ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ

Wait 5 sec.

Earthquake: ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਮੰਗਲਵਾਰ ਰਾਤ ਨੂੰ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ 4.9 ਦੀ ਤੀਬਰਤਾ ਨਾਲ ਭੂਚਾਲ ਆਇਆ।ਭੂਚਾਲ ਗਤੀਵਿਧੀਆਂ ਦੀ ਨਿਗਰਾਨੀ ਕਰਨ ਵਾਲੀ ਇੱਕ ਸਰਕਾਰੀ ਏਜੰਸੀ, ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੇ ਅਨੁਸਾਰ, ਭੂਚਾਲ ਦਾ ਕੇਂਦਰ ਉਤਰਾਖੰਡ ਦੇ ਚਮੋਲੀ ਵਿੱਚ 13 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। NCS ਦੇ ਅਨੁਸਾਰ, ਭੂਚਾਲ, ਜਿਸਦੀ ਰਿਕਟਰ ਪੈਮਾਨੇ 'ਤੇ 4.9 ਮਾਪੀ ਗਈ, ਇਹ ਕਰੀਬ ਰਾਤ ​​10:23 ਵਜੇ ਦੇ ਕਰੀਬ ਆਇਆ।ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਦੇਹਰਾਦੂਨ ਸਮੇਤ ਕਈ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਹਾਲਾਂਕਿ, ਅਧਿਕਾਰੀਆਂ ਨੇ ਕਿਹਾ ਕਿ ਕਿਸੇ ਵੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।