ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

Wait 5 sec.

School Closed: ਮਨੀਪੁਰ ਸਰਕਾਰ ਨੇ ਬੁੱਧਵਾਰ ਨੂੰ ਰਾਜ ਵਿੱਚ "ਕਾਨੂੰਨ ਵਿਵਸਥਾ ਦੀ ਮੌਜੂਦਾ ਸਥਿਤੀ" ਦਾ ਹਵਾਲਾ ਦਿੰਦਿਆਂ ਹੋਇਆਂ ਸਾਰੇ ਵਿਦਿਅਕ ਅਦਾਰੇ 20 ਤੋਂ 22 ਅਗਸਤ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ।ਰਾਜ ਦੇ ਸਿੱਖਿਆ ਵਿਭਾਗ ਦੁਆਰਾ ਜਾਰੀ ਇੱਕ ਆਦੇਸ਼ ਵਿੱਚ ਕਿਹਾ ਗਿਆ ਹੈ, "ਰਾਜ ਵਿੱਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੱਦੇਨਜ਼ਰ ਮਨੀਪੁਰ ਦੇ ਰਾਜਪਾਲ ਵਲੋਂ  ਸਰਕਾਰੀ, ਸਹਾਇਤਾ ਪ੍ਰਾਪਤ ਜਾਂ ਗੈਰ-ਸਹਾਇਤਾ ਪ੍ਰਾਪਤ ਖੇਤਰਾਂ ਦੇ ਅਧੀਨ ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਉੱਚ ਸਿੱਖਿਆ ਸੰਸਥਾਨ/ਸਕੂਲ 20 ਅਗਸਤ ਤੋਂ 22 ਅਗਸਤ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ।"ਇਸ ਦੌਰਾਨ, ਰਾਜ ਵਿੱਚ ਜਨਗਣਨਾ ਪ੍ਰਕਿਰਿਆ ਕਰਨ ਤੋਂ ਪਹਿਲਾਂ ਰਾਸ਼ਟਰੀ ਨਾਗਰਿਕ ਰਜਿਸਟਰ (NRC) ਨੂੰ ਅਪਡੇਟ ਕਰਨ ਦੀ ਮੰਗ ਨੂੰ ਲੈਕੇ ਕੈਂਪੇਨ ਫਾਰ ਜਸਟਿਸ ਐਂਡ ਫੇਅਰ ਡੀਲੀਮੀਟੇਸ਼ਨ (JFD) ਵੱਲੋਂ ਸੱਦੀ ਗਈ 48 ਘੰਟਿਆਂ ਦੀ ਆਮ ਹੜਤਾਲ ਦੇ ਦੂਜੇ ਦਿਨ ਬੁੱਧਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਮਨੀਪੁਰ ਦੇ ਘਾਟੀ ਜ਼ਿਲ੍ਹਿਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਨੇਤਾਵਾਂ ਦੇ ਪੁਤਲੇ ਸਾੜੇ ਅਤੇ ਰੈਲੀਆਂ ਕੱਢੀਆਂ।ਜੇਐਫਡੀ ਨੇ ਆਪਣੇ ਅੰਦੋਲਨ ਦੇ ਹਿੱਸੇ ਵਜੋਂ ਵੀਰਵਾਰ ਤੋਂ ਸਾਰੇ ਸਰਕਾਰੀ ਦਫਤਰਾਂ ਦਾ ਬਾਈਕਾਟ ਕਰਨ ਦਾ ਐਲਾਨ ਵੀ ਕੀਤਾ ਹੈ। ਇੰਫਾਲ ਪੂਰਬੀ ਜ਼ਿਲ੍ਹੇ ਦੇ ਖੁਰਾਈ ਲਾਮਲੋਂਗ ਵਿੱਚ ਪ੍ਰਦਰਸ਼ਨਕਾਰੀਆਂ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਵਾਈ. ਖੇਮਚੰਦ ਸਿੰਘ ਅਤੇ ਗ੍ਰਹਿ ਮੰਤਰੀ ਗੋਵਿੰਦਾਸ ਕੋਂਥੂਜਮ ਦੇ ਪੁਤਲੇ ਸਾੜੇ।ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।