Weather Alert: ਅਗਲੇ 15 ਘੰਟਿਆਂ ਦੇ ਅੰਦਰ ਮੱਚੇਗੀ ਤਬਾਹੀ! 50 KM ਦੀ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...

Wait 5 sec.

Weather Alert: ਕੀ ਤੁਸੀਂ ਇਹ ਜਾਣਦੇ ਹੋ ਕਿ ਮਾਨਸੂਨ ਹੁਣ ਵਾਪਸ ਪਰਤ ਗਿਆ ਹੈ ਅਤੇ ਤੁਹਾਨੂੰ ਠੰਡ ਲਈ ਤਿਆਰੀ ਸ਼ੁਰੂ ਕਰ ਦੇਣੀ ਚਾਹੀਦੀ ਹੈ? ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਣੇ ਕਈ ਸੂਬਿਆਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਹਲਕੀਆਂ ਠੰਢੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ, ਪਰ ਇਸਦਾ ਮਤਲਬ ਇਹ ਨਹੀਂ ਕਿ ਮਾਨਸੂਨ ਪੂਰੀ ਤਰ੍ਹਾਂ ਚਲਾ ਗਿਆ ਹੈ।ਠੰਢੀਆਂ ਹਵਾਵਾਂ ਕਾਰਨ ਬਦਲੀਆਂ ਮੌਸਮਦਰਅਸਲ, ਮਾਨਸੂਨ ਭਾਵੇਂ ਹੁਣ ਕਮਜ਼ੋਰ ਪੈ ਰਿਹਾ ਹੈ, ਪਰ ਜਾਂਦੇ-ਜਾਂਦੇ ਮੌਸਮ ਕਈ ਸੂਬਿਆਂ ਵਿੱਚ ਆਪਣਾ ਰੰਗ ਦਿਖਾ ਰਿਹਾ ਹੈ। 4 ਅਕਤੂਬਰ ਨੂੰ ਮੀਂਹ, ਤੇਜ਼ ਹਵਾਵਾਂ ਅਤੇ ਗਰਜ-ਚਮਕ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਕਈ ਥਾਵਾਂ ‘ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਸੰਗਰੂਰ, ਹੁਸ਼ਿਆਰਪੁਰ, ਚੰਡੀਗੜ੍ਹ, ਲੁਧਿਆਣਾ, ਗੁਰਦਾਸਪੁਰ, ਬਠਿੰਡਾ, ਬਰਨਾਲਾ ਅਤੇ ਫਰੀਦਕੋਟ ਵਿੱਚ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਈ ਸੂਬਿਆਂ ਵਿੱਚ ਵੀ ਬਦਲੇ ਹੋਏ ਮੌਸਮ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿੱਚ ਇਹ ਤਬਦੀਲੀ ਅਗਲੇ 15 ਘੰਟਿਆਂ ਦੇ ਅੰਦਰ ਹੋਣ ਵਾਲੀ ਹੈ।ਦਿੱਲੀ-ਐਨਸੀਆਰ ਵਿੱਚ ਵੀ ਐਤਵਾਰ ਨੂੰ ਮੌਸਮ ਬਦਲ ਸਕਦਾ ਹੈ। ਮੀਂਹ ਅਤੇ ਹਨੇਰੀ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਜਦਕਿ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।ਬਿਹਾਰ ਅਤੇ ਝਾਰਖੰਡ ਵਿੱਚ ਵੀ ਕਈ ਇਲਾਕਿਆਂ ਲਈ ਮੀਂਹ ਅਤੇ ਤੂਫ਼ਾਨ ਦਾ ਅਲਰਟ ਹੈ। ਝਾਰਖੰਡ ਵਿੱਚ ਕੁਝ ਥਾਵਾਂ ‘ਤੇ ਹਵਾ ਦੀ ਰਫ਼ਤਾਰ 50 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀ ਹੈ।ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਵੀ ਮੌਸਮ ਕਰਵਟ ਲੈ ਸਕਦਾ ਹੈ। ਦੋਵੇਂ ਸੂਬਿਆਂ ਦੇ ਕਈ ਇਲਾਕਿਆਂ ਵਿੱਚ ਮੀਂਹ ਨਾਲ 45 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਪੱਛਮੀ ਬੰਗਾਲ ਅਤੇ ਪੂਰਬੀ ਭਾਰਤ ਵਿੱਚ ਗਰਜ-ਚਮਕ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਪੂਰਬੀ ਅਤੇ ਉੱਤਰ-ਪੂਰਬੀ ਇਲਾਕਿਆਂ ਵਿੱਚ ਬਿਜਲੀ ਡਿੱਗਣ ਦਾ ਖ਼ਤਰਾ ਵੀ ਬਣਿਆ ਰਹੇਗਾ।ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਮੀਂਹ ਨਾਲ ਪਹਾੜੀ ਰਸਤਿਆਂ ‘ਤੇ ਫਿਸਲਣ ਅਤੇ ਸਥਾਨਕ ਪੱਧਰ ‘ਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਕੇਰਲ, ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਵਿੱਚ ਵੀ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ ਹੈ।ਅਜਿਹੇ ਵਿੱਚ ਜੇਕਰ ਤੁਸੀਂ 4 ਅਕਤੂਬਰ ਨੂੰ ਸਫ਼ਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਘਰੋਂ ਨਿਕਲਣ ਤੋਂ ਪਹਿਲਾਂ ਸਥਾਨਕ ਮੌਸਮ ਦੀ ਜਾਣਕਾਰੀ ਜ਼ਰੂਰ ਲਓ। ਤੂਫ਼ਾਨ ਜਾਂ ਬਿਜਲੀ ਦੌਰਾਨ ਖੁੱਲ੍ਹੀਆਂ ਥਾਵਾਂ ਅਤੇ ਦਰੱਖਤਾਂ ਹੇਠ ਖੜ੍ਹੇ ਹੋਣ ਤੋਂ ਬਚਣਾ ਵੀ ਜ਼ਰੂਰੀ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।