Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...

Wait 5 sec.

Big News: ਲੋਕਾਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਇੱਕ ਵੱਡੇ ਧਮਾਕੇ ਤੋਂ ਬਾਅਦ ਪੂਰਾ ਇਲਾਕਾ ਹਿੱਲ ਗਿਆ। ਜਾਣਕਾਰੀ ਲਈ ਦੱਸ ਦੇਈਏ ਕਿ ਅਹਿਮਦਾਬਾਦ ਦੇ ਮਹਿਮੂਦਪੁਰਾ ਇਲਾਕੇ 'ਚ ਸਥਿਤ ਇੱਕ ਪਟਾਕਾ ਫੈਕਟਰੀ 'ਚ ਅੱਜ ਦੁਪਹਿਰ ਭਿਆਨਕ ਅੱਗ ਲੱਗਣ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਇਸ ਦਰਦਨਾਕ ਹਾਦਸੇ 'ਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 12 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਿਆਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਸ਼ਹਿਰ ਦੇ ਵਸਤਰਾ ਖੇਤਰ ਵਿੱਚ ਰਾਮੋਲ-ਗਤਰਾਦ ਰੋਡ 'ਤੇ ਸਥਿਤ 'ਮਹਿਮੂਦਪੁਰਾ ਟੈਲੇਂਟ ਫਾਇਰਵਰਕਸ ਫੈਕਟਰੀ'  ਵਿੱਚ ਲੱਗੀ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਕਿਉਂਕਿ ਇਹ ਪਟਾਕਿਆਂ ਦਾ ਕਾਰਖਾਨਾ ਸੀ, ਇਸ ਲਈ ਅੱਗ ਨੇ ਬਹੁਤ ਤੇਜ਼ੀ ਨਾਲ ਭਿਆਨਕ ਰੂਪ ਧਾਰ ਲਿਆ ਤੇ ਵੇਖਦਿਆਂ ਹੀ ਵੇਖਦਿਆਂ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਦੱਸਣਯੋਗ ਹੈ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਦਾ ਕਾਫਲਾ ਤੁਰੰਤ ਮੌਕੇ 'ਤੇ ਪਹੁੰਚ ਗਿਆ। ਅਹਿਮਦਾਬਾਦ ਦੇ ਮੇਅਰ ਅਤੇ ਮਿਉਂਸਪਲ ਕਮਿਸ਼ਨਰ ਨੇ ਵੀ ਖੁਦ ਘਟਨਾ ਸਥਾਨ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ। ਫਿਲਹਾਲ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਸ਼ਾਸਨ ਵੱਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।