Crime News: ਹਰਿਆਣਾ ਦੇ ਗੁਰੂਗ੍ਰਾਮ ਵਿਚ 4 ਨਵੰਬਰ ਨੂੰ BSF ਦੇ ਡਿਪਟੀ ਇੰਸਪੈਕਟਰ ਜਨਰਲ DIG ਦੇ ਪੁੱਤਰ ਦੀ ਮੌਤ ਦੇ ਮਾਮਲੇ ਵਿੱਚ ਅਹਿਮ ਖੁਲਾਸਾ ਹੋਇਆ ਹੈ। ਦੱਸ ਦਈਏ ਕਿ 28 ਸਾਲਾ ਆਸਿਮ ਖਾਂਚੀ ਦੀ ਮੌਤ ਇੱਕ ਰਿਹਾਇਸ਼ੀ ਸੁਸਾਇਟੀ ਦੀ 11ਵੀਂ ਮੰਜ਼ਿਲ ਤੋਂ ਕਥਿਤ ਤੌਰ 'ਤੇ ਡਿੱਗਣ ਕਾਰਨ ਹੋ ਗਈ ਹੈ। ਸ਼ੁਰੂਆਤ ਵਿੱਚ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਸ ਨੇ ਸ਼ਾਇਦ ਖੁਦਕੁਸ਼ੀ ਕੀਤੀ ਹੋਵੇਗੀ, ਪਰ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਅਸਲ ਵਿੱਚ ਉਹ ਦੀਵਾਲੀ ਲਈ ਸਜਾਵਟੀ ਲਾਈਟਾਂ ਲਗਾ ਰਿਹਾ ਸੀ, ਜਿਸ ਵੇਲੇ ਇਹ ਘਟਨਾ ਵਾਪਰੀ। ਗੁਰੂਗ੍ਰਾਮ ਪੁਲਿਸ ਅਨੁਸਾਰ 28 ਸਾਲਾ ਆਸਿਮ ਖਾਂਚੀ 4 ਨਵੰਬਰ ਨੂੰ ਦੁਪਹਿਰ ਕਰੀਬ 2:00 ਵਜੇ ਸੈਕਟਰ 85 ਸਥਿਤ 'ਦ ਲੀਫ' ਸੁਸਾਇਟੀ ਦੇ ਟਾਵਰ 8 ਵਿੱਚ ਫਲੈਟ ਨੰਬਰ 10B ਦੀ ਬਾਲਕੋਨੀ ਤੋਂ ਕਥਿਤ ਤੌਰ ਉਤੇ ਹੇਠਾਂ ਡਿੱਗ ਗਿਆ। ਪੁਲਿਸ ਨੇ ਦੱਸਿਆ ਕਿ ਸੁਸਾਇਟੀ ਦੇ ਸੁਰੱਖਿਆ ਕਰਮਚਾਰੀਆਂ ਅਤੇ ਰਹਿਣ ਵਾਲੇ ਲੋਕਾਂ ਨੇ ਤੁਰੰਤ ਉਸ ਨੂੰ ਨੇੜਲੇ ਇੱਕ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਖਾਂਚੀ ਦੇ ਪਿਤਾ ਸਤਿਆਵਾਨ, ਬਾਰਡਰ ਸਕਿਓਰਿਟੀ ਫੋਰਸ (BSF) ਵਿੱਚ ਡਿਪਟੀ ਇੰਸਪੈਕਟਰ ਜਨਰਲ (DIG) ਹਨ ਅਤੇ ਇਸ ਸਮੇਂ ਓਡੀਸ਼ਾ ਦੇ ਕੋਰਾਪੁਟ ਵਿੱਚ ਤਾਇਨਾਤ ਹਨ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।