ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ

Wait 5 sec.

World News: ਦੱਖਣੀ ਰੂਸ ਦੇ ਕੇਮੇਰੋਵੋ ਇਲਾਕੇ 'ਚ ਮੰਗਲਵਾਰ ਨੂੰ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਰੂਸ ਦਾ ਫ਼ੌਜੀ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਭਿਆਨਕ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ 17 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਆਖਿਰ ਇਹ ਹਾਦਸਾ ਕਿਵੇਂ ਵਾਪਰਿਆ।ਜਾਣਕਾਰੀ ਮੁਤਾਬਕ ਇਹ ਹਾਦਸਾ ਦੱਖਣ-ਪੱਛਮੀ ਸਾਇਬੇਰੀਆ ਦੇ ਯਾਗੁਨੋਵੋ ਪਿੰਡ ਨੇੜੇ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼ 'ਐਂਟੋਨੋਵ ਏ.ਐਨ.-12' ਦੱਸਿਆ ਜਾ ਰਿਹਾ ਹੈ। ਇੱਕ ਚਸ਼ਮਦੀਦ ਗਵਾਹ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਨੂੰ ਹਵਾ ਵਿੱਚ ਹੀ ਅੱਗ ਲੱਗ ਗਈ ਸੀ, ਜਿਸ ਤੋਂ ਬਾਅਦ ਉਹ ਤੇਜ਼ੀ ਨਾਲ ਥੱਲ੍ਹੇ ਆਇਆ ਅਤੇ ਜ਼ਮੀਨ ਨਾਲ ਟਕਰਾਉਂਦਿਆਂ ਹੀ ਉਸ ਵਿੱਚ ਜ਼ਬਰਦਸਤ ਧਮਾਕਾ ਹੋ ਗਿਆ।ਕੇਮੇਰੋਵੋ ਦੇ ਗਵਰਨਰ ਇਲਿਆ ਸੇਰੇਡਿਊਕ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਹਾਜ਼ ਇਸ ਇਲਾਕੇ ਤੋਂ ਗੁਜ਼ਰ ਰਿਹਾ ਸੀ ਕਿ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਮਰਜੈਂਸੀ ਸੇਵਾਵਾਂ ਮੌਕੇ 'ਤੇ ਪਹੁੰਚ ਗਈਆਂ। ਗਵਰਨਰ ਨੇ ਕਿਹਾ ਕਿ ਖੇਤਰੀ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਹਾਲਾਂਕਿ, ਰੂਸ ਦੇ ਰੱਖਿਆ ਮੰਤਰਾਲੇ ਵੱਲੋਂ ਇਸ ਘਟਨਾ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।ਦੂਜੇ ਪਾਸੇ, ਮੰਗਲਵਾਰ ਸਵੇਰੇ ਯੂਰਪੀ ਦੇਸ਼ ਸਰਬੀਆ ਦੇ ਉੱਤਰੀ ਹਿੱਸੇ ਵਿੱਚ ਵੀ ਇੱਕ ਮਿਗ-29 (MiG-29) ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਪਾਇਲਟ ਦੀ ਮੌਤ ਹੋ ਗਈ। ਸਰਬੀਆਈ ਰੱਖਿਆ ਮੰਤਰਾਲੇ ਅਨੁਸਾਰ ਇਹ ਹਾਦਸਾ ਰਾਜਧਾਨੀ ਬੇਲਗ੍ਰੇਡ ਤੋਂ ਕਰੀਬ 45 ਕਿਲੋਮੀਟਰ ਦੂਰ ਤਾਰਾ ਪਾਜ਼ੋਵਾ (Stara Pazova) ਸ਼ਹਿਰ ਨੇੜੇ ਸਥਾਨਕ ਸਮੇਂ ਅਨੁਸਾਰ ਸਵੇਰੇ ਕਰੀਬ 8:45 ਵਜੇ ਵਾਪਰਿਆ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।