Himachal youth dies in US attack : ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ 23 ਸਾਲਾ ਨਾਵਿਕ ਆਦਿਤਿਆ ਸ਼ਰਮਾ ਦੀ ਈਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ ਦੌਰਾਨ ਮੌਤ ਹੋ ਗਈ ਹੈ। ਆਦਿਤਿਆ ਸ਼ਰਮਾ ਓਮਾਨ ਤੱਟ ਨੇੜੇ ਇਕ ਤੇਲ ਟੈਂਕਰ 'ਤੇ ਡੇਕ ਕੈਡੇਟ ਵਜੋਂ ਤਾਇਨਾਤ ਸੀ। ਇਸ ਖ਼ਬਰ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ। ਜਾਣਕਾਰੀ ਮੁਤਾਬਕ ਇਸ ਤੇਲ ਟੈਂਕਰ ਨੂੰ ਸਟ੍ਰੇਟ ਆਫ ਹਾਰਮੁਜ਼ 'ਚ ਓਮਾਨ ਤੱਟ ਨੇੜੇ ਨਿਸ਼ਾਨਾ ਬਣਾਇਆ ਗਿਆ। ਹਾਦਸੇ ਦੇ ਸਮੇਂ ਜਹਾਜ਼ 'ਚ 24 ਲੋਕ ਮੌਜੂਦ ਸਨ, ਜਿਨ੍ਹਾਂ 'ਚੋਂ ਕਈਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ ਪਰ ਇਸ ਹਮਲੇ 'ਚ ਆਦਿਤਿਆ ਸਮੇਤ ਕੁਝ ਹੋਰ ਮਲਾਹਾਂ ਦੀ ਮੌਤ ਹੋ ਗਈ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।ਵਿਦੇਸ਼ ਮੰਤਰਾਲੇ ਅਨੁਸਾਰ ਇਸ ਜਹਾਜ਼ ‘ਤੇ ਸਵਾਰ 24 ਭਾਰਤੀ ਕਰੂ ਮੈਂਬਰਾਂ ਵਿੱਚੋਂ 21 ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ, ਜਦੋਂ ਕਿ ਓਮਾਨ ਸਥਿਤ ਭਾਰਤੀ ਦੂਤਾਵਾਸ ਲਾਪਤਾ ਲੋਕਾਂ ਦੀ ਭਾਲ ਲਈ ਸਥਾਨਕ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਆਦਿਤਿਆ ਸ਼ਰਮਾ ਦੇ ਪਿਤਾ ਰਾਜੇਸ਼ ਕੁਮਾਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਆਪਣੇ ਪੁੱਤਰ ਨੂੰ ਲੱਭਣ ਦੀ ਅਪੀਲ ਕੀਤੀ ਸੀ। ਆਦਿੱਤਿਆ ਸ਼ਰਮਾ ਦੇ ਪਿਤਾ ਰਾਜੇਸ਼ ਕੁਮਾਰ ਨੇ X ‘ਤੇ ਲਿਖਿਆ ਸੀ, “ਮੈਂ ਉਨ੍ਹਾਂ ਤਿੰਨ ਕਰੂ ਮੈਂਬਰਾਂ ਵਿੱਚੋਂ ਇੱਕ ਦਾ ਪਿਤਾ ਹਾਂ ,ਜੋ ਲਾਪਤਾ ਹਨ। ਆਦਿੱਤਿਆ ਸ਼ਰਮਾ ਮੇਰਾ ਬੇਟਾ ਹੈ। ਕਿਰਪਾ ਕਰਕੇ ਉਸ ਨੂੰ ਲੱਭਣ ਵਿੱਚ ਮਦਦ ਕਰੋ। ਮੇਰੇ ਬੇਟੇ ਨੇ ਸ਼ਿਪ ‘ਤੇ ਸੀਨੀਅਰਾਂ ਵੱਲੋਂ ਕੀਤੇ ਜਾ ਰਹੇ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਸੀ ਅਤੇ ਉਹ ਅਪ੍ਰੈਲ ਵਿੱਚ ਇਹ ਸ਼ਿਪ ਛੱਡਣਾ ਚਾਹੁੰਦਾ ਸੀ। ਸਾਡੇ ਕੋਲ ਸਾਰੀ ਗੱਲਬਾਤ ਦਾ ਰਿਕਾਰਡ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਆਦਿਤਿਆ ਸ਼ਰਮਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਉਨ੍ਹਾਂ ਪ੍ਰਸ਼ਾਸਨ ਨੂੰ ਹਰ ਸੰਭਵ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਨੇ ਵੀ ਪਰਿਵਾਰ ਨਾਲ ਗੱਲਬਾਤ ਕਰਦੇ ਹੋਏ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।ਮਾਪਿਆਂ ਦਾ ਇਕਲੌਤਾ ਪੁੱਤ ਸੀ ਆਦਿਤਿਆਆਦਿਤਿਆ ਹਮੀਰਪੁਰ ਦੇ ਪਿੰਡ ਭਾਲੂ ਦਾ ਵਸਨੀਕ ਸੀ ਅਤੇ ਆਪਣੇ ਮਾਪਿਆਂ ਦੀ ਇਕਲੌਤੀ ਸੰਤਾਨ ਸੀ। ਉਸ ਦੇ ਪਿਤਾ ਪੰਜਾਬ ਦੇ ਜਲੰਧਰ ਵਿੱਚ ਕਾਰੋਬਾਰ ਕਰਦੇ ਹਨ। ਆਦਿਤਿਆ ਨੇ ਆਪਣੀ ਸਕੂਲੀ ਸਿੱਖਿਆ ਜਲੰਧਰ ਤੋਂ ਪ੍ਰਾਪਤ ਕੀਤੀ ਅਤੇ ਬਾਅਦ ਵਿੱਚ ਸਕਾਟਲੈਂਡ ਤੋਂ ਨਾਟੀਕਲ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ। ਇਸ ਤੋਂ ਬਾਅਦ ਉਸ ਨੇ ਮਰਚੈਂਟ ਨੇਵੀ ਦਾ ਕੋਰਸ ਕੀਤਾ ਅਤੇ 24 ਨਵੰਬਰ 2025 ਨੂੰ ਨੌਕਰੀ ਸ਼ੁਰੂ ਕੀਤੀ। ਉਸ ਦਾ 15 ਮਹੀਨਿਆਂ ਦਾ ਟ੍ਰੇਨਿੰਗ ਪੀਰੀਅਡ ਚੱਲ ਰਿਹਾ ਸੀ।ਘਰ ਆਉਣ ਤੋਂ ਪਹਿਲਾਂ ਆਈ ਦੁਖਦਾਈ ਖ਼ਬਰਪਰਿਵਾਰਕ ਮੈਂਬਰਾਂ ਅਨੁਸਾਰ ਆਦਿਤਿਆ 24 ਮਈ ਨੂੰ ਘਰ ਵਾਪਸ ਆਉਣ ਵਾਲਾ ਸੀ ਪਰ ਟ੍ਰੇਨਿੰਗ ਕਾਰਨ ਉਸ ਦਾ ਕੰਟਰੈਕਟ ਹੋਰ ਦੋ ਮਹੀਨਿਆਂ ਲਈ ਵਧਾ ਦਿੱਤਾ ਗਿਆ ਸੀ। ਮੰਗਲਵਾਰ ਸ਼ਾਮ ਕੰਪਨੀ ਵੱਲੋਂ ਹਮਲੇ ਦੀ ਜਾਣਕਾਰੀ ਦਿੱਤੀ ਗਈ ਸੀ। ਪਹਿਲਾਂ ਉਸ ਨੂੰ ਲਾਪਤਾ ਦੱਸਿਆ ਗਿਆ ਪਰ ਬੁੱਧਵਾਰ ਨੂੰ ਪਰਿਵਾਰ ਨੂੰ ਉਸ ਦੀ ਮੌਤ ਦੀ ਸੂਚਨਾ ਮਿਲੀ। ਪਰਿਵਾਰ ਨੇ ਕੇਂਦਰ ਸਰਕਾਰ ਕੋਲ ਮੰਗ ਕੀਤੀ ਹੈ ਕਿ ਆਦਿਤਿਆ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।3 ਦਿਨਾਂ ਵਿੱਚ ਭਾਰਤੀ ਕਰੂ ਵਾਲੇ ਦੋ ਜਹਾਜ਼ਾਂ 'ਤੇ ਹਮਲੇਪਿਛਲੇ ਤਿੰਨ ਦਿਨਾਂ ਦੌਰਾਨ ਭਾਰਤੀ ਕਰੂ ਵਾਲੇ ਦੋ ਤੇਲ ਟੈਂਕਰਾਂ 'ਤੇ ਹਮਲੇ ਹੋਏ ਹਨ। 8 ਜੂਨ ਨੂੰ MT Maryvex ਅਤੇ 10 ਜੂਨ ਨੂੰ MT Settebello 'ਤੇ ਹਮਲਾ ਕੀਤਾ ਗਿਆ। ਦੂਜੇ ਹਮਲੇ ਵਿੱਚ ਤਿੰਨ ਭਾਰਤੀ ਕਰੂ ਮੈਂਬਰਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।