ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਟਿਕਟ 'ਤੇ ਸਿਲਚਰ ਤੋਂ ਸੰਸਦ ਮੈਂਬਰ ਚੁਣੀ ਗਈ ਸੀ। ਇਸ ਤੋਂ ਇਲਾਵਾ ਕਾਂਗਰਸ ਦੁਆਰਾ ਉਨ੍ਹਾਂ ਨੂੰ ਮਹਿਲਾ ਕਾਂਗਰਸ ਦੀ ਪ੍ਰਧਾਨ ਵੀ ਨਿਯੁਕਤ ਕੀਤਾ ਸੀ। ਉਹ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੰਤੋਸ਼ ਮੋਹਨ ਦੇਵ ਦੀ ਧੀ ਹੈ।ਮਮਤਾ ਬੈਨਰਜੀ ਨੇ ਭੇਜਿਆ ਸੀ ਰਾਜ ਸਭਾਸਾਲ 2021 ਵਿੱਚ, ਉਹ ਕਾਂਗਰਸ ਛੱਡ ਕੇ ਮਮਤਾ ਬੈਨਰਜੀ ਦੀ ਟੀਐਮਸੀ ਪਾਰਟੀ ਵਿੱਚ ਸ਼ਾਮਲ ਹੋ ਗਈ, ਜਿਸ ਤੋਂ ਬਾਅਦ ਮਮਤਾ ਬੈਨਰਜੀ ਨੇ ਉਨ੍ਹਾਂ ਨੂੰ ਇੱਕ ਮਹੀਨੇ ਬਾਅਦ ਹੀ ਰਾਜ ਸਭਾ ਵਿੱਚ ਭੇਜਿਆ। ਉਨ੍ਹਾਂ ਨੇ ਕਈ ਮੁੱਖ ਸੰਸਦੀ ਕਮੇਟੀਆਂ ਵਿੱਚ ਵੀ ਸੇਵਾ ਨਿਭਾਈ ਅਤੇ ਔਰਤਾਂ ਦੇ ਮੁੱਦਿਆਂ 'ਤੇ ਜ਼ੋਰਦਾਰ ਢੰਗ ਨਾਲ ਗੱਲ ਕੀਤੀ ਸੀ।ਬੰਗਾਲ ਵਿੱਚ ਹਾਰ ਤੋਂ ਬਾਅਦ ਟੀਐਮਸੀ ਖਿੰਡ ਗਈਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ, ਮਮਤਾ ਬੈਨਰਜੀ ਦੀ ਟੀਐਮਸੀ ਖਿੰਡ ਗਈ ਹੈ। ਪਹਿਲਾਂ, 58 ਟੀਐਮਸੀ ਵਿਧਾਇਕਾਂ ਨੇ ਬਗਾਵਤ ਕੀਤੀ, ਮਮਤਾ ਬੈਨਰਜੀ ਨੂੰ ਚੁਣੌਤੀ ਦਿੱਤੀ ਅਤੇ ਰੀਤਾਬ੍ਰਤ ਬੈਨਰਜੀ ਨੂੰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ। ਇਸ ਤੋਂ ਬਾਅਦ, ਲਗਭਗ 20 ਟੀਐਮਸੀ ਲੋਕ ਸਭਾ ਸੰਸਦ ਮੈਂਬਰਾਂ ਦਾ ਇੱਕ ਸਮੂਹ ਵੱਖ ਹੋ ਗਿਆ। ਇਨ੍ਹਾਂ ਸੰਸਦ ਮੈਂਬਰਾਂ ਨੇ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਦੇ ਘਰ ਇੱਕ ਮੀਟਿੰਗ ਕੀਤੀ, ਜਿੱਥੇ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਵੀ ਮੌਜੂਦ ਸਨ।