ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ

Wait 5 sec.

School Closed: ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਲਗਾਤਾਰ ਮੀਂਹ ਪੈਂਦਾ ਰਿਹਾ। ਮੰਡਲਾ ਵਿੱਚ ਨਰਮਦਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿਣ ਲੱਗੀ, ਜਦੋਂ ਕਿ ਡਿੰਡੋਰੀ ਵਿੱਚ ਭਾਰੀ ਮੀਂਹ ਕਾਰਨ ਸੋਮਵਾਰ ਨੂੰ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ।ਸੂਬੇ ਵਿੱਚ ਸਰਗਰਮ ਮਾਨਸੂਨ ਟ੍ਰਫ ਅਤੇ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਪ੍ਰਣਾਲੀ ਦੇ ਕਾਰਨ ਅਗਲੇ ਕੁਝ ਦਿਨਾਂ ਵਿੱਚ ਮੀਂਹ ਦਾ ਇੱਕ ਨਵਾਂ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਮਾਨਸੂਨ ਬਾਰਿਸ਼ ਕਾਰਨ ਨਦੀਆਂ ਓਵਰਫਲੋ ਹੋ ਗਈਆਂ ਹਨ।ਗੰਗਾ, ਯਮੁਨਾ, ਸ਼ਾਰਦਾ ਅਤੇ ਸਰਯੂ ਸਮੇਤ 10 ਤੋਂ ਵੱਧ ਨਦੀਆਂ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਹੀਆਂ ਹਨ। ਸੋਮਵਾਰ ਨੂੰ ਰਾਜ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਲਲਿਤਪੁਰ ਅਤੇ ਮਹੋਬਾ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।ਬਿਹਾਰ ਵਿੱਚ ਮਾਨਸੂਨ ਸਰਗਰਮ ਹੈ। ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ 20 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।