Earthquake: ਲੋਕਾਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਧਰਤੀ ਅਚਾਨਕ ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ। ਦਰਅਸਲ, ਨਿਊਜ਼ੀਲੈਂਡ ਦੇ ਸਾਊਥ ਆਈਲੈਂਡ (South Island) ਵਿੱਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਇਲਾਕੇ ਵਿੱਚ ਸੁਨਾਮੀ ਦੀ ਚਿਤਾਵਨੀ (Tsunami Alert) ਜਾਰੀ ਕਰ ਦਿੱਤੀ ਹੈ।ਜਾਣੋ ਭੂਚਾਲ ਦਾ ਕੇਂਦਰ?ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਿਊਜ਼ੀਲੈਂਡ ਦੀ ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਦੱਸਿਆ, ਭੂਚਾਲ ਦਾ ਕੇਂਦਰ ਸਾਊਥ ਆਈਲੈਂਡ ਦੇ 'ਟੀ ਅਨਾਊ' (Te Anau) ਕਸਬੇ ਦੇ ਉੱਤਰ ਵਿੱਚ ਲਗਭਗ 40 ਕਿਲੋਮੀਟਰ ਦੂਰ ਸੀ। 'ਟੀ ਅਨਾਊ' ਨੂੰ ਫਿਓਰਡਲੈਂਡ (Fiordland) ਦੇ ਸੈਰ-ਸਪਾਟਾ ਖੇਤਰ ਦਾ ਪ੍ਰਵੇਸ਼ ਦੁਆਰ ਮੰਨਿਆ ਜਾਂਦਾ ਹੈ।ਅਧਿਕਾਰੀਆਂ ਵੱਲੋਂ ਦਿੱਤੀ ਗਈ ਚਿਤਾਵਨੀਇਸਦੇ ਨਾਲ ਹੀ ਇਲਾਕਾ ਵਾਸੀਆਂ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ। ਦਰਅਸਲ, ਭੂਚਾਲ ਦੀ ਤੀਬਰਤਾ ਜ਼ਿਆਦਾ ਹੋਣ ਕਾਰਨ ਪ੍ਰਸ਼ਾਸਨ ਨੇ ਤੁਰੰਤ ਸੁਨਾਮੀ ਦਾ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਤੱਟੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਯੂਐਸ ਜਿਓਲੋਜੀਕਲ ਸਰਵੇ (USGS) ਨੇ ਭੂਚਾਲ ਦੀ ਤੀਬਰਤਾ 5.9 ਦੱਸੀ ਹੈ ਅਤੇ ਇਹ ਭੂਚਾਲ 50 ਕਿਲੋਮੀਟਰ ਤੋਂ ਵੱਧ ਦੀ ਡੂੰਘਾਈ 'ਤੇ ਆਇਆ ਦੱਸਿਆ ਗਿਆ ਹੈ।ਫਿਲਹਾਲ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਜਾਣਕਾਰੀ ਨਹੀਂ ਮਿਲੀ ਹੈ, ਪਰ ਪ੍ਰਸ਼ਾਸਨ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ। ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।