Big News: ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸਨੇ ਪ੍ਰਸ਼ਾਸਨ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਅਫਰੀਕੀ ਦੇਸ਼ ਨਾਈਜੀਰੀਆ ਵਿੱਚ ਉਸ ਸਮੇਂ ਸਨਸਨੀਖੇਜ਼ ਫੈਲ ਗਈ, ਜਦੋਂ ਹਥਿਆਰਾਂ ਨਾਲ ਲੈਸ ਹਮਲਾਵਰਾਂ ਦੇ ਗਰੁੱਪ ਨੇ ਇੱਕ ਪਿੰਡ 'ਤੇ ਹਮਲਾ ਕਰ ਕੇ ਘੱਟੋ-ਘੱਟ 20 ਲੋਕਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ।ਕਤਲੇਆਮ ਦੀ ਸੂਚਨਾ ਮਿਲਦਿਆਂ ਹੀਇਸ ਮਾਮਲੇ ਉੱਪਰ ਗੱਲ ਕਰਦਿਆਂ ਪੁਲਿਸ ਦੇ ਬੁਲਾਰੇ ਅਲਫ੍ਰੇਡ ਅਲਾਬੋ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਮਲਾ ਐਤਵਾਰ ਨੂੰ ਪਲੇਟੋ ਸਟੇਟ ਦੇ ਬੋਕੋਸ ਖੇਤਰ 'ਚ ਰਹਿੰਦੇ 'ਕਾਵੇਲ' ਭਾਈਚਾਰੇ ਦੇ ਲੋਕਾਂ 'ਤੇ ਹੋਇਆ। ਕਤਲੇਆਮ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ, ਜਿਸ ਮਗਰੋਂ ਪੁਲਸ ਅਤੇ ਹਮਲਾਵਰਾਂ ਵਿਚਕਾਰ ਵੀ ਗੋਲੀਬਾਰੀ ਹੋਈ। ਲਗਾਤਾਰ ਗੋਲੀਬਾਰੀ ਮਗਰੋਂ ਹਮਲਾਵਰ ਪਿੱਛੇ ਹਟਣ ਲਈ ਮਜਬੂਰ ਹੋ ਗਏ ਅਤੇ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਇਸ ਮਾਮਲੇ 'ਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਕੀਤਾ ਇਨਕਾਰ ਹਾਲਾਂਕਿ ਇਸ ਦੌਰਾਨ ਪੁਲਿਸ ਮੁਤਾਬਕ ਮ੍ਰਿਤਕਾਂ ਦੇ ਪਰਿਵਾਰਾਂ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਲਾਸ਼ਾਂ ਨੂੰ ਅੰਤਿਮ ਸੰਸਕਾਰ ਲਈ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਹਾਲੇ ਤੱਕ ਕਿਸੇ ਵੀ ਅੱਤਵਾਦੀ ਜਾਂ ਅਪਰਾਧਿਕ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਤੇ ਨਾ ਹੀ ਇਸ ਕਤਲੇਆਮ ਦਾ ਅਸਲ ਕਾਰਨ ਸਾਹਮਣੇ ਆਇਆ ਹੈ। ਪਲੇਟੋ ਸਟੇਟ ਦੇ ਗਵਰਨਰ ਕਾਲੇਬ ਮੁਤਫਵਾਂਗ ਨੇ ਸਰਕਾਰੀ ਐਮਰਜੈਂਸੀ ਮੈਨੇਜਮੈਂਟ ਅਤੇ ਮਨੁੱਖੀ ਸਹਾਇਤਾ ਏਜੰਸੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੁਰੰਤ ਰਾਹਤ ਸਮੱਗਰੀ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ।ਦੱਸਣਯੋਗ ਹੈ ਕਿ ਸੰਯੁਕਤ ਰਾਸ਼ਟਰ (UN) ਮੁਤਾਬਕ ਨਾਈਜੀਰੀਆ ਦੇ ਉੱਤਰ-ਪੂਰਬੀ ਅਤੇ ਉੱਤਰ-ਮੱਧ ਇਲਾਕਿਆਂ ਵਿੱਚ ਹਥਿਆਰਬੰਦ ਗੈਂਗ ਅਤੇ ਬਗਾਵਤ ਕਾਰਨ ਪਿਛਲੇ ਕੁਝ ਸਾਲਾਂ ਵਿੱਚ ਹਜ਼ਾਰਾਂ ਲੋਕ ਮਾਰੇ ਜਾ ਚੁੱਕੇ ਹਨ ਅਤੇ ਲੱਖਾਂ ਲੋਕ ਬੇਘਰ ਹੋਏ ਹਨ। ਇਸੇ ਸਾਲ ਮਾਰਚ ਮਹੀਨੇ ਵਿੱਚ ਵੀ ਪਲੇਟੋ ਦੇ 'ਗਾਰੀ ਯਾ ਵਾਏ' ਭਾਈਚਾਰੇ 'ਤੇ ਹੋਏ ਰਾਤ ਦੇ ਹਮਲੇ ਵਿੱਚ ਵੀ 20 ਲੋਕਾਂ ਦੀ ਜਾਨ ਚਲੀ ਗਈ ਸੀ। ਅਜਿਹੇ 'ਚ ਇਕ ਹੋਰ ਅਜਿਹਾ ਭਿਆਨਕ ਹਮਲਾ ਦੇਸ਼ ਦੇ ਸੁਰੱਖਿਆ ਪ੍ਰਬੰਧਾਂ 'ਤੇ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ।