CBI Raids Houses of 3 IAS officers: ਪੁਲਿਸ ਵਿਭਾਗ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹਰਿਆਣਾ ਅਤੇ ਚੰਡੀਗੜ੍ਹ ਦੇ ਸਰਕਾਰੀ ਵਿਭਾਗਾਂ ਨਾਲ ਜੁੜੇ 645 ਕਰੋੜ ਰੁਪਏ ਦੇ IDFC ਫਸਟ ਬੈਂਕ ਅਤੇ ਇੱਕ ਹੋਰ ਨਿੱਜੀ ਬੈਂਕ ਘੁਟਾਲੇ ਦੇ ਸਬੰਧ ਵਿੱਚ, ਹਰਿਆਣਾ ਦੇ 3 IAS ਅਧਿਕਾਰੀਆਂ, ਮੁਹੰਮਦ ਸ਼ਾਈਨ, ਪੰਕਜ ਅਗਰਵਾਲ ਅਤੇ ਪ੍ਰਦੀਪ ਕੁਮਾਰ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ। ਜਾਂਚ ਏਜੰਸੀ ਨੇ ਕਈ ਦਸਤਾਵੇਜ਼ ਜ਼ਬਤ ਕੀਤੇ ਹਨ।ਜਾਣਕਾਰੀ ਲਈ ਦੱਸ ਦੇਈਏ ਕਿ ਦੇਰ ਰਾਤ ਸੀਬੀਆਈ ਨੇ ਚੰਡੀਗੜ੍ਹ, ਪੰਚਕੂਲਾ ਅਤੇ ਦਿੱਲੀ-ਐਨਸੀਆਰ ਖੇਤਰ ਵਿੱਚ ਛੇ ਥਾਵਾਂ ਉਤੇ ਛਾਪੇ ਮਾਰੇ। ਇਹ ਛਾਪੇ ਹਰਿਆਣਾ ਸਰਕਾਰ ਦੇ 8 ਵਿਭਾਗਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਦੋ ਵਿਭਾਗਾਂ ਵਿੱਚ ਸਰਕਾਰੀ ਫੰਡਾਂ ਨਾਲ ਸਬੰਧਤ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਮਾਰੇ ਗਏ ਸਨ। ਸੀਬੀਆਈ ਨੇ ਹਰਿਆਣਾ-ਕੇਡਰ ਦੇ ਆਈਏਐਸ ਅਧਿਕਾਰੀਆਂ ਪੰਕਜ ਅਗਰਵਾਲ, ਮੁਹੰਮਦ ਸ਼ਾਇਨ ਅਤੇ ਪ੍ਰਦੀਪ ਕੁਮਾਰ ਦੇ ਨਾਲ-ਨਾਲ ਆਈਐਫਐਸ ਅਧਿਕਾਰੀ ਨਵਨੀਤ ਕੁਮਾਰ ਸ਼੍ਰੀਵਾਸਤਵ ਦੇ ਘਰਾਂ 'ਤੇ ਛਾਪੇ ਮਾਰੇ। ਸੂਤਰਾਂ ਅਨੁਸਾਰ, ਪੰਚਕੂਲਾ ਦੇ ਡੀਐਲਐਫ ਵੈਲੀ ਵਿੱਚ ਪ੍ਰਦੀਪ ਕੁਮਾਰ ਦੇ ਘਰ 'ਤੇ ਛਾਪੇਮਾਰੀ ਕੀਤੀ ਗਈ ਸੀ, ਪਰ ਉਹ ਉੱਥੇ ਨਹੀਂ ਮਿਲਿਆ।CBI ਨੂੰ ਛਾਪਿਆਂ ਦੌਰਾਨ ਅਹਿਮ ਸਬੂਤ ਮਿਲੇਇਸ ਦੌਰਾਨ ਕੇਂਦਰੀ ਜਾਂਚ ਏਜੰਸੀ ਨੇ ਛਾਪਿਆਂ ਦੌਰਾਨ ਕਈ ਦਸਤਾਵੇਜ਼ ਜ਼ਬਤ ਕੀਤੇ। ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਨਾਲ ਘੁਟਾਲੇ ਵਿੱਚ ਅਧਿਕਾਰੀਆਂ ਦੀ ਭੂਮਿਕਾ ਬਾਰੇ ਨਵੇਂ ਖੁਲਾਸੇ ਹੋ ਸਕਦੇ ਹਨ। ਸੀਬੀਆਈ ਨੇ ਪੰਚਕੂਲਾ, ਚੰਡੀਗੜ੍ਹ ਅਤੇ ਨੋਇਡਾ ਵਿੱਚ ਛਾਪੇ ਮਾਰੇ। ਇਹ ਪਹਿਲੀ ਵਾਰ ਹੈ ਜਦੋਂ ਜਾਂਚ ਏਜੰਸੀ ਨੇ ਇਸ ਮਾਮਲੇ ਦੇ ਸਬੰਧ ਵਿੱਚ ਆਈਏਐਸ ਅਧਿਕਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੀ ਸੈਣੀ ਸਰਕਾਰ ਨੇ ਸੀਬੀਆਈ ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 17ਏ ਦੇ ਤਹਿਤ ਪੰਜ ਰਾਜ ਆਈਏਐਸ ਅਧਿਕਾਰੀਆਂ: ਪੰਕਜ ਅਗਰਵਾਲ, ਵਿਨੀਤ ਗਰਗ, ਮੁਹੰਮਦ ਸ਼ਾਇਨ, ਆਰਕੇ ਸਿੰਘ ਅਤੇ ਪ੍ਰਦੀਪ ਕੁਮਾਰ ਦੀ ਭੂਮਿਕਾ ਦੀ ਜਾਂਚ ਕਰਨ ਦੀ ਇਜਾਜ਼ਤ ਦਿੱਤੀ ਹੈ।ਪਹਿਲਾਂ ਹੀ 2 IAS ਅਧਿਕਾਰੀ ਕੀਤੇ ਗਏ ਮੁਅੱਤਲ ਦੱਸਣਯੋਗ ਹੈ ਕਿ ਸੂਬਾ ਸਰਕਾਰ ਪਹਿਲਾਂ ਹੀ ਆਰਕੇ ਸਿੰਘ ਅਤੇ ਪ੍ਰਦੀਪ ਕੁਮਾਰ ਨੂੰ ਮੁਅੱਤਲ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਘੁਟਾਲੇ ਦੀ ਜਾਂਚ ਕਰ ਰਿਹਾ ਸੀ। ਇਸ ਤੋਂ ਇਲਾਵਾ ਇਨਫੋਰਸਮੈਂਟ ਡਾਇਰੈਕਟੋਰੇਟ ਮਨੀ ਲਾਂਡਰਿੰਗ ਨਾਲ ਸਬੰਧਤ ਪਹਿਲੂਆਂ ਦੀ ਵੱਖਰੇ ਤੌਰ ਉਤੇ ਜਾਂਚ ਕਰ ਰਿਹਾ ਹੈ। ਸੂਤਰਾਂ ਤੋਂ ਇਹ ਵੀ ਪਤਾ ਚੱਲਦਾ ਹੈ ਕਿ ਸੀਬੀਆਈ ਨੇ ਤਿੰਨ ਹੋਰ ਆਈਏਐਸ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਨ ਦੀ ਇਜਾਜ਼ਤ ਮੰਗੀ ਹੈ।