Delhi News: ਜੇਕਰ ਤੁਸੀਂ ਦਿੱਲੀ ਦੇ ਨੇੜੇ ਰਹਿੰਦੇ ਹੋ ਅਤੇ ਸ਼ਰਾਬ ਪੀਣ ਦੇ ਸ਼ੌਕੀਨ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਮਹੱਤਵਪੂਰਨ ਹੋ ਸਕਦੀ ਹੈ। ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦਿੱਲੀ ਸਰਕਾਰ ਨੇ "ਮੌਜੂਦਾ ਸਥਿਤੀ" ਦਾ ਹਵਾਲਾ ਦਿੰਦਿਆਂ ਹੋਇਆਂ 9 ਅਤੇ 10 ਅਕਤੂਬਰ ਨੂੰ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦਾ ਆਦੇਸ਼ ਦਿੱਤਾ ਹੈ।ਆਬਕਾਰੀ ਵਿਭਾਗ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਕਿ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦਾ ਫੈਸਲਾ ਦਿੱਲੀ ਪੁਲਿਸ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸਾਵਧਾਨੀ ਦੇ ਉਪਾਅ ਵਜੋਂ ਲਿਆ ਗਿਆ ਹੈ।ਇਹ ਹੁਕਮ ਵਿਰੋਧੀ ਪਾਰਟੀਆਂ ਵੱਲੋਂ ਕਥਿਤ "ਵੋਟ ਚੋਰੀ" ਨੂੰ ਲੈਕੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਆਇਆ ਹੈ। ਸੀਜੇਪੀ ਨੇ 10 ਅਕਤੂਬਰ ਨੂੰ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦਾ ਸੱਦਾ ਵੀ ਦਿੱਤਾ ਹੈ।ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਵੀਰਵਾਰ ਨੂੰ ਕਿਹਾ ਕਿ ਸੀਜੇਪੀ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਵਿੱਚ 20,000 ਤੋਂ ਵੱਧ ਪੁਲਿਸ ਕਰਮਚਾਰੀ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ 'ਤੇ ਕਿਸੇ ਵੀ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਅਧਿਕਾਰੀ ਨੇ ਲੋਕਾਂ ਨੂੰ ਕਿਸੇ ਵੀ ਅਣਅਧਿਕਾਰਤ ਇਕੱਠ ਤੋਂ ਬਚਣ ਦੀ ਅਪੀਲ ਕੀਤੀ।