Transfer News: ਪੱਛਮੀ ਬੰਗਾਲ ਸਰਕਾਰ ਨੇ ਭਾਰਤੀ ਪ੍ਰਸ਼ਾਸਨਿਕ ਸੇਵਾ 23 IAS ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਦੌਰਾਨ ਸਰਕਾਰ ਵਲੋਂ ਵਿੱਤ, ਖੇਤੀਬਾੜੀ, ਖੁਰਾਕ ਅਤੇ ਸਪਲਾਈ, ਰਿਹਾਇਸ਼, ਸੂਚਨਾ ਤਕਨਾਲੋਜੀ ਅਤੇ ਨਗਰ ਪ੍ਰਸ਼ਾਸਨ ਵਰਗੇ ਕਈ ਮੁੱਖ ਵਿਭਾਗਾਂ ਵਿੱਚ ਬਦਲਾਅ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਮੌਜੂਦਾ ਵਪਾਰਕ ਟੈਕਸ ਕਮਿਸ਼ਨਰ ਖਾਲਿਦ ਏਜਾਜ਼ ਅਨਵਰ ਨੂੰ ਵਿੱਤ ਵਿਭਾਗ ਵਿੱਚ ਸਕੱਤਰ ਦੇ ਅਹੁਦੇ 'ਤੇ ਤਬਦੀਲ ਕਰ ਦਿੱਤਾ ਗਿਆ ਹੈ, ਜਦੋਂ ਕਿ ਖੇਤੀਬਾੜੀ ਵਿਭਾਗ ਵਿੱਚ ਸੀਨੀਅਰ ਵਿਸ਼ੇਸ਼ ਸਕੱਤਰ ਸੁਰੇਂਦਰ ਕੁਮਾਰ ਮੀਣਾ ਨੂੰ ਵਪਾਰਕ ਟੈਕਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।ਇੱਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਵਿੱਤ ਵਿਭਾਗ ਦੇ ਸੀਨੀਅਰ ਵਿਸ਼ੇਸ਼ ਸਕੱਤਰ ਡਾ. ਉਮਾ ਸ਼ੰਕਰ ਐਸ. ਨੂੰ ਹਾਊਸਿੰਗ ਵਿਭਾਗ ਵਿੱਚ ਉਸੇ ਅਹੁਦੇ 'ਤੇ ਤਬਦੀਲ ਕਰ ਦਿੱਤਾ ਗਿਆ ਹੈ। ਇੱਕ ਰਿਲੀਜ਼ ਅਨੁਸਾਰ, ਪਰਸੋਨਲ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ 28 ਅਗਸਤ ਨੂੰ ਤਬਾਦਲਿਆਂ ਦਾ ਆਦੇਸ਼ ਦਿੱਤਾ ਸੀ ਅਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।