Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...

Wait 5 sec.

Police Transfer: ਪੁਲਿਸ ਵਿਭਾਗ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ ਹਲਚਲ ਮਚਾਈ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਰਕਾਰ ਵੱਲੋਂ 24 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਹਰਿਆਣਾ ਸਰਕਾਰ ਦੇ ਹੁਕਮਾਂ ਅਨੁਸਾਰ ਜੀ. ਅਨੁਪਮਾ ਨੂੰ ਯੂਥ ਐਮਪਾਵਰਮੈਂਟ ਅਤੇ ਐਂਟਰਪ੍ਰਿਨਿਊਰਸ਼ਿਪ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਸੀ. ਜੀ. ਰਜਨੀ ਕਾਂਥਨ ਨੂੰ ਵਿੱਤ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।ਇਨ੍ਹਾਂ ਅਫਸਰਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀਖੇਤਮਾਲਿਸ ਮਕਰੰਦ ਪਾਂਡੁਰੰਗ ਨੂੰ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਦੁਸ਼ਮੰਤ ਕੁਮਾਰ ਬੇਹਰਾ ਨੂੰ ਮਨੁੱਖੀ ਸੰਸਾਧਨ ਵਿਭਾਗ ਦਾ ਕਮਿਸ਼ਨਰ ਅਤੇ ਸਕੱਤਰ ਨਿਯੁਕਤ ਕੀਤਾ ਗਿਆ ਹੈ। ਰਾਜੀਵ ਰਤਨ ਨੂੰ ਕਰਨਾਲ ਡਿਵੀਜ਼ਨ ਦੇ ਕਮਿਸ਼ਨਰ ਦੇ ਅਹੁਦੇ ਤੋਂ ਹਟਾ ਕੇ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ।ਪੰਕਜ ਨੂੰ ਹਰਿਆਣਾ ਲੋਕ ਸੇਵਾ ਆਯੋਗ ਦਾ ਸਕੱਤਰ ਬਣਾਇਆ ਗਿਆ ਹੈ, ਜਦਕਿ ਪ੍ਰਭਜੋਤ ਸਿੰਘ ਨੂੰ ਟਰਾਂਸਪੋਰਟ ਕਮਿਸ਼ਨਰ ਅਤੇ ਟਰਾਂਸਪੋਰਟ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੇਮਾ ਸ਼ਰਮਾ ਨੂੰ ਕਰਨਾਲ ਡਿਵੀਜ਼ਨ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਫੇਰਬਦਲ ਨਾਲ ਪ੍ਰਸ਼ਾਸਨਿਕ ਕੰਮਕਾਜ ਹੋਰ ਪ੍ਰਭਾਵਸ਼ਾਲੀ ਹੋਵੇਗਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਤਾਲਮੇਲ ਵਧੇਗਾ।ਵੇਖੋ ਲਿਸਟ...ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।