Political News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਸਿਆਸਤਦਾਨਾਂ ਵਿਚਾਲੇ ਮਾਤਮ ਪਸਰਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜ ਵਾਰ ਵਿਧਾਇਕ ਅਤੇ ਦੋ ਵਾਰ ਮੰਤਰੀ ਰਹੇ ਮੇਜਰ ਵਿਜੇ ਸਿੰਘ ਮਨਕੋਟੀਆ ਦਾ ਦੇਹਾਂਤ ਹੋ ਗਿਆ ਹੈ। ਜਿਸ ਤੋਂ ਬਾਅਦ ਹਰ ਕਿਸੇ ਦੀਆਂ ਅੱਖਾਂ ਨਮ ਹਨ। ਹਿਮਾਚਲ ਪ੍ਰਦੇਸ਼ ਦੇ ਮਸ਼ਹੂਰ ਸਿਆਸਤਦਾਨ ਨੇ ਮੰਗਲਵਾਰ ਸਵੇਰੇ ਕਾਂਗੜਾ ਦੇ ਆਪਣੇ ਜੱਦੀ ਪਿੰਡ ਤਿਆਰਾ ਵਿੱਚ ਆਖਰੀ ਸਾਹ ਲਿਆ। ਉਹ ਕਾਂਗਰਸ ਅਤੇ ਭਾਜਪਾ ਦੇ ਆਗੂ ਰਹੇ ਹਨ। 2024 ਵਿੱਚ ਉਨ੍ਹਾਂ ਨੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਹ ਵੀਰਭੱਦਰ ਸਿੰਘ ਦੇ ਕੱਟੜ ਵਿਰੋਧੀ ਸਨ। ਮਨਕੋਟੀਆ 87 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ।ਦਿਲ ਦਾ ਦੌਰਾ ਪੈਣ ਤੋਂ ਬਾਅਦ ਮੌਤਜਾਣਕਾਰੀ ਅਨੁਸਾਰ, ਮੰਗਲਵਾਰ ਸਵੇਰੇ ਜਦੋਂ ਉਨ੍ਹਾਂ ਦੀ ਤਬੀਅਤ ਖਰਾਬ ਹੋਈ ਤਾਂ ਪਰਿਵਾਰ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲੈ ਜਾ ਰਿਹਾ ਸੀ ਅਤੇ ਰਸਤੇ ਵਿੱਚ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ।ਮੇਜਰ ਮਨਕੋਟੀਆ ਦਾ ਜਨਮ ਕਾਂਗੜਾ ਦੇ ਤਿਆਰਾ ਪਿੰਡ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਸ਼ਿਮਲਾ ਦੇ ਬਿਸ਼ਪ ਕਾਟਨ ਸਕੂਲ ਤੋਂ ਪੜ੍ਹਾਈ ਕੀਤੀ ਸੀ। ਬਾਅਦ ਵਿੱਚ ਉਹ ਸਿਆਸਤ ਵਿੱਚ ਸ਼ਾਹਪੁਰ ਤੋਂ ਵਿਧਾਇਕ ਅਤੇ ਸੈਰ-ਸਪਾਟਾ ਮੰਤਰੀ ਵੀ ਰਹੇ ਸਨ। 27 ਮਈ 2007 ਨੂੰ ਮੇਜਰ ਵਿਜੇ ਸਿੰਘ ਮਨਕੋਟੀਆ ਨੇ ਇੱਕ ਸੀਡੀ ਜਾਰੀ ਕੀਤੀ ਸੀ ਅਤੇ ਕਿਹਾ ਸੀ ਕਿ ਸੀਡੀ ਵਿੱਚ ਵੀਰਭੱਦਰ, ਪ੍ਰਤਿਭਾ ਅਤੇ ਤਤਕਾਲੀ ਡੀਸੀ ਮਹਿੰਦਰ ਸਿੰਘ ਵਿਚਕਾਰ ਪੈਸਿਆਂ ਦੇ ਲੈਣ-ਦੇਣ ਦੀ ਗੱਲ ਰਿਕਾਰਡ ਹੈ। ਰਿਕਾਰਡਿੰਗ 1989 ਦੀ ਦੱਸੀ ਗਈ ਸੀ। ਬਾਅਦ ਵਿੱਚ ਇਸ ਕੇਸ ਵਿੱਚ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਬਰੀ ਹੋ ਗਏ ਸਨ। ਦੋਸ਼ ਸੀ ਕਿ ਸਾਬਕਾ ਮੁੱਖ ਮੰਤਰੀ ਵੀਰਭੱਦਰ ਨੇ ਦਾੜਲਾਘਾਟ ਵਿੱਚ ਸੀਮਿੰਟ ਪਲਾਂਟ ਦੇ ਯੂਨਿਟ ਨੂੰ ਮਨਜ਼ੂਰੀ ਦੇਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਸੀ।ਸੈਨਾ ਤੋਂ ਰਾਜਨੀਤੀ ਦਾ ਸਫ਼ਰਮੇਜਰ ਵਿਜੇ ਸਿੰਘ ਮਨਕੋਟੀਆ ਦਾ ਜੀਵਨ ਫੌਜੀ ਸੇਵਾ, ਰਾਜਨੀਤੀ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੀਆਂ ਪ੍ਰਾਪਤੀਆਂ ਨਾਲ ਭਰਿਆ ਰਿਹਾ ਹੈ। ਸਾਲ 1959 ਵਿੱਚ ਉਨ੍ਹਾਂ ਨੇ ਯੂਪੀਐਸਸੀ ਪ੍ਰੀਖਿਆ ਵਿੱਚ ਆਲ ਇੰਡੀਆ ਮੈਰਿਟ ਲਿਸਟ ਵਿੱਚ ਪੰਜਵਾਂ ਸਥਾਨ ਹਾਸਲ ਕੀਤਾ ਅਤੇ ਸਾਲ 1960 ਵਿੱਚ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ) ਵਿੱਚ ਦਾਖਲਾ ਲਿਆ। ਉਨ੍ਹਾਂ ਨੇ ਸਾਲ 1962 ਦੀ ਇਤਿਹਾਸਕ ਗਣਤੰਤਰ ਦਿਵਸ ਪਰੇਡ ਵਿੱਚ ਆਈਐਮਏ ਦੀ ਟੁਕੜੀ ਦੀ ਅਗਵਾਈ ਕੀਤੀ ਸੀ। ਉਹ ਆਈਐਮਏ ਦੇ ਆਖਰੀ ਕੈਡਿਟ ਕਮਾਂਡਰ ਵੀ ਰਹੇ ਸਨ। ਜੂਨ 1962 ਵਿੱਚ ਸਿਖਲਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੱਕਾਰੀ ਸਵੋਰਡ ਆਫ਼ ਆਨਰ ਅਤੇ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਗੋਰਖਾ ਰਾਈਫਲਜ਼ ਵਿੱਚ ਕਮਿਸ਼ਨ ਮਿਲਿਆ ਸੀ।ਮਨਕੋਟੀਆ ਨੇ 1962 ਦੇ ਭਾਰਤ-ਚੀਨ ਯੁੱਧ, 1965 ਦੇ ਭਾਰਤ-ਪਾਕਿਸਤਾਨ ਯੁੱਧ ਅਤੇ 1971 ਦੇ ਬੰਗਲਾਦੇਸ਼ ਯੁੱਧ ਵਿੱਚ ਹਿੱਸਾ ਲਿਆ ਸੀ। ਸਾਲ 1976 ਵਿੱਚ ਉਨ੍ਹਾਂ ਨੇ ਸਮੇਂ ਤੋਂ ਪਹਿਲਾਂ ਫੌਜ ਤੋਂ ਸੇਵਾਮੁਕਤੀ ਲੈ ਲਈ ਸੀ। ਇਸ ਤੋਂ ਬਾਅਦ ਜੇਆਰਡੀ ਟਾਟਾ ਨੇ ਉਨ੍ਹਾਂ ਨੂੰ ਏਅਰ ਇੰਡੀਆ ਵਿੱਚ ਕੰਮ ਕਰਨ ਦਾ ਪ੍ਰਸਤਾਵ ਦਿੱਤਾ ਸੀ ਅਤੇ ਉਨ੍ਹਾਂ ਨੇ ਏਅਰ ਇੰਡੀਆ ਵਿੱਚ ਪੰਜ ਸਾਲ ਤੱਕ ਨੌਕਰੀ ਵੀ ਕੀਤੀ ਸੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।