Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਸਣੇ ਇਨ੍ਹਾਂ ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...

Wait 5 sec.

Police Transfers: ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਾਣਕਾਰੀ ਲਈ ਦੱਸ ਦੇਈਏ ਕਿ ਮੁਲਾਜ਼ਮਾਂ ਦੇ ਵੱਡੇ ਪੱਧਰ ਤੇ ਤਬਾਦਲੇ ਕੀਤੇ ਗਏ ਹਨ। ਦਰਅਸਲ, ਸ਼ਨੀਵਾਰ ਦੇਰ ਰਾਤ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 35 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕੀਤੇ।13 IPS ਅਫਸਰਾਂ ਸਣੇ ਇਨ੍ਹਾਂ ਅਧਿਕਾਰੀਆਂ ਦੇ ਤਬਾਦਲੇਇਸ ਲਿਸਟ ਵਿੱਚ 13 IPS ਅਧਿਕਾਰੀ ਅਤੇ 22 ਹਰਿਆਣਾ ਪੁਲਿਸ ਸਰਵਿਸ (HPS) ਅਧਿਕਾਰੀ ਸ਼ਾਮਲ ਹਨ। ਇਨ੍ਹਾਂ ਹੁਕਮਾਂ ਤਹਿਤ ਸੀਨੀਅਰ ਪੁਲਿਸ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਬਦਲਾਅ ਕੀਤਾ ਗਿਆ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। IPS ਅਧਿਕਾਰੀ ਨਵਦੀਪ ਸਿੰਘ ਵਿਰਕ ਨੂੰ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਹਰਿਆਣਾ ਸਟੇਟ ਇਨਫੋਰਸਮੈਂਟ ਬਿਊਰੋ ਦੇ ਡਾਇਰੈਕਟਰ ਜਨਰਲ ਅਤੇ ਵਿਜੀਲੈਂਸ ਤੇ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਸਨ।ਇਨ੍ਹਾਂ ਅਫਸਰਾਂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀਉਨ੍ਹਾਂ ਦੀ ਥਾਂ ਉਤੇ ਡਾ. ਮਾਟਾ ਰਵੀ ਕਿਰਨ ਨੂੰ ਹਰਿਆਣਾ ਸਟੇਟ ਇਨਫੋਰਸਮੈਂਟ ਬਿਊਰੋ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਵਿਜੀਲੈਂਸ ਅਤੇ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।ਬੀ. ਸਤੀਸ਼ ਬਾਲਣ ਨੂੰ ਰੇਲਵੇ ਅਤੇ ਕਮਾਂਡੋ ਵਿੰਗ ਲਈ ਇੰਸਪੈਕਟਰ ਜਨਰਲ ਆਫ਼ ਪੁਲਿਸ (IGP) ਨਿਯੁਕਤ ਕੀਤਾ ਗਿਆ ਹੈ। ਉਹ ਪਹਿਲਾਂ STS ਦੇ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸ ਦੌਰਾਨ ਮਨੀਸ਼ ਚੌਧਰੀ ਨੂੰ ਪੰਚਕੂਲਾ ਵਿਖੇ ਸਟੇਟ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ-ਵਿਰੋਧੀ ਬਿਊਰੋ ਦਾ IGP ਨਿਯੁਕਤ ਕੀਤਾ ਗਿਆ ਹੈ। ਉਹ ਜੇਲ੍ਹ ਵਿਭਾਗ ਦੇ IGP ਦਾ ਵਾਧੂ ਚਾਰਜ ਵੀ ਸੰਭਾਲਣਗੇ। ਸਿਮਰਦੀਪ ਸਿੰਘ ਨੂੰ ਭੋਂਡਸੀ ਸਥਿਤ ਸਪੈਸ਼ਲ ਟਾਸਕ ਫੋਰਸ (STF) ਦਾ ਇੰਸਪੈਕਟਰ ਜਨਰਲ ਆਫ਼ ਪੁਲਿਸ (IGP) ਨਿਯੁਕਤ ਕੀਤਾ ਗਿਆ ਹੈ। ਉਹ ਝੱਜਰ ਦੇ ਪੁਲਿਸ ਕਮਿਸ਼ਨਰ ਅਤੇ ਭੋਂਡਸੀ ਸਥਿਤ ਇੰਡੀਆ ਰਿਜ਼ਰਵ ਬਟਾਲੀਅਨ (IRB) ਦੇ IGP ਦਾ ਵਾਧੂ ਚਾਰਜ ਵੀ ਸੰਭਾਲਣਗੇ।ਤਰੱਕੀ ਮਿਲਣ ਤੋਂ ਬਾਅਦ ਹਾਮਿਦ ਅਖਤਰ ਨੂੰ ਰੋਹਤਕ ਰੇਂਜ ਦਾ IGP ਨਿਯੁਕਤ ਕੀਤਾ ਗਿਆ ਹੈ।ਧੀਰਜ ਕੁਮਾਰ ਹਰਿਆਣਾ ਲੋਕਾਯੁਕਤ ਲਈ ਸੁਪਰਡੈਂਟ ਆਫ਼ ਪੁਲਿਸ (SP) ਵਜੋਂ ਸੇਵਾ ਨਿਭਾਉਣਗੇ। ਧੀਰਜ ਕੁਮਾਰ ਨੂੰ ਪੁਲਿਸ ਹੈੱਡਕੁਆਰਟਰ ਵਿਖੇ SP ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਹਰਿਆਣਾ ਲੋਕਾਯੁਕਤ ਲਈ SP ਦਾ ਵਾਧੂ ਚਾਰਜ ਵੀ ਸੰਭਾਲਣਗੇ। ਸੁਮਿਤ ਕੁਮਾਰ ਨੂੰ ਮਾਨੇਸਰ ਸਥਿਤ ਚੌਥੀ IRB ਬਟਾਲੀਅਨ ਦੇ ਵਧੀਕ ਕਮਾਂਡੈਂਟ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ; ਉਹ ਆਪਣੀਆਂ ਮੌਜੂਦਾ ਡਿਊਟੀਆਂ ਦੇ ਨਾਲ-ਨਾਲ ਇਹ ਭੂਮਿਕਾ ਵੀ ਨਿਭਾਉਣਗੇ। ਇਹ ਨਿਯੁਕਤੀ ਪ੍ਰਤੀਕ ਗਹਿਲੋਤ ਦੇ ਅਹੁਦਾ ਛੱਡਣ ਤੋਂ ਬਾਅਦ ਲਾਗੂ ਹੋਵੇਗੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।