Monsoon Update : ਇਸ ਦਿਨ ਆਵੇਗਾ ਮਾਨਸੂਨ, ਭਿਆਨਕ ਗਰਮੀ ਤੋਂ ਮਿਲੇਗੀ ਰਾਹਤ ,IMD ਨੇ ਜਾਰੀ ਕੀਤਾ ਅਲਰਟ

Wait 5 sec.

Monsoon 2026 Date :  ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਕੁਝ ਦਿਨਾਂ ਤੱਕ ਮੀਂਹ ਪੈਣ ਤੋਂ ਬਾਅਦ ਇੱਕ ਵਾਰ ਫਿਰ ਭਿਆਨਕ ਗਰਮੀ ਦਾ ਦੌਰ ਵਾਪਸ ਆ ਗਿਆ ਹੈ। ਇਸ ਕਾਰਨ ਲੋਕ ਮਾਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹੁਣ ਇਹ ਇੰਤਜ਼ਾਰ ਖਤਮ ਹੋਣ ਵਾਲਾ ਹੈ। ਦਰਅਸਲ, ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਦੱਖਣ-ਪੱਛਮੀ ਮਾਨਸੂਨ 26 ਮਈ ਨੂੰ ਦਸਤਕ ਦੇ ਸਕਦਾ ਹੈ। ਭਾਰਤ ਵਿੱਚ ਇਹ ਸਭ ਤੋਂ ਪਹਿਲਾਂ ਕੇਰਲ ਵਿੱਚ ਪਹੁੰਚਦਾ ਹੈ ਅਤੇ ਇਸ ਵਾਰ 26 ਮਈ ਨੂੰ ਯਾਨੀ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਆਉਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਇਸ ਤਾਰੀਖ ਵਿੱਚ ਪਲੱਸ-ਮਾਈਨਸ ਚਾਰ ਦਿਨਾਂ ਦੀ ਸੰਭਾਵਨਾ ਵੀ ਜਤਾਈ ਹੈ। ਇਸਦੇ ਨਾਲ ਹੀ ਅਗਲੇ 24 ਘੰਟਿਆਂ ਵਿੱਚ ਮਾਨਸੂਨ ਬੰਗਾਲ ਦੀ ਖਾੜੀ, ਅੰਡਮਾਨ ਸਾਗਰ ਅਤੇ ਅੰਡਮਾਨ-ਨਿਕੋਬਾਰ ਟਾਪੂ ਸਮੂਹ ਤੱਕ ਪਹੁੰਚ ਸਕਦਾ ਹੈ।ਮਾਨਸੂਨ ਦੇ ਆਉਣ ਤੋਂ ਪਹਿਲਾਂ ਹੀ ਦੱਖਣੀ ਭਾਰਤ ਵਿੱਚ ਝਮਾਝਮ ਮੀਂਹ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੂਰੇ ਹਫ਼ਤੇ ਦੌਰਾਨ ਉੱਤਰ-ਪੂਰਬੀ ਭਾਰਤ ਅਤੇ ਅਗਲੇ ਤਿੰਨ-ਚਾਰ ਦਿਨਾਂ ਵਿੱਚ ਤਮਿਲਨਾਡੂ, ਪੁਡੁਚੇਰੀ, ਕਰਾਈਕਾਲ, ਕੇਰਲ, ਮਾਹੇ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਕੇਰਲ ਰਾਹੀਂ ਮਾਨਸੂਨ ਦੇ ਦਾਖ਼ਲ ਹੋਣ ਤੋਂ ਬਾਅਦ ਅਗਲੇ ਇੱਕ ਮਹੀਨੇ ਵਿੱਚ ਇਹ ਹੋਰ ਰਾਜਾਂ ਵੱਲ ਵਧੇਗਾ। ਆਮ ਤੌਰ ‘ਤੇ ਮਾਨਸੂਨ 1 ਜੂਨ ਨੂੰ ਕੇਰਲ ਪਹੁੰਚਦਾ ਹੈ ਪਰ ਇਸ ਵਾਰ ਚਾਰ ਦਿਨ ਪਹਿਲਾਂ ਆਉਣ ਦੀ ਸੰਭਾਵਨਾ ਹੈ, ਜੋ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ।ਉੱਤਰੀ ਭਾਰਤ ਦੇ ਮੌਸਮ ਦਾ ਹਾਲਉੱਤਰੀ ਭਾਰਤ ਦੀ ਗੱਲ ਕਰੀਏ ਤਾਂ 15 ਅਤੇ 16 ਮਈ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 15 ਮਈ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ, ਜਦਕਿ ਪੂਰਬੀ ਰਾਜਸਥਾਨ ਵਿੱਚ 15 ਅਤੇ 16 ਮਈ ਨੂੰ ਹਲਕਾ ਤੋਂ ਦਰਮਿਆਨਾ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਆੰਧੀ ਦੀ ਰਫ਼ਤਾਰ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ। 15 ਮਈ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਵਿੱਚ ਗਰਜ-ਚਮਕ ਨਾਲ ਹਨੇਰੀ ਆਉਣ ਦੀ ਸੰਭਾਵਨਾ ਹੈ। ਪੱਛਮੀ ਰਾਜਸਥਾਨ ਵਿੱਚ ਧੂੜ ਭਰੀ ਹਨੇਰੀ ਵੀ ਚੱਲ ਸਕਦੀ ਹੈ। ਉੱਤਰ-ਪੂਰਬੀ ਭਾਰਤ ਵਿੱਚ 15 ਤੋਂ 17 ਮਈ ਤੱਕ ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਮਾਨਸੂਨ ਤੋਂ ਪਹਿਲਾਂ ਦੱਖਣੀ ਭਾਰਤ ਵਿੱਚ ਮੀਂਹਇਸ ਤੋਂ ਇਲਾਵਾ ਮਾਨਸੂਨ ਦੇ ਆਉਣ ਤੋਂ ਪਹਿਲਾਂ ਹੀ ਦੱਖਣੀ ਭਾਰਤ ਵਿੱਚ ਭਾਰੀ ਮੀਂਹ ਪੈ ਰਿਹਾ ਹੈ। 15 ਤੋਂ 19 ਮਈ ਦੌਰਾਨ ਕੇਰਲ, ਮਾਹੇ, ਤਟੀਆ ਆਂਧ੍ਰ ਪ੍ਰਦੇਸ਼, ਯਾਨਮ, ਰਾਇਲਸੀਮਾ, ਅੰਦਰੂਨੀ ਕਰਨਾਟਕ ਅਤੇ ਲੱਖਾਦਵੀਪ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 15 ਤੋਂ 17 ਮਈ ਤੱਕ ਤਮਿਲਨਾਡੂ, ਪੁਡੁਚੇਰੀ ਅਤੇ ਕਰਾਈਕਾਲ, 16 ਅਤੇ 17 ਮਈ ਨੂੰ ਕੇਰਲ ਅਤੇ ਮਾਹੇ, 15 ਮਈ ਨੂੰ ਲੱਖਾਦਵੀਪ ਅਤੇ 15 ਤੋਂ 18 ਮਈ ਤੱਕ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸਦੇ ਨਾਲ ਹੀ 15 ਮਈ ਨੂੰ ਕੇਰਲ ਅਤੇ ਮਾਹੇ ਵਿੱਚ ਕੁਝ ਥਾਵਾਂ ‘ਤੇ ਬਹੁਤ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ। ਅੰਦਰੂਨੀ ਕਰਨਾਟਕ ਦੇ ਕੁਝ ਇਲਾਕਿਆਂ ਵਿੱਚ ਓਲੇ ਵੀ ਪੈ ਸਕਦੇ ਹਨ।