ਭਗਵੰਤ ਮਾਨ ਸਰਕਾਰ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਦੇ ਖਿਲਾਫ ED ਦੀ ਕਾਰਵਾਈ, ਸਵੇਰੇ- ਸਵੇਰੇ ਯੂਪੀ ਤੋਂ ਪੰਜਾਬ ਤੱਕ ਮਾਰੀ Raid

Wait 5 sec.

ED Raid: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਵਿਰੁੱਧ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ED ਨੇ ਅੱਜ ਸਵੇਰੇ ਉੱਤਰ ਪ੍ਰਦੇਸ਼ ਤੋਂ ਪੰਜਾਬ ਤੱਕ ਛਾਪੇਮਾਰੀ ਕੀਤੀ। ਸੰਜੀਵ ਅਰੋੜਾ ਨੂੰ ਪਹਿਲਾਂ ED ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਹਨ।ਈਡੀ ਨੇ ਸੰਜੀਵ ਅਰੋੜਾ ਨਾਲ ਜੁੜੇ ਜਿਸ ਮਾਮਲੇ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਕੀਤੀ ਹੈ, ਉਹ ਦੁਬਈ ਨੂੰ ਮੋਬਾਈਲ ਫੋਨ ਦੇ ਫਰਜ਼ੀ ਐਕਸਪੋਰਟ ਨਾਲ ਜੁੜਿਆ ਹੋਇਆ ਹੈ। ਸੰਜੀਵ ਅਰੋੜਾ ਨੂੰ ਈਡੀ ਨੇ ਪਹਿਲਾਂ ਗ੍ਰਿਫਤਾਰ ਕਰ ਲਿਆ ਸੀ। ਸਵੇਰ ਤੋਂ ਹੀ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਈਡੀ ਦੀਆਂ ਕਾਰਵਾਈਆਂ ਉੱਤਰ ਪ੍ਰਦੇਸ਼ ਦੇ ਨੋਇਡਾ ਅਤੇ ਬਰੇਲੀ, ਦਿੱਲੀ ਅਤੇ ਪੰਜਾਬ ਦੇ ਜਲੰਧਰ ਵਿੱਚ ਜਾਰੀ ਹਨ।ਅਧਿਕਾਰੀਆਂ ਦੇ ਅਨੁਸਾਰ, ਜਿਨ੍ਹਾਂ ਅਹਾਤਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ, ਉਨ੍ਹਾਂ ਵਿੱਚ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਮਾਮਲੇ ਵਿੱਚ ਜਾਂਚ ਅਧੀਨ ਵਿਅਕਤੀਆਂ ਅਤੇ ਸੰਸਥਾਵਾਂ ਨਾਲ ਸਬੰਧਤ ਰਿਹਾਇਸ਼ੀ ਅਤੇ ਵਪਾਰਕ ਦਫਤਰ ਦੋਵੇਂ ਸ਼ਾਮਲ ਹਨ।