Himachal News: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਰਾਮਪੁਰ ਤੋਂ ਕਾਂਗਰਸੀ ਵਿਧਾਇਕ ਨੰਦ ਲਾਲ ਦਾ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੇ ਮੰਗਲਵਾਰ ਸਵੇਰੇ ਆਖਰੀ ਸਾਹ ਲਏ। ਉਹ ਰਾਮਪੁਰ ਤੋਂ ਚੌਥੀ ਵਾਰ ਵਿਧਾਨ ਸਭਾ ਚੋਣ ਜਿੱਤ ਕੇ 2022 ਵਿੱਚ ਵਿਧਾਇਕ ਬਣੇ ਸਨ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ 2 ਨਵੰਬਰ ਦੀ ਸ਼ਾਮ ਨੂੰ ਬਿਮਾਰ ਵਿਧਾਇਕ ਦਾ ਹਾਲ-ਚਾਲ ਜਾਣਨ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਮੰਗਲਵਾਰ ਨੂੰ ਨੰਦ ਲਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਸੁੱਖੂ ਨੇ ਸੋਸ਼ਲ ਮੀਡੀਆ 'ਤੇ ਲਿਖਿਆ: "ਰਾਮਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ 7ਵੇਂ ਰਾਜ ਵਿੱਤ ਕਮਿਸ਼ਨ ਦੇ ਚੇਅਰਮੈਨ ਨੰਦ ਲਾਲ ਜੀ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਨੰਦ ਲਾਲ ਜੀ ਇੱਕ ਅਜਿਹੇ ਆਗੂ ਸਨ ਜੋ ਆਪਣੇ ਅਸੂਲਾਂ 'ਤੇ ਦ੍ਰਿੜ ਰਹੇ ਅਤੇ ਆਪਣੀ ਪਾਰਟੀ ਪ੍ਰਤੀ ਵਫ਼ਾਦਾਰ ਰਹੇ। ਉਨ੍ਹਾਂ ਦੀ ਸ਼ਖ਼ਸੀਅਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।