Transfers News: ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਕਈ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਵਿਚਾਲੇ 18 ਆਈਏਐਸ ਅਤੇ ਤਿੰਨ ਐਚਸੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਦਰਅਸਲ, ਹਰਿਆਣਾ ਵਿੱਚ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ, ਜਿਸ ਵਿੱਚ ਸਰਕਾਰ ਨੇ ਮੰਗਲਵਾਰ ਰਾਤ ਨੂੰ 18 ਆਈਏਐਸ ਅਤੇ ਤਿੰਨ ਐਚਸੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ। ਕਈ ਆਈਏਐਸ ਅਧਿਕਾਰੀਆਂ ਨੂੰ ਵਾਧੂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਪੋਸਟਿੰਗ ਦੀ ਉਡੀਕ ਕਰ ਰਹੇ ਆਈਏਐਸ ਅਧਿਕਾਰੀ ਪੰਕਜ ਯਾਦਵ ਨੂੰ ਸਹਿਕਾਰਤਾ ਵਿਭਾਗ, ਜਨ ਸਿਹਤ ਅਤੇ ਇੰਜੀਨੀਅਰਿੰਗ ਵਿਭਾਗ ਦਾ ਪ੍ਰਮੁੱਖ ਸਕੱਤਰ ਅਤੇ ਨਵੀਂ ਦਿੱਲੀ ਦੇ ਹਰਿਆਣਾ ਭਵਨ ਵਿਖੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇੱਥੇ ਜਾਣੋ ਕਿੱਥੇ ਹੋਏ ਕਿੰਨਾ ਅਧਿਕਾਰੀਆਂ ਦੇ ਤਬਾਦਲੇ...ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।