Karnataka ਦੇ ਮੁੱਖ ਮੰਤਰੀ ਸਿੱਧਾਰਮੱਈਆ ਨੇ ਦਿੱਤਾ ਅਸਤੀਫ਼ਾ , ਰਾਜ ਸਭਾ ਦੀ ਪੇਸ਼ਕਸ਼ ਵੀ ਠੁਕਰਾਈ ,ਜਾਣੋ ਕਿਉਂ 

Wait 5 sec.

Karnataka CM Siddaramaiah resigned :  ਕਰਨਾਟਕ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਦੌਰਾਨ ਇਸਦਾ ਐਲਾਨ ਕੀਤਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਹਾਈਕਮਾਨ ਦੇ ਕਹਿਣ ‘ਤੇ ਇਹ ਫੈਸਲਾ ਲਿਆ।ਇਸ ਤੋਂ ਪਹਿਲਾਂ ਸਿੱਧਾਰਮਈਆ ਨੇ ਆਪਣੀ ਕੈਬਨਿਟ ਦੇ ਸਾਰੇ ਮੰਤਰੀਆਂ ਨੂੰ ਬ੍ਰੇਕਫਾਸਟ ਮੀਟਿੰਗ ਲਈ ਬੁਲਾਇਆ ਸੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਆਪਣੇ ਸਾਥੀ ਮੰਤਰੀਆਂ ਦਾ ਧੰਨਵਾਦ ਕੀਤਾ ਅਤੇ ਤਿੰਨ ਸਾਲਾਂ ਦੇ ਕੰਮਕਾਜ ਦੀ ਰਿਪੋਰਟ ਵੀ ਪੇਸ਼ ਕੀਤੀ। ਸਿੱਧਾਰਮਈਆ ਨੇ ਮੀਟਿੰਗ ਵਿੱਚ ਹੀ ਇਹ ਸਾਫ ਕਰ ਦਿੱਤਾ ਸੀ ਕਿ ਉਹ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਜਾ ਰਹੇ ਹਨ। ਅਹੁਦਾ ਛੱਡਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰਾਜ ਸਭਾ ਜਾਣ ਦਾ ਪ੍ਰਸਤਾਵ ਠੁਕਰਾ ਦਿੱਤਾ ਹੈ। ਉਨ੍ਹਾਂ ਕਿਹਾ, “ਮੈਂ ਕਰਨਾਟਕ ਦੀ ਰਾਜਨੀਤੀ ਵਿੱਚ ਸਰਗਰਮ ਰਹਾਂਗਾ। ਰਾਸ਼ਟਰੀ ਰਾਜਨੀਤੀ ਵਿੱਚ ਮੇਰੀ ਕੋਈ ਦਿਲਚਸਪੀ ਨਹੀਂ ਹੈ।”ਕਾਂਗਰਸ ਅੰਦਰ ਕਿਸੇ ਤਰ੍ਹਾਂ ਦੇ ਮਤਭੇਦ ਜਾਂ ਕੜਵਾਹਟ ਦੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਸਿੱਧਾਰਮਈਆ ਨੇ ਕਿਹਾ ਕਿ ਕਰਨਾਟਕ ਕਾਂਗਰਸ ਇੱਕ ਪਰਿਵਾਰ ਵਾਂਗ ਇਕੱਠੀ ਰਹੇਗੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਮੰਨਦੇ ਰਹੇ ਹਨ ਕਿ ਸਾਰੇ ਆਗੂਆਂ ਨੂੰ ਇਕੱਠੇ ਮਿਲ ਕੇ ਕੰਮ ਕਰਨਾ ਚਾਹੀਦਾ ਹੈ।ਅਸਤੀਫੇ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਨਵੇਂ ਮੁੱਖ ਮੰਤਰੀ ਲਈ ਰਾਹ ਬਣਾਉਣ ਵਾਸਤੇ ਅਹੁਦਾ ਛੱਡ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਕਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਅਸਤੀਫਾ ਦੇ ਦਿੱਤਾ। ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਹੁਣ ਇਹ ਰਾਜਪਾਲ ਦੀ ਜ਼ਿੰਮੇਵਾਰੀ ਹੈ ਕਿ ਉਹ ਅਗਲੇ ਮੁੱਖ ਮੰਤਰੀ ਨੂੰ ਸਰਕਾਰ ਬਣਾਉਣ ਲਈ ਸੱਦਾ ਦੇਣ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਦੋ ਆਜ਼ਾਦ ਵਿਧਾਇਕਾਂ ਸਮੇਤ ਕੁੱਲ 136 ਵਿਧਾਇਕਾਂ ਦਾ ਸਮਰਥਨ ਹੈ, ਜਿਸ ਨਾਲ ਪਾਰਟੀ ਕੋਲ ਸਪੱਸ਼ਟ ਬਹੁਮਤ ਹੈ।ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ, "ਇਹ ਮੇਰੇ ਲਈ ਸੁਭਾਗ ਦੀ ਗੱਲ ਸੀ ਕਿ ਮੈਨੂੰ ਰਾਜ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ - ਦੋ ਵਾਰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਅਤੇ ਦੋ ਵਾਰ ਵਿਰੋਧੀ ਧਿਰ ਦੇ ਨੇਤਾ ਵਜੋਂ। ਮੈਂ ਸੰਜੋਗ ਨਾਲ ਮੁੱਖ ਮੰਤਰੀ ਬਣਿਆ; ਮੇਰੇ ਪਰਿਵਾਰ ਦਾ ਕੋਈ ਵੀ ਮੈਂਬਰ ਪਹਿਲਾਂ ਕਦੇ ਰਾਜਨੀਤੀ ਵਿੱਚ ਸ਼ਾਮਲ ਨਹੀਂ ਸੀ। ਇਸ ਲਈ ਮੈਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਧੰਨਵਾਦ ਕਰਦਾ ਹਾਂ।"