AAP Announces 3 Candidates: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਸ ਸਮੇਂ ਆਮ ਆਦਮੀ ਪਾਰਟੀ ਉਮੀਦਵਾਰਾਂ ਦੇ ਐਲਾਨ ਦੇ ਮਾਮਲੇ ਵਿੱਚ ਸਭ ਤੋਂ ਅਗੇ ਚੱਲ ਰਹੀ ਹੈ। ਦੱਸ ਦੇਈਏ ਕਿ ਅਗਲੇ ਸਾਲ 5 ਸੂਬਿਆਂ- ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਸਰਗਰਮੀਆਂ ਸਿਖਰਾਂ ਉਤੇ ਹਨ। ਸਿਆਸੀ ਧਿਰਾਂ ਉਮੀਦਵਾਰਾਂ ਦੇ ਐਲਾਨ ਵਿੱਚ ਜੁਟੀਆਂ ਹੋਈਆਂ ਹਨ।ਇਸ ਵਿਚਾਲੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਪਹਿਲ ਕਰਦੇ ਹੋਏ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਚਰਚਾ ਹੈ ਕਿ ਆਉਂਦੇ ਦਿਨਾਂ ਵਿਚ ਕਾਂਗਰਸ ਵੱਲੋਂ ਵੀ ਕੁਝ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ।ਇਸ ਪਾਰਟੀ ਨੇ ਕੀਤਾ 3 ਉਮੀਦਵਾਰਾਂ ਦਾ ਐਲਾਨਇਸ ਦੌਰਾਨ ਉਤਰ ਪ੍ਰਦੇਸ਼ ਵਿਚ ਵੀ ਸਿਆਸੀ ਧਿਰਾਂ ਜੋੜ-ਤੋੜ ਵਿਚ ਜੁਟ ਗਈਆਂ ਹਨ। ਰਾਜਾ ਭਈਆ ਦੀ ਪਾਰਟੀ 'ਜਨਸੱਤਾ ਦਲ (ਲੋਕਤਾਂਤਰਿਕ)' ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਰਘੁਰਾਜ ਪ੍ਰਤਾਪ ਉਰਫ਼ ਰਾਜਾ ਭਈਆ ਖੁਦ ਕੁੰਡਾ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰ ਰਹੇ ਹਨ। ਇਸ ਦੇ ਨਾਲ ਹੀ ਬਾਬਾਗੰਜ ਵਿਧਾਨ ਸਭਾ ਸੀਟ ਤੋਂ ਵਿਨੋਦ ਸਰੋਜ ਨੂੰ ਉਮੀਦਵਾਰ ਬਣਾਇਆ ਗਿਆ ਹੈ, ਅਤੇ ਵਿਸ਼ਵਨਾਥਗੰਜ ਵਿਧਾਨ ਸਭਾ ਸੀਟ ਲਈ ਕੁਲਦੀਪ ਪਟੇਲ ਨੂੰ ਟਿਕਟ ਦਿੱਤੀ ਗਈ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।