DGP Suicide: ਪੁਲਿਸ ਵਿਭਾਗ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਵਿਚਾਲੇ ਵੀ ਹਲਚਲ ਮੱਚ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦਰਅਸਲ, ਤ੍ਰਿਪੁਰਾ ਦੇ ਡੀਜੀਪੀ ਅਨੁਰਾਗ ਧਨਖੜ ਅੱਜ ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਖੁਦਕੁਸ਼ੀ ਕੀਤੀ ਹੈ। ਇਸ ਖ਼ਬਰ ਨੇ ਪੁਲਿਸ ਵਿਭਾਗ ਵਿੱਚ ਹਲਚਲ ਮਚਾ ਦਿੱਤੀ ਹੈ। ਸੀਨੀਅਰ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਹਾਲਾਂਕਿ, ਅਨੁਰਾਗ ਧਨਖੜ ਨੇ ਇਹ ਸਖ਼ਤ ਕਦਮ ਕਿਉਂ ਚੁੱਕਿਆ, ਇਸ ਬਾਰੇ ਠੋਸ ਜਾਣਕਾਰੀ ਦੀ ਅਜੇ ਉਡੀਕ ਹੈ। ਅਨੁਰਾਗ ਧਨਖੜ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਇਸ ਘਟਨਾ ਦੀ ਸੂਚਨਾ ਇੱਕ ਅਧਿਕਾਰੀ ਨੇ ਦਿੱਤੀ। ਅਧਿਕਾਰੀਆਂ ਅਨੁਸਾਰ ਅਨੁਰਾਗ ਧਨਖੜ ਆਪਣੇ ਦਫ਼ਤਰ ਵਿੱਚ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਸਨ, ਜਿਸ ਦੀ ਸੂਚਨਾ ਅਧਿਕਾਰੀਆਂ ਨੂੰ ਦਿੱਤੀ ਗਈ। ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਣ 'ਤੇ 1994 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਧਨਖੜ ਨੂੰ ਤੁਰੰਤ ਜੀਬੀ ਪੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਮੁੱਖ ਮੰਤਰੀ ਮਾਣਿਕ ਸਾਹਾ ਅਤੇ ਮੁੱਖ ਸਕੱਤਰ ਜੇ.ਕੇ. ਸਿਨਹਾ, ਕਈ ਸੀਨੀਅਰ ਰਾਜ ਸਰਕਾਰ ਦੇ ਅਧਿਕਾਰੀ ਹਸਪਤਾਲ ਪਹੁੰਚੇ। ਮਿਲੀ ਜਾਣਕਾਰੀ ਮੁਤਾਬਕ ਡੀਜੀਪੀ ਅਨੁਰਾਗ ਧਨਖੜ 1994 ਬੈਚ ਦੇ ਭਾਰਤੀ ਪੁਲਸ ਸੇਵਾ (IPS) ਅਧਿਕਾਰੀ ਸਨ। ਉਨ੍ਹਾਂ ਨੇ ਸਾਲ 2025 ਵਿੱਚ ਤ੍ਰਿਪੁਰਾ ਦੇ ਡੀਜੀਪੀ ਦਾ ਅਹੁਦਾ ਸੰਭਾਲਿਆ ਸੀ। ਉਹ ਰਾਜ ਦੇ ਕਾਨੂੰਨ ਵਿਵਸਥਾ ਅਤੇ ਪੁਲਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ।ਅਨੁਰਾਗ ਧਨਖੜ ਦਾ ਕਰੀਅਰਅਨੁਰਾਗ ਧਨਖੜ ਭਾਰਤੀ ਪੁਲਿਸ ਸੇਵਾ (IPS) ਦੇ 1994 ਬੈਚ ਦੇ ਅਧਿਕਾਰੀ ਸਨ। ਉਹ ਤ੍ਰਿਪੁਰਾ ਕੇਡਰ ਨਾਲ ਸਬੰਧਤ ਸਨ ਅਤੇ 2025 ਵਿੱਚ ਰਾਜ ਦੇ ਡੀਜੀਪੀ ਬਣੇ। ਆਪਣੇ ਲੰਬੇ ਪ੍ਰਸ਼ਾਸਕੀ ਅਤੇ ਪੁਲਿਸ ਕਰੀਅਰ ਦੌਰਾਨ, ਉਨ੍ਹਾਂ ਨੇ ਪੁਲਿਸਿੰਗ, ਖੁਫੀਆ ਜਾਣਕਾਰੀ ਅਤੇ ਅੰਦਰੂਨੀ ਸੁਰੱਖਿਆ ਨਾਲ ਸਬੰਧਤ ਕਈ ਮਹੱਤਵਪੂਰਨ ਅਹੁਦਿਆਂ 'ਤੇ ਕੰਮ ਕੀਤਾ। ਉਹ ਇੱਕ ਤਜਰਬੇਕਾਰ, ਸਮਰੱਥ ਅਤੇ ਸਮਰਪਿਤ ਅਧਿਕਾਰੀ ਵਜੋਂ ਜਾਣੇ ਜਾਂਦੇ ਸਨ। ਪੁਲਿਸ ਅਤੇ ਰਾਜ ਸਰਕਾਰ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਸਰਕਾਰ ਵੱਲੋਂ ਇੱਕ ਵਿਸਤ੍ਰਿਤ ਅਧਿਕਾਰਤ ਬਿਆਨ ਦੀ ਉਮੀਦ ਹੈ।