Police Chowki Blast: ਪੁਲਿਸ ਚੌਕੀ 'ਚ ਜ਼ਬਰਦਸਤ ਧਮਾਕਾ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Wait 5 sec.

Police Chowki Blast: ਤਿਉਹਾਰੀ ਸੀਜ਼ਨ ਅਤੇ ਚੋਣਾਂ ਤੋਂ ਪਹਿਲਾਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ਾਸਨ ਵਿਚਾਲੇ ਹੜਕੰਪ ਮਚਾ ਦਿੱਤਾ ਹੈ।  ਜਾਣਕਾਰੀ ਲਈ ਦੱਸ ਦੇਈਏ ਕਿ ਸ਼ੁੱਕਰਵਾਰ ਰਾਤ ਨੂੰ ਵਸੁੰਧਰਾ ਇਲਾਕੇ ਵਿੱਚ ਸਥਿਤ ਇੱਕ ਪੁਲਿਸ ਚੌਕੀ 'ਤੇ ਅਚਾਨਕ ਹੋਏ ਧਮਾਕੇ ਕਾਰਨ ਹਲਚਲ ਮੱਚ ਗਈ। ਰਾਤ ਕਰੀਬ 9:00 ਵਜੇ ਹੋਏ ਇਸ ਧਮਾਕੇ ਨੇ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਪੁਲਿਸ ਚੌਕੀ ਦੀਆਂ ਦੋ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਇੱਕ ਕੰਧ ਵਿੱਚ ਮਾਮੂਲੀ ਤਰੇੜ ਆ ਗਈ। ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਵਾਪਰੀ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਧਮਾਕੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇੱਕ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ; ਉਨ੍ਹਾਂ ਨੇ ਮੌਕੇ ਤੋਂ ਨਮੂਨੇ ਇਕੱਠੇ ਕੀਤੇ ਹਨ, ਜਿਨ੍ਹਾਂ ਨੂੰ ਜਾਂਚ ਲਈ ਭੇਜਿਆ ਜਾਵੇਗਾ।ਗਾਜ਼ੀਆਬਾਦ ਪੁਲਿਸ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਗੱਲ ਦੀ ਪੜਤਾਲ ਕੀਤੀ ਜਾ ਰਹੀ ਹੈ ਕਿ ਕੀ ਇਹ ਕੋਈ ਹਾਦਸਾ ਸੀ ਜਾਂ ਫਿਰ ਕੋਈ ਜਾਣਬੁੱਝ ਕੇ ਕੀਤੀ ਗਈ ਕਾਰਵਾਈ (ਸਾਜ਼ਿਸ਼)। ਫਿਲਹਾਲ, ਪੁਲਿਸ ਚੌਕੀ ਦੇ ਅੰਦਰ ਹੋਏ ਇਸ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਜਾਰੀ ਹਨ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।