SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...

Wait 5 sec.

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਾਬਕਾ ਰਾਜ ਸਭਾ ਸੰਸਦ ਮੈਂਬਰ ਡਾ. ਸੁਭਾਸ਼ ਚੰਦਰਾ ਦੇ ਪਿਤਾ ਨੰਦ ਕਿਸ਼ੋਰ ਗੋਇਨਕਾ ਦਾ ਮੁੰਬਈ 'ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ 96 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਿਆ। ਦੱਸਣਯੋਗ ਹੈ ਕਿ ਅੰਤਿਮ ਸੰਸਕਾਰ ਬੁੱਧਵਾਰ ਸਵੇਰੇ ਹੋਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਮੁੰਬਈ ਦੇ ਏ ਰੋਡ, ਵਸੰਤ ਸਾਗਰ, ਮਰੀਨ ਡਰਾਈਵ 'ਚ ਅੰਤਿਮ ਦਰਸ਼ਨ ਲਈ ਰੱਖੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਇਸ 'ਤੇ ਦੁੱਖ ਜਤਾਉਂਦੇ ਹੋਏ ਟਵੀਟ ਕਰ ਕੇ ਕਿਹਾ,''ਸਾਬਕਾ ਰਜਾ ਸਭਾ ਸੰਸਦ ਮੈਂਬਰ ਅਤੇ Essel ਗਰੁੱਪ ਦੇ ਚੇਅਰਮੈਨ ਡਾ. ਸੁਭਾਸ਼ ਚੰਦਰਾ ਜੀ ਦੇ ਪਿਤਾ ਜੀ, ਸਮਾਜਸੇਵੀ ਸ਼੍ਰੀ ਨੰਦ ਕਿਸ਼ੋਰ ਗੋਇਕਾ ਜੀ ਦੇ ਦਿਹਾਂਤ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ। ਪਰਮਾਤਮਾ ਤੋਂ ਪ੍ਰਾਰਥਨਾ ਹੈ ਕਿ ਮਰਹੂਮ ਆਤਮਾ ਨੂੰ ਆਪਣੇ ਚਰਨਾਂ 'ਚ ਸਥਾਨ ਦੇਣ ਅਤੇ ਸੋਗ ਪੀੜਤ ਪਰਿਵਾਰ ਅਤੇ ਸ਼ੁੱਭਚਿੰਤਕਾਂ ਨੂੰ ਇਹ ਦੁੱਖ ਸਹਿਨ ਦਾ ਹਿੰਮਤ ਦੇਣ।'' ਦੱਸਣਯੋਗ ਹੈ ਕਿ ਨੰਦ ਕਿਸ਼ੋਰ ਗੋਇਨਾਕ ਲੰਬੇ ਸਮੇਂ ਤੋਂ ਪਰਿਵਾਰ ਦੇ ਸੀਨੀਅਰ ਅਤੇ ਸਨਮਾਨਤ ਮੈਂਬਰ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਦੇ ਦਿਹਾਂਤ 'ਤੇ ਸਮਾਜਿਕ, ਰਾਜਨੀਤਕ ਅਤੇ ਵਪਾਰਕ ਖੇਤਰ ਨਾਲ ਜੁੜੇ ਲੋਕਾਂ ਨੇ ਡੂੰਘਾ ਸੋਗ ਜ਼ਾਹਰ ਕੀਤਾ ਹੈ ਅਤੇ ਮਰਹੂਮ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।