Bengaluru News : ਵਿਆਹ ਦੇ 4 ਮਹੀਨੇ ਬਾਅਦ ਨਵ-ਵਿਆਹੀ ਨੇ ਚੁੱਕਿਆ ਖੌਫਨਾਕ ਕਦਮ, ਸੁਸਾਈਡ ਨੋਟ ਨੇ ਖੋਲ੍ਹੇ ਰਾਜ

Wait 5 sec.

Newly Married Woman Suicide  : ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਤੋਂ ਖੁਦਕੁਸ਼ੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨਵ-ਵਿਆਹੀ ਦੁਲਹਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੂੰ ਮਿਲੇ ਕਥਿਤ ਸੁਸਾਈਡ ਨੋਟ ਵਿੱਚ ਉਸ ਨੇ ਆਪਣੀ ਮੌਤ ਲਈ ਆਪਣੇ ਪਤੀ ਅਤੇ ਨਣਦ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕਾ ਦੀ ਪਹਿਚਾਣ ਸ਼ਵੇਤਾ ਵਜੋਂ ਹੋਈ ਹੈ।ਆਰੋਪ ਹੈ ਕਿ ਸ਼ਵੇਤਾ ਨੇ ਆਪਣੇ ਹੱਥ ਨਾਲ ਇੱਕ ਸੁਸਾਈਡ ਨੋਟ ਲਿਖਣ ਤੋਂ ਬਾਅਦ ਘਰ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। 25 ਸਾਲਾ ਸ਼ਵੇਤਾ ਨੇ ਕਥਿਤ ਤੌਰ 'ਤੇ ਆਪਣੇ ਸੁਸਾਈਡ ਨੋਟ ਵਿੱਚ ਲਿਖਿਆ ਕਿ ਉਸ ਦਾ ਪਤੀ ਅਤੇ ਨੰਨਦ ਉਸ ਨੂੰ ਲਗਾਤਾਰ ਤੰਗ ਕਰਦੇ ਸਨ। ਉਸ ਨੇ ਲਿਖਿਆ ਕਿ ਇਸ ਕਥਿਤ ਤੰਗ-ਪਰੇਸ਼ਾਨੀ ਕਾਰਨ ਉਸ ਦੀ ਜ਼ਿੰਦਗੀ ਜੀਣ ਦੀ ਇੱਛਾ ਹੀ ਖਤਮ ਹੋ ਗਈ ਸੀ।ਸੁਸਾਈਡ ਨੋਟ ਵਿੱਚ ਆਪਣੀ ਮਾਂ ਨੂੰ ਸੰਬੋਧਨ ਕਰਦਿਆਂ ਸ਼ਵੇਤਾ ਨੇ ਕਥਿਤ ਤੌਰ 'ਤੇ ਲਿਖਿਆ, "ਜੇ ਮੈਂ ਮਰ ਜਾਵਾਂ ਤਾਂ ਮਾਂ, ਕਿਰਪਾ ਕਰਕੇ ਉਨ੍ਹਾਂ ਨੂੰ ਛੱਡਣਾ ਨਾ। ਇਸ ਦੇ ਨਾਲ ਹੀ ਉਸ ਨੇ ਆਪਣੀ ਮਾਂ ਤੋਂ ਮਾਫ਼ੀ ਮੰਗਦਿਆਂ ਲਿਖਿਆ, **"ਮੈਥੋਂ ਗਲਤੀ ਹੋ ਗਈ, ਕਿਰਪਾ ਕਰਕੇ ਮੈਨੂੰ ਮਾਫ਼ ਕਰ ਦੇਣਾ।ਸ਼ਵੇਤਾ ਨੇ ਕਰੀਬ 4 ਮਹੀਨੇ ਪਹਿਲਾਂ ਆਪਣੇ ਸਾਥੀ ਨਾਲ ਪ੍ਰੇਮ ਵਿਆਹ ਕੀਤਾ ਸੀ। ਉਹ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾ ਵਜੋਂ ਕੰਮ ਕਰਦੀ ਸੀ। ਜਾਣਕਾਰੀ ਮੁਤਾਬਕ ਵਿਆਹ ਤੋਂ ਬਾਅਦ ਪਤੀ-ਪਤਨੀ ਵਿਚਾਲੇ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਸ਼ੁੱਕਰਵਾਰ (10 ਜੁਲਾਈ) ਨੂੰ ਵੀ ਦੋਵਾਂ ਵਿਚਾਲੇ ਤਿੱਖੀ ਬਹਿਸ ਹੋਈ ਸੀ, ਜਿਸ ਤੋਂ ਬਾਅਦ ਸ਼ਵੇਤਾ ਨੇ ਇਹ ਕਦਮ ਚੁੱਕ ਲਿਆ।ਪ੍ਰਾਈਵੇਟ ਸਕੂਲ ਵਿੱਚ ਸੀ ਅਧਿਆਪਕਾਸ਼ਵੇਤਾ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾ ਵਜੋਂ ਨੌਕਰੀ ਕਰਦੀ ਸੀ। ਘਟਨਾ ਤੋਂ ਬਾਅਦ ਕਾਮਾਕਸ਼ੀਪਾਲਿਆ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਕਥਿਤ ਸੁਸਾਈਡ ਨੋਟ ਬਰਾਮਦ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੋਟ ਵਿੱਚ ਲਗਾਏ ਗਏ ਦੋਸ਼ਾਂ ਦੀ ਵੀ ਜਾਂਚ ਕਰ ਰਹੀ ਹੈ।ਪੁਲਿਸ ਨੇ ਪਤੀ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆਪੁਲਿਸ ਨੇ ਮ੍ਰਿਤਕਾ ਦੇ ਪਤੀ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਮੈਂਬਰਾਂ ਦੇ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।