Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...

Wait 5 sec.

Earthquake: ਲੋਕਾਂ ਵਿਚਾਲੇ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਅਚਾਨਕ ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਧਰਤੀ ਕੰਬ ਗਈ। ਦਰਅਸਲ, 7.1 ਤੀਬਰਤਾ ਨਾਲ ਪੂਰੀ ਦੁਨੀਆ ਹਿੱਲ ਗਈ। ਅਸਲ ਵਿੱਚ ਮੰਗਲਵਾਰ ਨੂੰ ਜਾਪਾਨ ਦੇ ਕਿਊਸ਼ੂ ਟਾਪੂ 'ਤੇ 7.1 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ। ਭੂਚਾਲ ਕੁਮਾਮੋਟੋ ਖੇਤਰ ਵਿੱਚ ਆਇਆ, ਜਿਸ ਕਾਰਨ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ। ਜਾਪਾਨ ਮੌਸਮ ਵਿਗਿਆਨ ਏਜੰਸੀ (JMA) ਨੂੰ 1 ਮੀਟਰ ਉੱਚੀਆਂ ਲਹਿਰਾਂ ਉੱਠਣ ਦੀ ਉਮੀਦ ਹੈ। ਤੱਟਵਰਤੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਚੌਕਸ ਰਹਿਣ ਅਤੇ ਲੋੜ ਪੈਣ 'ਤੇ ਤੁਰੰਤ ਖਾਲੀ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ, ਚੀਨ ਵਿੱਚ ਜ਼ਮੀਨ ਹਿੱਲ ਗਈ। ਚੀਨ ਦੇ ਕਿੰਘਾਈ ਵਿੱਚ 5.0 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ।ਜਾਪਾਨੀ ਮੌਸਮ ਵਿਗਿਆਨ ਏਜੰਸੀ ਅਨੁਸਾਰ, ਸ਼ੁਰੂਆਤੀ ਜਾਂਚ ਦੌਰਾਨ ਭੂਚਾਲ ਦੀ ਤੀਬਰਤਾ 7.1 ਮਾਪੀ ਗਈ ਹੈ, ਜਦਕਿ ਭੂਚਾਲ ਦਾ ਕੇਂਦਰ ਸਮੁੰਦਰ ਦੀ ਸਤ੍ਹਾ ਤੋਂ ਲਗਭਗ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਜਾਪਾਨੀ ਪ੍ਰਸ਼ਾਸਨ ਨੇ ਸਮੁੰਦਰੀ ਕੰਢੇ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸੁਰੱਖਿਅਤ ਉੱਚੀਆਂ ਥਾਵਾਂ 'ਤੇ ਜਾਣ ਦੀ ਹਦਾਇਤ ਦਿੱਤੀ ਹੈ। ਹਾਲਾਂਕਿ ਜਾਨ-ਮਾਲ ਦੇ ਨੁਕਸਾਨ ਦੀ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ ਹੈ, ਪਰ ਭੂਚਾਲ ਦੀਆਂ ਵਾਇਰਲ ਹੋ ਰਹੀਆਂ ਵੀਡੀਓਜ਼ ਮਗਰੋਂ ਨੁਕਸਾਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।ਵੱਡੇ ਨੁਕਸਾਨ ਦੀ ਰਿਪੋਰਟ ਨਹੀਂਜਾਪਾਨ ਸਰਕਾਰ ਨੇ ਕੁਮਾਮੋਤੋ ਤੋਂ ਇਲਾਵਾ ਨਾਗਾਸਾਕੀ, ਕਾਗੋਸ਼ੀਮਾ, ਫੁਕੂਓਕਾ, ਸਾਗਾ, ਓਇਟਾ ਅਤੇ ਮਿਆਜ਼ਾਕੀ ਪ੍ਰੀਫੈਕਚਰ ਲਈ ਐਮਰਜੈਂਸੀ ਭੂਚਾਲ ਦੀ ਚੇਤਾਵਨੀ ਜਾਰੀ ਕੀਤੀ ਹੈ, ਇਹ ਸਾਰੇ ਕਿਊਸ਼ੂ ਟਾਪੂ 'ਤੇ ਸਥਿਤ ਹਨ। ਰਾਹਤ ਦੀ ਗੱਲ ਹੈ ਕਿ ਹੁਣ ਤੱਕ ਕਿਸੇ ਵੀ ਜਾਨੀ ਜਾਂ ਵੱਡੇ ਨੁਕਸਾਨ ਦੀ ਰਿਪੋਰਟ ਨਹੀਂ ਹੈ। ਸਥਾਨਕ ਪ੍ਰਸ਼ਾਸਨ ਭੂਚਾਲ ਦੇ ਪ੍ਰਭਾਵ ਦਾ ਮੁਲਾਂਕਣ ਕਰ ਰਿਹਾ ਹੈ ਅਤੇ ਸੁਨਾਮੀ ਦੇ ਖ਼ਤਰੇ 'ਤੇ ਵੀ ਨਜ਼ਰ ਰੱਖ ਰਿਹਾ ਹੈ। ਐਮਰਜੈਂਸੀ ਟੀਮਾਂ ਅਲਰਟ 'ਤੇ ਹਨ ਅਤੇ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।