ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

Wait 5 sec.

ਥਾਈਲੈਂਡ ਦੇ ਨੋਨਥਾਬੁਰੀ ਸੂਬੇ ਵਿੱਚ ਸ਼ੁੱਕਰਵਾਰ ਨੂੰ ਇੱਕ ਸਕੂਲ ਵਿੱਚ ਹੋਈ ਗੋਲੀਬਾਰੀ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਇੱਕ ਵਿਦਿਆਰਥੀ ਨੇ ਸਕੂਲ ਕੈਂਪਸ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਵਿੱਚ ਘੱਟੋ-ਘੱਟ ਇੱਕ ਅਧਿਆਪਕ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਹਮਲੇ ਤੋਂ ਬਾਅਦ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਜਾਂਚ ਸ਼ੁਰੂ ਕਰ ਦਿੱਤੀ।ਪੁਲਿਸ ਨੇ ਮੌਤ ਅਤੇ ਜ਼ਖ਼ਮੀਆਂ ਦੀ ਕੀਤੀ ਪੁਸ਼ਟੀ ਨੋਨਥਾਬੁਰੀ ਸੂਬਾਈ ਪੁਲਿਸ ਕਮਾਂਡਰ ਲੈਫਟੀਨੈਂਟ ਕਰਨਲ ਡੇਚਰਾਪੀ ਕੋਂਗਦੀ ਨੇ ਰਾਇਟਰਜ਼ ਨੂੰ ਦੱਸਿਆ ਕਿ ਗੋਲੀਬਾਰੀ ਵਿੱਚ ਘੱਟੋ-ਘੱਟ ਇੱਕ ਅਧਿਆਪਕ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸ਼ੱਕੀ ਹਮਲਾਵਰ ਨੇ ਘਟਨਾ ਤੋਂ ਬਾਅਦ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਵਿੱਚ ਇੱਕ ਅਧਿਆਪਕ ਅਤੇ ਤਿੰਨ ਵਿਦਿਆਰਥੀ ਸ਼ਾਮਲ ਹਨ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।