Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...

Wait 5 sec.

Congress Leader Passed Away: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਰਾਜਨੀਤਿਕ ਗਲਿਆਰਿਆਂ ਵਿੱਚ ਮਾਤਮ ਪਸਰਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਰਿਆਣਾ ਦੇ ਸਾਬਕਾ ਪਾਰਟੀ ਇੰਚਾਰਜ ਦੀਪਕ ਬਾਬਰੀਆ ਦਾ ਸ਼ਨੀਵਾਰ (10 ਅਕਤੂਬਰ) ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਵਿੱਚ ਡੂੰਘੇ ਸੋਗ ਦੀ ਲਹਿਰ ਦੌੜ ਗਈ ਹੈ।ਹਰਿਆਣਾ, ਦਿੱਲੀ ਅਤੇ ਮੱਧ ਪ੍ਰਦੇਸ਼ ਵਿੱਚ ਸੰਭਾਲੀ ਸੀ ਜ਼ਿੰਮੇਵਾਰੀਦੀਪਕ ਬਾਬਰੀਆ ਕਾਂਗਰਸ ਦੇ ਇੱਕ ਮਹੱਤਵਪੂਰਨ ਸੰਗਠਨਕਰਤਾ ਸਨ। ਜੂਨ 2023 ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਉਨ੍ਹਾਂ ਨੂੰ ਹਰਿਆਣਾ ਅਤੇ ਦਿੱਲੀ ਦਾ ਇੰਚਾਰਜ ਨਿਯੁਕਤ ਕੀਤਾ ਸੀ। ਇਸ ਤੋਂ ਪਹਿਲਾਂ ਉਹ ਮੱਧ ਪ੍ਰਦੇਸ਼ ਵਿੱਚ ਵੀ ਪਾਰਟੀ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾ ਚੁੱਕੇ ਸਨ। ਉਨ੍ਹਾਂ ਨੇ ਸੂਬਾਈ ਲੀਡਰਸ਼ਿਪ ਅਤੇ ਹਾਈਕਮਾਨ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਖ਼ਰਾਬ ਸਿਹਤ ਕਾਰਨ ਕੀਤੀ ਸੀ ਅਸਤੀਫ਼ੇ ਦੀ ਪੇਸ਼ਕਸ਼ਹਰਿਆਣਾ ਵਿਧਾਨ ਸਭਾ ਚੋਣਾਂ 2024 ਦੇ ਨਤੀਜੇ ਆਉਣ ਤੋਂ ਬਾਅਦ, ਦੀਪਕ ਬਾਬਰੀਆ ਨੇ ਖ਼ਰਾਬ ਸਿਹਤ ਅਤੇ ਚੋਣ ਨਤੀਜਿਆਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਦੀ ਮੌਤ 'ਤੇ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।