Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼

Wait 5 sec.

Bangladesh News : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਬੰਗਲਾਦੇਸ਼ ਹਵਾਈ ਫੌਜ ਦੇ ਸਾਬਕਾ ਅਧਿਕਾਰੀ ਕੇਐਮ ਤਹਸੀਫ ਸੌਰੀ ਦੀ ਲਾਸ਼ ਵੀਰਵਾਰ (29 ਅਕਤੂਬਰ 2026) ਨੂੰ ਇੱਕ ਨਦੀ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਇੱਕ ਦਿਨ ਪਹਿਲਾਂ ਹੀ ਲਾਪਤਾ ਹੋ ਗਏ ਸਨ।ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਢਾਕਾ ਦੇ ਟੋਂਗੀ ਬੰਦਰ ਘਾਟ ਇਲਾਕੇ ਵਿੱਚੋਂ ਉਨ੍ਹਾਂ ਦੀ ਲਾਸ਼ ਬਰਾਮਦ ਕੀਤੀ। ਲਾਸ਼ ਕੋਲੋਂ ਮਿਲੇ ਮੋਬਾਈਲ ਫੋਨ ਅਤੇ ਘੜੀ ਦੀ ਮਦਦ ਨਾਲ ਉਨ੍ਹਾਂ ਦੀ ਪਛਾਣ ਹੋਈ। ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸ਼ਹੀਦ ਸੁਹਰਾਵਰਦੀ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ।ਪਿਤਾ ਨੇ ਕੀਤਾ ਵੱਡਾ ਖੁਲਾਸਾਤਹਸੀਫ ਸੌਰੀ ਆਪਣੇ ਪਰਿਵਾਰ ਨਾਲ ਢਾਕਾ ਦੇ ਉੱਤਰਾ ਸੈਕਟਰ-18 ਵਿੱਚ ਰਹਿੰਦੇ ਸਨ। ਉਨ੍ਹਾਂ ਦੇ ਪਿਤਾ ਕੇਐਮ ਇਨਾਇਤੁਲ ਕਰੀਮ ਹਿਲਾਲ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਈ ਵਾਰ ਆਪਣੀ ਸੁਰੱਖਿਆ ਨੂੰ ਲੈ ਕੇ ਡਰ ਜ਼ਾਹਰ ਕਰਦਾ ਸੀ। ਹਾਲਾਂਕਿ ਉਸ ਨੇ ਕਦੇ ਨਹੀਂ ਦੱਸਿਆ ਕਿ ਉਸ ਨੂੰ ਕਿਸ ਗੱਲ ਦਾ ਡਰ ਸੀ। ਪਿਤਾ ਮੁਤਾਬਕ ਘਟਨਾ ਵਾਲੇ ਦਿਨ ਸ਼ਾਮ ਤੋਂ ਪਹਿਲਾਂ ਤਹਸੀਫ ਦਾ ਇੱਕ ਜੂਨੀਅਰ ਦੋਸਤ ਦੀਪ ਉਸ ਨੂੰ ਮਿਲਣ ਆਇਆ ਸੀ। ਤਹਸੀਫ ਆਪਣੀ ਮਾਂ ਨੂੰ ਇਹ ਕਹਿ ਕੇ ਹੇਠਾਂ ਗਿਆ ਸੀ ਕਿ ਉਹ ਦੀਪ ਨਾਲ ਗੱਲ ਕਰਕੇ ਵਾਪਸ ਆ ਜਾਵੇਗਾ, ਪਰ ਇਸ ਤੋਂ ਬਾਅਦ ਉਹ ਘਰ ਨਹੀਂ ਪਰਤਿਆ।ਸ਼ੇਖ ਹਸੀਨਾ ਦੇ ਦੇਸ਼ ਛੱਡਣ ਦੀ ਬਣਾਈ ਸੀ ਵੀਡੀਓਤਹਸੀਫ ਸੌਰੀ ਉਸ ਸਮੇਂ ਚਰਚਾ ਵਿੱਚ ਆਏ ਸਨ, ਜਦੋਂ ਉਨ੍ਹਾਂ ਨੇ 5 ਅਗਸਤ 2024 ਨੂੰ ਬੰਗਲਾਦੇਸ਼ ਦੀ ਤਤਕਾਲੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਦੇਸ਼ ਛੱਡਣ ਦੀ ਵੀਡੀਓ ਰਿਕਾਰਡ ਕੀਤੀ ਸੀ। ਉਸ ਦਿਨ ਵੱਡੇ ਪੱਧਰ 'ਤੇ ਹੋਏ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਸ਼ੇਖ ਹਸੀਨਾ ਦੀ ਸਰਕਾਰ ਡਿੱਗ ਗਈ ਸੀ। ਉਹ ਪਹਿਲਾਂ ਫੌਜੀ ਹੈਲੀਕਾਪਟਰ ਰਾਹੀਂ ਰਵਾਨਾ ਹੋਏ ਸਨ ਅਤੇ ਬਾਅਦ ਵਿੱਚ ਬੰਗਲਾਦੇਸ਼ ਹਵਾਈ ਫੌਜ ਦੇ C-130J ਹਰਕਿਊਲਿਸ ਜਹਾਜ਼ ਰਾਹੀਂ ਭਾਰਤ ਦੇ ਹਿੰਡਨ ਏਅਰਬੇਸ ਪਹੁੰਚੇ ਸਨ।ਮੌਤ ਦੇ ਕਾਰਨਾਂ ਦੀ ਜਾਂਚ ਜਾਰੀਜਾਣਕਾਰੀ ਮੁਤਾਬਕ ਤਹਸੀਫ ਸੌਰੀ ਨੂੰ ਅਨੁਸ਼ਾਸਨਹੀਣਤਾ ਦੇ ਆਧਾਰ 'ਤੇ ਹਵਾਈ ਫੌਜ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਬੰਗਲਾਦੇਸ਼ ਕ੍ਰਿਕਟ ਬੋਰਡ, ਨੇਤਰਾ ਨਿਊਜ਼ ਅਤੇ ਹੋਰ ਸੰਸਥਾਵਾਂ ਵਿੱਚ ਕੰਮ ਕੀਤਾ ਸੀ। ਫਿਲਹਾਲ ਪੁਲਿਸ ਵੱਲੋਂ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਡੁੱਬਣ ਕਾਰਨ ਮੌਤ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਪਰ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ।ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਤਹਸੀਫ ਸੌਰੀ ਦੀ ਮੌਤ ਅਤੇ ਸ਼ੇਖ ਹਸੀਨਾ ਦੀ ਬਣਾਈ ਗਈ ਵੀਡੀਓ ਵਿਚਕਾਰ ਅਜੇ ਤੱਕ ਕੋਈ ਸਿੱਧਾ ਸਬੰਧ ਸਾਹਮਣੇ ਨਹੀਂ ਆਇਆ ਹੈ।