Govt Office Work From Home: ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਵਰਕ ਫਰਾਮ ਹੋਮ ਨੂੰ ਲੈ ਕੇ ਹਰ ਪਾਸੇ ਚਰਚਾ ਤੇਜ਼ ਹੋ ਗਈ ਹੈ। ਇਸੇ ਵਿਚਾਲੇ ਹੁਣ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਰਕਾਰੀ ਕਰਮਚਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਦਰਅਸਲ, ਦਿੱਲੀ ਸਰਕਾਰ ਦੇ ਦਫ਼ਤਰਾਂ ਵਿੱਚ ਹੁਣ ਹਫ਼ਤੇ ਵਿੱਚ ਦੋ ਦਿਨ 'ਵਰਕ ਫਰੌਮ ਹੋਮ' ਲਾਗੂ ਹੋਵੇਗਾ। ਇਸ ਫੈਸਲੇ ਦਾ ਮਕਸਦ ਸ਼ਹਿਰ ਵਿੱਚ ਤੇਲ ਦੀ ਖ਼ਪਤ ਤੇ ਵਧਦੇ ਪ੍ਰਦੂਸ਼ਣ ਨੂੰ ਘਟਾਉਣਾ ਅਤੇ ਟ੍ਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣਾ ਹੈ।ਮੁਲਾਜ਼ਮ ਹਫ਼ਤੇ ਵਿੱਚ 2 ਦਿਨ ਘਰਾਂ ਤੋਂ ਕੰਮ ਕਰਨਗੇਹੁਕਮਾਂ ਅਨੁਸਾਰ ਦਿੱਲੀ ਸਰਕਾਰ ਦੇ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮ ਹਫ਼ਤੇ ਵਿੱਚ 2 ਦਿਨ ਆਪਣੇ ਘਰਾਂ ਤੋਂ ਕੰਮ ਕਰਨਗੇ। ਮੁੱਖ ਮੰਤਰੀ ਅਨੁਸਾਰ, ਇਸ ਕਦਮ ਨਾਲ ਸੜਕਾਂ 'ਤੇ ਗੱਡੀਆਂ ਦੀ ਗਿਣਤੀ ਘੱਟ ਹੋਵੇਗੀ, ਜਿਸ ਨਾਲ ਤੇਲ-ਗੈਸ ਦੀ ਖ਼ਪਤ ਘਟਾਈ ਜਾਵੇਗੀ ਤੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦ ਮਿਲੇਗੀ।ਇਹ ਫੈਸਲਾ ਕਰਮਚਾਰੀਆਂ ਦੇ 'ਵਰਕ-ਲਾਈਫ ਬੈਲੇਂਸ' ਨੂੰ ਸੁਧਾਰਨ ਅਤੇ ਦਫ਼ਤਰ ਆਉਣ-ਜਾਣ ਦੇ ਸਮੇਂ ਦੀ ਬਚਤ ਕਰਨ ਲਈ ਲਿਆ ਗਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਹਸਪਤਾਲ, ਪੁਲਸ, ਫਾਇਰ ਬ੍ਰਿਗੇਡ ਅਤੇ ਪਾਣੀ-ਬਿਜਲੀ ਵਰਗੀਆਂ ਜ਼ਰੂਰੀ ਸੇਵਾਵਾਂ ਨਾਲ ਜੁੜੇ ਮੁਲਾਜ਼ਮਾਂ 'ਤੇ ਇਹ ਨਿਯਮ ਲਾਗੂ ਨਹੀਂ ਹੋਵੇਗਾ। ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਡਿਊਟੀ 'ਤੇ ਹਾਜ਼ਰ ਹੋਣਾ ਪਵੇਗਾ।ਕੰਮਕਾਜ ਦੀ ਰਫ਼ਤਾਰ 'ਤੇ ਕੋਈ ਮਾੜਾ ਅਸਰ ਨਹੀਂ ਪਵੇਗਾਇਸ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਨੇ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਜ਼ਿਆਦਾਤਰ ਫਾਈਲਾਂ ਦਾ ਕੰਮ ਆਨਲਾਈਨ ਹੀ ਹੁੰਦਾ ਹੈ, ਇਸ ਲਈ ਘਰੋਂ ਕੰਮ ਕਰਨ ਨਾਲ ਸਰਕਾਰੀ ਕੰਮਕਾਜ ਦੀ ਰਫ਼ਤਾਰ 'ਤੇ ਕੋਈ ਮਾੜਾ ਅਸਰ ਨਹੀਂ ਪਵੇਗਾ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਨਿੱਜੀ ਖੇਤਰ ਦੀਆਂ ਕੰਪਨੀਆਂ ਵੀ ਇਸ ਮਾਡਲ ਨੂੰ ਅਪਣਾਉਣਗੀਆਂ, ਤਾਂ ਜੋ ਤੇਲ-ਗੈਸ ਦੀ ਕਿੱਲਤ ਦੇ ਨਾਲ-ਨਾਲ ਪ੍ਰਦੂਸ਼ਣ ਦੀ ਸਮੱਸਿਆ ਨਾਲ ਵੀ ਨਜਿੱਠਿਆ ਜਾ ਸਕੇ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।