Transfer News: ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਕਈ ਵੱਡੇ ਅਫਸਰਾਂ ਦੀਆਂ ਜ਼ਿੰਮੇਵਾਰੀਆਂ ਬਦਲੀਆਂ ਗਈਆਂ ਹਨ, ਅਤੇ ਕਈਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿਚਾਲੇ ਪੁਲਿਸ ਕਮਿਸ਼ਨਰੇਟ ਦੇ ਅੰਦਰ ਐਤਵਾਰ ਨੂੰ ਇੱਕ ਪ੍ਰਸ਼ਾਸਨਿਕ ਫੇਰਬਦਲ ਵਿੱਚ 6 ਇੰਸਪੈਕਟਰਾਂ ਅਤੇ ਸਬ-ਇੰਸਪੈਕਟਰਾਂ ਦਾ ਤਬਾਦਲਾ ਕੀਤਾ ਗਿਆ। ਸਾਹਿਬਾਬਾਦ ਪੁਲਿਸ ਸਟੇਸ਼ਨ ਦੇ ਇੰਚਾਰਜ ਯੋਗੇਂਦਰ ਕੁਮਾਰ ਸਿੰਘ ਨੂੰ ਲੋਨੀ ਪੁਲਿਸ ਸਟੇਸ਼ਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਨੇ ਮੁਅੱਤਲ ਲੋਨੀ ਸਟੇਸ਼ਨ ਇੰਚਾਰਜ ਮੁਕੇਸ਼ ਸੋਲੰਕੀ ਦੀ ਥਾਂ ਲਈ ਹੈ।ਇੰਦਰਾਪੁਰਮ ਪੁਲਿਸ ਸਟੇਸ਼ਨ ਦੇ ਇੰਚਾਰਜ ਰਵਿੰਦਰ ਗੌਤਮ ਨੂੰ ਸਾਹਿਬਾਬਾਦ ਪੁਲਿਸ ਸਟੇਸ਼ਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਮਸੂਰੀ ਪੁਲਿਸ ਸਟੇਸ਼ਨ ਦੇ ਇੰਚਾਰਜ ਅਜੈ ਕੁਮਾਰ ਨੂੰ ਇੰਦਰਾਪੁਰਮ ਦਾ ਇੰਚਾਰਜ ਬਣਾਇਆ ਗਿਆ ਹੈ। ਪੁਲਿਸ ਲਾਈਨਜ਼ ਵਿੱਚ ਤਾਇਨਾਤ ਇੰਸਪੈਕਟਰ ਹਰਿੰਦਰ ਮਲਿਕ ਨੂੰ ਉਨ੍ਹਾਂ ਦੀ ਜਗ੍ਹਾ ਮਸੂਰੀ ਪੁਲਿਸ ਸਟੇਸ਼ਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਨਿਵਾੜੀ ਪੁਲਿਸ ਸਟੇਸ਼ਨ ਦੇ ਇੰਚਾਰਜ ਸਬ-ਇੰਸਪੈਕਟਰ ਕ੍ਰਿਸ਼ਨ ਕੁਮਾਰ ਮੌਰਿਆ ਨੂੰ ਮੁਰਾਦਨਗਰ ਪੁਲਿਸ ਸਟੇਸ਼ਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅੰਕਿਤ ਕੁਮਾਰ ਨੂੰ ਨਿਵਾੜੀ ਪੁਲਿਸ ਸਟੇਸ਼ਨ ਦੀ ਜ਼ਿੰਮੇਵਾਰੀ ਮਿਲੀਇਸਦੇ ਨਾਲ ਹੀ ਮੁਰਾਦਨਗਰ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਅੰਕਿਤ ਕੁਮਾਰ ਨੂੰ ਨਿਵਾੜੀ ਪੁਲਿਸ ਸਟੇਸ਼ਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੂਤਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਹੋਰ ਸਟੇਸ਼ਨ ਇੰਚਾਰਜਾਂ ਨੂੰ ਬਦਲਿਆ ਜਾਵੇਗਾ। ਜ਼ਿਲ੍ਹੇ ਵਿੱਚ ਵੱਧ ਰਹੇ ਅਪਰਾਧਾਂ ਕਾਰਨ ਕੁਝ ਇੰਚਾਰਜਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।