Heatwave : ਭਿਆਨਕ ਗਰਮੀ ਵਿਚਕਾਰ PM ਮੋਦੀ ਦੀ ਲੋਕਾਂ ਨੂੰ ਅਪੀਲ, ਜਾਣੋ ਕੀ ਕਿਹਾ?

Wait 5 sec.

Weather Update : ਦੇਸ਼ ਦੇ ਕਈ ਹਿੱਸਿਆਂ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਲੂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉੱਤਰ ਪ੍ਰਦੇਸ਼ ਦੇ ਬਾਂਦਾ ਵਿੱਚ ਮੰਗਲਵਾਰ ਨੂੰ ਤਾਪਮਾਨ 47.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਦੇਸ਼ ਵਿੱਚ ਸਭ ਤੋਂ ਵੱਧ ਰਿਹਾ। ਦਿੱਲੀ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ।ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇਸ ਭਿਆਨਕ ਗਰਮੀ ਦੌਰਾਨ ਖਾਸ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਧਦੇ ਤਾਪਮਾਨ ਕਾਰਨ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ, ਇਸ ਲਈ ਸਭ ਨੂੰ ਵੱਧ ਤੋਂ ਵੱਧ ਸਾਵਧਾਨ ਰਹਿਣਾ ਚਾਹੀਦਾ ਹੈ।ਘਰ ਤੋਂ ਨਿਕਲਦੇ ਸਮੇਂ ਪਾਣੀ ਜ਼ਰੂਰ ਨਾਲ ਰੱਖੋਪੀਐਮ ਮੋਦੀ ਨੇ ਕਿਹਾ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲੋ ਤਾਂ ਆਪਣੇ ਨਾਲ ਪਾਣੀ ਜ਼ਰੂਰ ਰੱਖੋ। ਉਨ੍ਹਾਂ ਲੋਕਾਂ ਨੂੰ ਇੱਕ-ਦੂਜੇ ਦੀ ਮਦਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇ ਸੰਭਵ ਹੋਵੇ ਤਾਂ ਕਿਸੇ ਪਿਆਸੇ ਵਿਅਕਤੀ ਨੂੰ ਇੱਕ ਗਿਲਾਸ ਪਾਣੀ ਜ਼ਰੂਰ ਪਿਲਾਓ। ਉਨ੍ਹਾਂ ਉਹਨਾਂ ਲੋਕਾਂ ਦੀ ਵੀ ਸ਼ਲਾਘਾ ਕੀਤੀ ਜੋ ਆਪਣੇ ਘਰਾਂ ਜਾਂ ਦੁਕਾਨਾਂ ਦੇ ਬਾਹਰ ਮਟਕਿਆਂ ਵਿੱਚ ਪਾਣੀ ਰੱਖਦੇ ਹਨ।ਹੀਟਸਟ੍ਰੋਕ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰੋਪ੍ਰਧਾਨ ਮੰਤਰੀ ਨੇ ਕਿਹਾ ਕਿ ਜ਼ਿਆਦਾ ਗਰਮੀ ਕਾਰਨ ਚੱਕਰ ਆਉਣਾ, ਉਲਟੀ ਜਿਹਾ ਮਹਿਸੂਸ ਹੋਣਾ ਜਾਂ ਬਹੁਤ ਥਕਾਵਟ ਮਹਿਸੂਸ ਹੋਣ ਵਰਗੇ ਲੱਛਣਾਂ ਨੂੰ ਕਦੇ ਵੀ ਅਣਡਿੱਠਾ ਨਾ ਕਰੋ। ਜੇ ਕੋਈ ਵਿਅਕਤੀ ਬੇਹੋਸ਼ ਹੋਵੇ ਜਾਂ ਬਹੁਤ ਕਮਜ਼ੋਰ ਲੱਗੇ ਤਾਂ ਉਸਨੂੰ ਤੁਰੰਤ ਠੰਢੀ ਅਤੇ ਛਾਂ ਵਾਲੀ ਥਾਂ ‘ਤੇ ਲਿਜਾਇਆ ਜਾਵੇ ਅਤੇ ਪਾਣੀ ਜਾਂ ORS ਦਿੱਤਾ ਜਾਵੇ।ਬੱਚਿਆਂ ਅਤੇ ਬਜ਼ੁਰਗਾਂ ਦਾ ਰੱਖੋ ਖਾਸ ਧਿਆਨਉਨ੍ਹਾਂ ਕਿਹਾ ਕਿ ਬੱਚੇ, ਬਜ਼ੁਰਗ ਅਤੇ ਧੁੱਪ ਵਿੱਚ ਕੰਮ ਕਰਨ ਵਾਲੇ ਲੋਕ ਇਸ ਗਰਮੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ। ਸਮੇਂ ਸਿਰ ਧਿਆਨ ਨਾ ਦੇਣ ‘ਤੇ ਹੀਟਸਟ੍ਰੋਕ ਵਰਗੀ ਗੰਭੀਰ ਸਮੱਸਿਆ ਪੈਦਾ ਹੋ ਸਕਦੀ ਹੈ।ਪਸ਼ੂ-ਪੰਛੀਆਂ ਲਈ ਵੀ ਰੱਖੋ ਪਾਣੀਪੀਐਮ ਮੋਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ, ਛੱਤ, ਬਾਲਕਨੀ, ਦੁਕਾਨ ਜਾਂ ਦਫ਼ਤਰ ਦੇ ਬਾਹਰ ਪਾਣੀ ਨਾਲ ਭਰਿਆ ਇੱਕ ਛੋਟਾ ਬਰਤਨ ਜ਼ਰੂਰ ਰੱਖੋ ਤਾਂ ਜੋ ਪਿਆਸੇ ਪੰਛੀਆਂ ਅਤੇ ਜਾਨਵਰਾਂ ਨੂੰ ਰਾਹਤ ਮਿਲ ਸਕੇ।