Crime News: ਕੇਰਲ ਦੇ ਤਿਰੂਵਨੰਤਪੁਰਮ ਵਿੱਚ ਭਾਰਤੀ ਜਨਤਾ ਪਾਰਟੀ (BJP) ਦੇ ਸੂਬਾਈ ਮੁੱਖ ਦਫ਼ਤਰ ਮਰਾਰਜੀ ਭਵਨ 'ਤੇ ਕਰੀਬ ਇੱਕ ਮਹੀਨਾ ਪਹਿਲਾਂ ਬੀਅਰ ਦੀਆਂ ਬੋਤਲਾਂ ਸੁੱਟਣ ਦੇ ਦੋਸ਼ ਵਿੱਚ ਦੋ ਕਾਂਗਰਸੀ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਥਾਨਕ ਕਾਂਗਰਸ ਇਕਾਈ ਦੇ ਵਰਕਰ ਸੁਜੀਤ ਕੁਮਾਰ ਅਤੇ ਅਰੁਣ ਵਜੋਂ ਕੀਤੀ ਹੈ।ਇਸ ਨੂੰ ਲੈਕੇ ਪੁਲਿਸ ਨੇ ਸੋਮਵਾਰ ਨੂੰ ਜਾਣਕਾਰੀ ਦਿੱਤੀ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਥਾਨਕ ਕਾਂਗਰਸ ਇਕਾਈ ਦੇ ਵਰਕਰ ਸੁਜੀਤ ਕੁਮਾਰ ਅਤੇ ਅਰੁਣ ਵਜੋਂ ਕੀਤੀ ਹੈ। ਇਹ ਸਥਾਨਕ ਕਾਂਗਰਸ ਇਕਾਈ ਦੇ ਵਰਕਰ ਹਨ। ਪੁਲਿਸ ਨੇ ਕਿਹਾ ਕਿ ਇਹ ਘਟਨਾ ਤਿਰੂਵਨੰਤਪੁਰਮ ਜ਼ਿਲ੍ਹੇ ਵਿੱਚ ਵੱਖ-ਵੱਖ ਰਾਜਨੀਤਿਕ ਸੰਗਠਨਾਂ ਵਿਚਕਾਰ ਹੋਈਆਂ ਝੜਪਾਂ ਤੋਂ ਬਾਅਦ ਵਿਰੋਧੀ ਸਮੂਹਾਂ ਵਿਚਕਾਰ ਤਣਾਅ ਦੇ ਵਿਚਕਾਰ ਵਾਪਰੀ।ਕੇਂਦਰੀ ਗ੍ਰਹਿ ਮੰਤਰੀ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਉਣ ਤੋਂ ਬਾਅਦ ਵਧਿਆ ਵਿਵਾਦਸਤੰਬਰ ਦੇ ਆਖਰੀ ਹਫ਼ਤੇ ਵਿੱਚ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਾਫ਼ਲੇ ਨੂੰ ਕਾਲੇ ਝੰਡੇ ਦਿਖਾਉਣ ਤੋਂ ਬਾਅਦ ਤਣਾਅ ਵੱਧ ਗਿਆ ਸੀ। ਇਸ ਤੋਂ ਬਾਅਦ ਤਿਰੂਵਨੰਤਪੁਰਮ ਵਿੱਚ ਕਾਂਗਰਸ ਜ਼ਿਲ੍ਹਾ ਕਮੇਟੀ ਦੇ ਦਫ਼ਤਰ 'ਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ਦੇ ਸਬੰਧ ਵਿੱਚ ਕੁਝ ਭਾਜਪਾ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਕੀਤੀ ਜਾਂਚ ਬਾਅਦ ਵਿੱਚ ਰਾਤ ਦੇ ਸਮੇਂ ਭਾਜਪਾ ਦੇ ਸੂਬਾਈ ਮੁੱਖ ਦਫ਼ਤਰ 'ਤੇ ਬੀਅਰ ਦੀਆਂ ਬੋਤਲਾਂ ਸੁੱਟੀਆਂ ਗਈਆਂ। ਇਸ ਘਟਨਾ ਤੋਂ ਬਾਅਦ ਭਾਜਪਾ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਹੋਇਆਂ ਵਿਰੋਧ ਪ੍ਰਦਰਸ਼ਨ ਕੀਤਾ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਅਤੇ ਘਟਨਾ ਵਿੱਚ ਕਥਿਤ ਤੌਰ 'ਤੇ ਵਰਤੀਆਂ ਗਈਆਂ ਗੱਡੀਆਂ ਦਾ ਪਤਾ ਲਾ ਕੇ ਸ਼ੱਕੀਆਂ ਦੀ ਪਛਾਣ ਕੀਤੀ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।