New Education Minister Pralhad Joshi: NEET-UG ਪੇਪਰ ਲੀਕ ਵਿਵਾਦ ਦੌਰਾਨ ਵਿਚਾਲੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ, ਪ੍ਰਹਿਲਾਦ ਜੋਸ਼ੀ ਨੂੰ ਸਿੱਖਿਆ ਮੰਤਰਾਲੇ ਵਿੱਚ ਨਿਯੁਕਤ ਕੀਤਾ ਗਿਆ ਹੈ। ਪੇਪਰ ਲੀਕ ਅਤੇ ਕਥਿਤ ਪ੍ਰੀਖਿਆ ਬੇਨਿਯਮੀਆਂ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਧਰਮਿੰਦਰ ਪ੍ਰਧਾਨ ਨੇ ਸ਼ਨੀਵਾਰ (25 ਜੁਲਾਈ) ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸ ਤੋਂ ਬਾਅਦ, ਪ੍ਰਹਿਲਾਦ ਜੋਸ਼ੀ ਨੂੰ ਸਿੱਖਿਆ ਮੰਤਰਾਲੇ ਵਿੱਚ ਨਿਯੁਕਤ ਕੀਤਾ ਗਿਆ ਹੈ।ਜੀ ਹਾਂ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਸਿੱਖਿਆ ਮੰਤਰਾਲੇ ਦਾ ਚਾਰਜ ਸੰਭਾਲਣਗੇ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਲਿਖਿਆ ਹੈ: "ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ਅਨੁਸਾਰ ਭਾਰਤ ਦੇ ਸੰਵਿਧਾਨ ਦੀ ਧਾਰਾ 75 ਦੀ ਧਾਰਾ (2) ਦੇ ਤਹਿਤ, ਕੇਂਦਰੀ ਮੰਤਰੀ ਪ੍ਰੀਸ਼ਦ ਤੋਂ ਧਰਮਿੰਦਰ ਪ੍ਰਧਾਨ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੀ ਸਲਾਹ ਅਨੁਸਾਰ ਰਾਸ਼ਟਰਪਤੀ ਨੇ ਨਿਰਦੇਸ਼ ਦਿੱਤਾ ਹੈ ਕਿ ਕੈਬਨਿਟ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਉਨ੍ਹਾਂ ਦੇ ਮੌਜੂਦਾ ਪੋਰਟਫੋਲੀਓ ਤੋਂ ਇਲਾਵਾ ਸਿੱਖਿਆ ਮੰਤਰਾਲੇ ਦਾ ਚਾਰਜ ਸੌਂਪਿਆ ਜਾਵੇ।"ਆਰਐਸਐਸ ਨਾਲ ਰਿਹਾ ਸਬੰਧ ਪ੍ਰਹਿਲਾਦ ਜੋਸ਼ੀ ਆਪਣੇ ਸ਼ੁਰੂਆਤੀ ਰਾਜਨੀਤਿਕ ਕਰੀਅਰ ਦੌਰਾਨ ਰਾਸ਼ਟਰੀ ਸਵੈਮ ਸੇਵਕ ਸੰਘ (RSS) ਨਾਲ ਵੀ ਜੁੜੇ ਰਹੇ। ਉਹ 1992 ਅਤੇ 1994 ਦੇ ਵਿਚਕਾਰ ਹੁਬਲੀ ਦੇ ਈਦਗਾਹ ਮੈਦਾਨ ਵਿੱਚ ਤਿਰੰਗਾ ਫਹਿਰਾਉਣ ਦੀ ਲਹਿਰ ਦੀ ਅਗਵਾਈ ਕਰਨ ਤੋਂ ਬਾਅਦ ਪ੍ਰਸਿੱਧੀ ਵਿੱਚ ਆਏ ਸਨ। ਉਨ੍ਹਾਂ ਨੇ 'ਕਸ਼ਮੀਰ ਬਚਾਓ ਅੰਦੋਲਨ' ਦੀ ਵੀ ਅਗਵਾਈ ਕੀਤੀ। ਪ੍ਰਹਿਲਾਦ ਜੋਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਜੀ ਸਰਕਾਰ ਵਿੱਚ 30 ਮਈ, 2019 ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਸੰਸਦੀ ਮਾਮਲਿਆਂ, ਕੋਲਾ ਅਤੇ ਖਾਣਾਂ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਹੁਣ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ, ਉਨ੍ਹਾਂ ਨੂੰ ਸਿੱਖਿਆ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।