Terror Attack : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਦੇ ਜਵਾਨਾਂ 'ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੁਲਗਾਮ ਦੇ ਨੌਪੋਰਾ ਇਲਾਕੇ ਵਿੱਚ ਜਦੋਂ CRPF ਦੇ ਜਵਾਨ ਗਸ਼ਤ ਕਰ ਰਹੇ ਸਨ ਤਾਂ ਅੱਤਵਾਦੀਆਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ।ਇਸ ਹਮਲੇ ਦੌਰਾਨ CRPF ਦਾ ਇੱਕ ਜਵਾਨ ਜ਼ਖਮੀ ਹੋ ਗਿਆ। ਜ਼ਖਮੀ ਜਵਾਨ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ।