ਫਿਲੀਪੀਨਜ਼ ਵਿੱਚ ਸੋਮਵਾਰ (7 ਮਈ) ਸਵੇਰੇ 7.8 ਤੀਬਰਤਾ ਦਾ ਭੂਚਾਲ ਆਇਆ। ਇੱਕ ਘੰਟੇ ਦੇ ਅੰਦਰ ਧਰਤੀ ਤਿੰਨ ਵਾਰ ਹਿੱਲੀ। ਜ਼ਬਰਦਸਤ ਭੂਚਾਲਾਂ ਨੇ ਵਸਨੀਕਾਂ ਨੂੰ ਹਿਲਾ ਕੇ ਰੱਖ ਦਿੱਤਾ। ਭਿਆਨਕ ਤਬਾਹੀ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ ਵਿੱਚ ਇਮਾਰਤਾਂ ਮਲਬੇ ਵਿੱਚ ਬਦਲ ਗਈਆਂ, ਦਫ਼ਤਰ ਅਤੇ ਸਕੂਲ ਇੱਕ ਭਿਆਨਕ ਦ੍ਰਿਸ਼ ਵਿੱਚ ਦਿਖਾਈ ਦੇ ਰਹੇ ਹਨ। ਕੁਝ ਖੇਤਰਾਂ ਵਿੱਚ ਘਰਾਂ ਦੀਆਂ ਕੰਧਾਂ ਹਿੱਲ ਗਈਆਂ ਅਤੇ ਸਮਾਨ ਡਿੱਗਣ ਦੀ ਖਬਰਾਂ ਮਿਲੀਆਂ।ਫਿਲੀਪੀਨ ਇੰਸਟੀਚਿਊਟ ਆਫ਼ ਸੀਸਮੋਲੋਜੀ ਐਂਡ ਵੋਲਕੇਨੋਲੋਜੀ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਇੰਸਟੀਚਿਊਟ ਨੇ ਕਿਹਾ ਕਿ ਭੂਚਾਲ ਤੋਂ ਬਾਅਦ ਦੇ ਝਟਕਿਆਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਨਾਗਰਿਕਾਂ ਨੂੰ ਜ਼ਰੂਰੀ ਸਾਵਧਾਨੀ ਵਰਤਣ ਅਤੇ ਸਥਾਨਕ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ। ਨੁਕਸਾਨ ਦਾ ਮੁਲਾਂਕਣ ਕਰਨ ਲਈ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਭੇਜੀਆਂ ਜਾ ਰਹੀਆਂ ਹਨ।ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।🚨Ireneo National Highway School in General Santos City, Philippines as M7.8 earthquake strikes. 🎥: RMN GENSAN pic.twitter.com/SSnggg5pWz— Random Hero (@RandomHeroWX) June 8, 2026