Bus Accident: ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਹਰ ਪਾਸੇ ਮਾਤਮ ਪਸਰਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੋਲੈਂਡ ਦੀ ਰਾਜਧਾਨੀ ਹੰਗਰੀ ਵਿੱਚ ਐਤਵਾਰ ਸਵੇਰੇ ਇੱਕ ਯਾਤਰੀ ਬੱਸ ਹਾਈਵੇਅ ਤੋਂ ਉਤਰ ਕੇ ਸੜਕ ਕਿਨਾਰੇ ਖੱਡ ਵਿੱਚ ਪਲਟ ਗਈ, ਜਿਸ ਕਾਰਨ 12 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਸਦੀ ਜਾਣਕਾਰੀ ਪੁਲਿਸ ਵੱਲੋਂ ਦਿੱਤੀ ਗਈ।ਇਸ ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈਦਰਅਸਲ, ਮੱਧ ਯੂਰਪੀ ਦੇਸ਼ ਹੰਗਰੀ ਤੋਂ ਇਕ ਵੱਡੀ ਖ਼ਬਰ ਹੈ। ਇੱਥੇ ਤੜਕਸਾਰ ਹਾਈਵੇਅ 'ਤੇ ਜਾ ਰਹੀ ਇੱਕ ਯਾਤਰੀ ਬੱਸ ਸੜਕ ਤੋਂ ਉਤਰ ਕੇ ਖੱਡ ਵਿੱਚ ਜਾ ਡਿੱਗੀ ਅਤੇ ਪਲਟ ਗਈ। ਇਸ ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੋਲਿਸ਼ ਲਾਇਸੈਂਸ ਪਲੇਟਾਂ ਵਾਲੀ ਬੱਸ ਐਤਵਾਰ ਸਵੇਰੇ 1 ਵਜੇ ਦੇ ਕਰੀਬ ਹੰਗਰੀ ਦੀ ਰਾਜਧਾਨੀ ਬੁਡਾਪੇਸਟ ਤੋਂ ਲਗਭਗ 140 ਕਿਲੋਮੀਟਰ ਪੂਰਬ ਵੱਲ ਪਲਟ ਗਈ। ਇੱਕ ਬਿਆਨ ਵਿੱਚ ਪੁਲਿਸ ਨੇ ਕਿਹਾ ਕਿ ਇਹ ਸੰਭਾਵਨਾ ਹੈ ਕਿ ਡਰਾਈਵਰ ਨੂੰ ਨੀਂਦ ਆ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ।ਫੇਸਬੁੱਕ 'ਤੇ ਇੱਕ ਬਿਆਨ ਵਿੱਚ, ਹੰਗਰੀ ਦੇ ਪ੍ਰਧਾਨ ਮੰਤਰੀ ਪੀਟਰ ਮੈਗਯਾਰ ਨੇ ਕਿਹਾ ਕਿ ਹਾਦਸੇ ਵਿੱਚ ਘੱਟੋ-ਘੱਟ 10 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਉਨ੍ਹਾਂ ਨੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਮੌਕੇ 'ਤੇ ਭੇਜੇ ਗਏ ਬਚਾਅ ਕਰਮਚਾਰੀਆਂ ਦਾ ਧੰਨਵਾਦ ਕੀਤਾ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।