Monsoon 2026 : ਮਹਾਰਾਸ਼ਟਰ 'ਚ ਮਾਨਸੂਨ ਦੀ ਐਂਟਰੀ ! 12 ਦਿਨ ਦੀ ਦੇਰੀ ਨਾਲ ਪਹੁੰਚਿਆ, ਮੁੰਬਈ ਸਮੇਤ ਕਈ ਇਲਾਕਿਆਂ ਵਿੱਚ ਮੀਂਹ

Wait 5 sec.

Monsoon 2026 in Maharashtra : ਮਹਾਰਾਸ਼ਟਰ ਲਈ ਰਾਹਤ ਭਰੀ ਖ਼ਬਰ ਹੈ। 12 ਦਿਨ ਦੀ ਦੇਰੀ ਨਾਲ ਹੀ ਸਹੀ ਪਰ ਰਾਜ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਦੀ ਐਂਟਰੀ ਹੋ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਧਿਕਾਰਿਕ ਤੌਰ 'ਤੇ ਐਲਾਨ ਕੀਤਾ ਹੈ ਕਿ ਦੱਖਣ-ਪੱਛਮੀ ਮਾਨਸੂਨ ਮੁੰਬਈ ਪਹੁੰਚ ਗਿਆ ਹੈ।ਫਿਲਹਾਲ ਮਾਨਸੂਨ ਦੀ ਉੱਤਰੀ ਸੀਮਾ (Northern Limit of Monsoon) ਦਹਾਨੂ, ਵਰਧਾ, ਰਾਇਪੁਰ ਅਤੇ ਮੋਤੀਹਾਰੀ ਵਿੱਚੋਂ ਲੰਘ ਰਹੀ ਹੈ। ਅਗਲੇ 2 ਤੋਂ 3 ਦਿਨਾਂ ਵਿੱਚ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਵੀ ਮਾਨਸੂਨ ਪਹੁੰਚਣ ਦੀ ਸੰਭਾਵਨਾ ਹੈ।ਇਸਦੇ ਨਾਲ ਹੀ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦੇ ਹੋਰ ਇਲਾਕਿਆਂ ਵਿੱਚ ਵੀ ਮਾਨਸੂਨ ਦੇ ਹੋਰ ਅੱਗੇ ਵਧਣ ਦਾ ਅਨੁਮਾਨ ਲਗਾਇਆ ਗਿਆ ਹੈ, ਜਿਸ ਨਾਲ ਕਈ ਖੇਤਰਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।