Yogi Adityanath Mother Death : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦੇ ਦਿਹਾਂਤ ਤੋਂ ਬਾਅਦ ਮੁੱਖ ਮੰਤਰੀ ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਦੇ ਪਿੰਡ ਪੰਚੂਰ ਪਹੁੰਚੇ। ਇੱਥੇ ਉਨ੍ਹਾਂ ਨੇ ਆਪਣੀ ਮਾਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ CM ਯੋਗੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਤਸਵੀਰ ਸਾਂਝੀ ਕਰਦਿਆਂ ਲਿਖਿਆ, ''ਮਾਂ... ਓਮ ਸ਼ਾਂਤੀ''।ਦੱਸ ਦੇਈਏ ਕਿ CM ਯੋਗੀ ਦੀ ਮਾਤਾ ਸਾਵਿਤਰੀ ਦੇਵੀ ਨੇ 91 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀਆਂ ਸਮੇਤ ਕਈ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ।ਪੌੜੀ ਗੜ੍ਹਵਾਲ ਦੇ ਸੀਨੀਅਰ ਪੁਲਿਸ ਕਪਤਾਨ (SSP) ਸਰਵੇਸ਼ ਪੰਵਾਰ ਨੇ ਸਾਵਿਤਰੀ ਦੇਵੀ ਦੇ ਦਿਹਾਂਤ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਸਾਵਿਤਰੀ ਦੇਵੀ ਦਾ ਅੰਤਿਮ ਸਸਕਾਰ ਸ਼ਨੀਵਾਰ ਨੂੰ ਹਰਿਦੁਆਰ ਵਿਖੇ ਕੀਤਾ ਜਾਵੇਗਾ। ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਦੇ ਸੰਪਰਕ ਵਿੱਚ ਹਨ।CM ਧਾਮੀ ਨੇ ਵੀ ਪ੍ਰਗਟਾਇਆ ਦੁੱਖਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸਾਵਿਤਰੀ ਦੇਵੀ ਦੇ ਦਿਹਾਂਤ ਨੂੰ ਬੇਹੱਦ ਦੁਖਦਾਈ ਦੱਸਿਆ। ਉਨ੍ਹਾਂ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਮਾਂ ਦਾ ਪਿਆਰ, ਅਸ਼ੀਰਵਾਦ ਅਤੇ ਮਮਤਾ ਜ਼ਿੰਦਗੀ ਦੀ ਸਭ ਤੋਂ ਅਨਮੋਲ ਪੂੰਜੀ ਹੁੰਦੀ ਹੈ। ਮਾਂ ਦਾ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਬਾਬਾ ਕੇਦਾਰ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਯੋਗੀ ਆਦਿੱਤਿਆਨਾਥ ਸਮੇਤ ਪੂਰੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ। ਜਿਸ ਸਮੇਂ ਯੋਗੀ ਆਦਿੱਤਿਆਨਾਥ ਨੂੰ ਮਾਤਾ ਦੇ ਦਿਹਾਂਤ ਦੀ ਖ਼ਬਰ ਮਿਲੀ, ਉਸ ਸਮੇਂ ਉਹ ਗੋਰਖਪੁਰ ਵਿੱਚ ਇੱਕ ਜਨਤਕ ਪ੍ਰੋਗਰਾਮ ਵਿੱਚ ਸ਼ਾਮਲ ਹੋ ਰਹੇ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਹੋਰ ਦੋ ਪ੍ਰੋਗਰਾਮਾਂ ਵਿੱਚ ਵੀ ਸ਼ਾਮਲ ਹੋਣਾ ਸੀ।ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਜਤਾਇਆ ਦੁੱਖਰੱਖਿਆ ਮੰਤਰੀ ਰਾਜਨਾਥ ਸਿੰਘ ਨੇ X 'ਤੇ ਸ਼ੋਕ ਪ੍ਰਗਟ ਕਰਦਿਆਂ ਕਿਹਾ ਕਿ ਮਾਂ ਦਾ ਵਿਛੋੜਾ ਜ਼ਿੰਦਗੀ ਦੇ ਸਭ ਤੋਂ ਅਸਹਿਣਯੋਗ ਦੁੱਖਾਂ ਵਿੱਚੋਂ ਇੱਕ ਹੁੰਦਾ ਹੈ। ਉਨ੍ਹਾਂ ਨੇ ਯੋਗੀ ਆਦਿੱਤਿਆਨਾਥ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਬ੍ਰਜੇਸ਼ ਪਾਠਕ ਨੇ ਵੀ ਇਸ ਖ਼ਬਰ 'ਤੇ ਦੁੱਖ ਪ੍ਰਗਟ ਕੀਤਾ। ਇਸ ਤੋਂ ਇਲਾਵਾ ਭਾਜਪਾ ਦੇ ਉੱਤਰ ਪ੍ਰਦੇਸ਼ ਪ੍ਰਧਾਨ ਪੰਕਜ ਚੌਧਰੀ ਨੇ ਵੀ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।ਇਸ ਤੋਂ ਪਹਿਲਾਂ ਪਿਤਾ ਦੇ ਅੰਤਿਮ ਸਸਕਾਰ 'ਚ ਵੀ ਨਹੀਂ ਹੋ ਸਕੇ ਸਨ ਸ਼ਾਮਲਭਾਜਪਾ ਦੇ ਗੋਰਖਪੁਰ ਖੇਤਰੀ ਸਕੱਤਰ ਸਤਿੰਦਰ ਸਿਨਹਾ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਵੀ ਮੁੱਖ ਮੰਤਰੀ ਵੱਲੋਂ ਆਪਣੀਆਂ ਸਰਕਾਰੀ ਜ਼ਿੰਮੇਵਾਰੀਆਂ ਨਿਭਾਉਣਾ ਹੋਰਨਾਂ ਲਈ ਮਿਸਾਲ ਹੈ। ਉਨ੍ਹਾਂ ਨੇ ਯਾਦ ਕਰਵਾਇਆ ਕਿ ਅਪ੍ਰੈਲ 2020 ਵਿੱਚ ਯੋਗੀ ਆਦਿੱਤਿਆਨਾਥ ਦੇ ਪਿਤਾ ਆਨੰਦ ਸਿੰਘ ਬਿਸ਼ਟ ਦਾ ਲੰਬੀ ਬਿਮਾਰੀ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ। ਉਸ ਸਮੇਂ ਕੋਵਿਡ-19 ਲੌਕਡਾਊਨ ਅਤੇ ਮੁੱਖ ਮੰਤਰੀ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਕਾਰਨ ਯੋਗੀ ਆਪਣੇ ਪਿਤਾ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ। ਉਨ੍ਹਾਂ ਦੇ ਪਿਤਾ ਦਾ ਅੰਤਿਮ ਸਸਕਾਰ ਉੱਤਰਾਖੰਡ ਵਿੱਚ ਕੀਤਾ ਗਿਆ ਸੀ।