Rajya Sabha Member Resignation: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਬੀਜੂ ਜਨਤਾ ਦਲ (ਬੀਜੇਡੀ) ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਅਤੇ ਰਾਜ ਸਭਾ ਮੈਂਬਰ ਦੇਬਾਸ਼ੀਸ਼ ਸਮੰਤਰਾਏ ਨੇ ਬੀਜੂ ਜਨਤਾ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਹੁਣ ਭਾਜਪਾ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਉਨ੍ਹਾਂ ਨੇ ਰਾਜ ਸਭਾ ਦੇ ਚੇਅਰਮੈਨ ਸੀ.ਪੀ. ਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਦਰਅਸਲ, ਓਡੀਸ਼ਾ ਦੀ ਰਾਜਨੀਤੀ ਵਿੱਚ ਇਹ ਵੱਡਾ ਧਮਾਕਾ ਹੈ। ਭਾਰਤੀ ਜਨਤਾ ਪਾਰਟੀ ਵਿੱਚ ਹੋਣਗੇ ਸ਼ਾਮਲਸੂਤਰਾਂ ਮੁਤਾਬਕ ਉਹ ਜਲਦੀ ਹੀ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਸਕਦੇ ਹਨ। ਸਾਮੰਤਰਾਏ ਦੇ ਇਸ ਫੈਸਲੇ ਨਾਲ ਰਾਜਸਭਾ ਵਿੱਚ ਬੀ.ਜੇ.ਡੀ. ਦੇ ਸੰਸਦ ਮੈਂਬਰਾਂ ਦੀ ਗਿਣਤੀ ਘਟ ਕੇ ਹੁਣ ਸਿਰਫ਼ 5 ਰਹਿ ਗਈ ਹੈ। ਬੀ.ਜੇ.ਡੀ. ਦੇ ਪ੍ਰਧਾਨ ਅਤੇ ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਦੇਬਾਸ਼ੀਸ਼ ਸਾਮੰਤਰਾਏ ਨੇ ਪਾਰਟੀ ਲੀਡਰਸ਼ਿਪ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਲਿਖਿਆ, "ਪਾਰਟੀ ਦੇ ਅੰਦਰ ਯੋਜਨਾਬੱਧ ਤਰੀਕੇ ਨਾਲ ਮੈਨੂੰ ਲਗਾਤਾਰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਮੈਨੂੰ ਮਹਿਸੂਸ ਹੋ ਰਿਹਾ ਹੈ ਕਿ ਹੁਣ ਪਾਰਟੀ ਨੂੰ ਮੇਰੀ ਕੋਈ ਲੋੜ ਨਹੀਂ ਹੈ। ਇਸ ਲਈ ਮੈਂ ਜਨਹਿਤ ਨੂੰ ਮੁੱਖ ਰੱਖਦੇ ਹੋਏ ਇਹ ਸਖ਼ਤ ਫੈਸਲਾ ਲਿਆ ਹੈ।"ਦੱਸਣਯੋਗ ਹੈ ਕਿ ਦੇਬਾਸ਼ੀਸ਼ ਸਾਮੰਤਰਾਏ ਤੋਂ ਪਹਿਲਾਂ ਬੀ.ਜੇ.ਡੀ. ਦੇ ਦੋ ਹੋਰ ਰਾਜਸਭਾ ਮੈਂਬਰ- ਮਮਤਾ ਮਹੰਤਾ ਅਤੇ ਸੁਜੀਤ ਕੁਮਾਰ ਵੀ ਪਾਰਟੀ ਅਤੇ ਸੰਸਦ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਸਾਮੰਤਰਾਏ ਬੀ.ਜੇ.ਡੀ. ਦੇ ਤੀਜੇ ਅਜਿਹੇ ਰਾਜਸਭਾ ਮੈਂਬਰ ਹਨ ਜਿਨ੍ਹਾਂ ਨੇ ਬਗਾਵਤੀ ਰੁਖ਼ ਅਖਤਿਆਰ ਕੀਤਾ ਹੈ। ਰਾਜਨੀਤਿਕ ਮਾਹਿਰਾਂ ਮੁਤਾਬਕ, 2024 ਦੀਆਂ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਬੀ.ਜੇ.ਡੀ. ਅੰਦਰ ਅੰਦਰੂਨੀ ਕਲਸ਼ ਅਤੇ ਅਸੰਤੁਸ਼ਟੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਪਾਰਟੀ ਦੇ ਆਗੂ ਬਗਾਵਤੀ ਸੁਰ ਅਖ਼ਤਿਆਰ ਕਰਦੇ ਜਾ ਰਹੇ ਹਨ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।