Jhajjar News : ਹਰਿਆਣਾ ਦੇ ਝੱਜਰ 'ਚ ਇੱਕ 18 ਸਾਲਾ ਬੀਐੱਸਸੀ ਦੀ ਵਿਦਿਆਰਥਣ ਦੀ ਘਰ ਦੇ ਵਿਹੜੇ 'ਚ ਬਣੇ ਪਾਣੀ ਦੇ ਟੈਂਕ 'ਚ ਡੁੱਬਣ ਕਾਰਨ ਮੌਤ ਹੋ ਗਈ। ਟੈਂਕ ਕਰੀਬ 10 ਫੁੱਟ ਡੂੰਘਾ ਸੀ। ਜਦੋਂ ਤੱਕ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਿਆ, ਉਦੋਂ ਤੱਕ ਵਿਦਿਆਰਥਣ ਦੀ ਮੌਤ ਹੋ ਚੁੱਕੀ ਸੀ। ਪਰਿਵਾਰ ਵੱਲੋਂ ਜਲਦਬਾਜ਼ੀ 'ਚ ਅੰਤਿਮ ਸਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਇਸੇ ਦੌਰਾਨ ਗੁਆਂਢੀਆਂ ਨੇ ਮਾਮਲੇ ਨੂੰ ਸ਼ੱਕੀ ਦੱਸਦਿਆਂ ਪੁਲਿਸ ਨੂੰ ਸੂਚਨਾ ਦੇ ਦਿੱਤੀ।ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਉੱਥੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।ਭਦਾਨੀ ਪਿੰਡ ਦੀ ਰਹਿਣ ਵਾਲੀ ਸੀ ਵਿਦਿਆਰਥਣਪੁਲਿਸ ਅਨੁਸਾਰ ਮ੍ਰਿਤਕਾ ਦੀ ਪਛਾਣ ਝੱਜਰ ਜ਼ਿਲ੍ਹੇ ਦੇ ਭਦਾਨੀ ਪਿੰਡ ਦੀ ਰਹਿਣ ਵਾਲੀ ਹੀਤੂ (18) ਪੁੱਤਰੀ ਪਵਨ ਵਜੋਂ ਹੋਈ ਹੈ। ਉਹ ਬੀਐੱਸਸੀ ਦੀ ਵਿਦਿਆਰਥਣ ਸੀ ਅਤੇ ਆਨਲਾਈਨ ਕੋਚਿੰਗ ਰਾਹੀਂ ਪੜ੍ਹਾਈ ਕਰ ਰਹੀ ਸੀ। ਉਸ ਦੇ ਪਿਤਾ ਝੱਜਰ ਦੇ ਇੱਕ ਨਿੱਜੀ ਸਕੂਲ ਵਿੱਚ ਡਰਾਈਵਰ ਵਜੋਂ ਕੰਮ ਕਰਦੇ ਹਨ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਤੋਂ ਬਾਅਦ ਮੌਤ ਦੇ ਕਾਰਨਾਂ ਬਾਰੇ ਹੋਰ ਜਾਣਕਾਰੀ ਸਾਹਮਣੇ ਆ ਸਕਦੀ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।