ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ

Wait 5 sec.

ਕਰਾਚੀ ਵਿੱਚ ਪਾਕਿਸਤਾਨ ਰੇਂਜਰਸ ਦੇ ਹੈੱਡਕੁਆਰਟਰ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ ਵੱਡੀ ਫੌਜੀ ਕਾਰਵਾਈ ਕੀਤੀ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਇਸ ਕਾਰਵਾਈ ਦੌਰਾਨ 30 ਲੋਕ ਮਾਰੇ ਗਏ। ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਦੇਸ਼ ਵਿੱਚ ਹਾਲ ਹੀ ਵਿੱਚ ਵਧੀਆਂ ਅੱਤਵਾਦੀ ਘਟਨਾਵਾਂ ਦੇ ਜਵਾਬ ਵਜੋਂ ਚੁੱਕਿਆ ਗਿਆ ਹੈ।ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੇ ਗਏ ਹਵਾਈ ਅਤੇ ਜ਼ਮੀਨੀ ਹਮਲੇਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਨੇ ਖੁਫੀਆ ਜਾਣਕਾਰੀ ਅਤੇ ਪਹਿਲਾਂ ਤੋਂ ਬਣਾਈ ਯੋਜਨਾ ਦੇ ਆਧਾਰ 'ਤੇ ਸਰਹੱਦੀ ਇਲਾਕਿਆਂ ਵਿੱਚ ਜ਼ਮੀਨੀ ਕਾਰਵਾਈਆਂ ਅਤੇ ਹਵਾਈ ਹਮਲੇ ਕੀਤੇ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਆਪਰੇਸ਼ਨ ਖੈਬਰ ਪਖਤੂਨਖਵਾ, ਬਲੋਚਿਸਤਾਨ ਅਤੇ ਕਰਾਚੀ ਵਿੱਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਸ਼ੁਰੂ ਕੀਤਾ ਗਿਆ।ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਕਰਾਚੀ ਦੇ ਗੁਲਿਸਤਾਨ-ਏ-ਜੌਹਰ ਇਲਾਕੇ ਵਿੱਚ ਸਥਿਤ ਸਿੰਧ ਰੇਂਜਰਸ ਦੇ ਹੈੱਡਕੁਆਰਟਰ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਸਿੰਧ ਪੁਲਿਸ ਮੁਖੀ ਜਾਵੇਦ ਆਲਮ ਓਧੋ ਦੇ ਅਨੁਸਾਰ, ਹਮਲਾਵਰਾਂ ਨੇ ਵਿਸਫੋਟਕਾਂ ਨਾਲ ਭਰੀ ਗੱਡੀ ਨੂੰ ਮੁੱਖ ਗੇਟ ਨਾਲ ਟਕਰਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਭਾਰੀ ਗੋਲੀਬਾਰੀ ਹੋਈ। ਹਾਲਾਂਕਿ, ਸ਼ੁਰੂਆਤੀ ਜਾਂਚ ਵਿੱਚ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਗੱਡੀ ਵਿੱਚ ਧਮਾਕਾ ਹੋਇਆ ਸੀ ਜਾਂ ਨਹੀਂ।ਇਸ ਹਮਲੇ ਵਿੱਚ ਪਾਕਿਸਤਾਨੀ ਅਰਧ ਸੈਨਿਕ ਬਲ ਦੇ ਤਿੰਨ ਜਵਾਨ ਮਾਰੇ ਗਏ, ਜਦਕਿ ਤਿੰਨ ਅੱਤਵਾਦੀ ਵੀ ਢੇਰ ਕਰ ਦਿੱਤੇ ਗਏ। ਇੱਕ ਹੋਰ ਜਵਾਨ ਜ਼ਖ਼ਮੀ ਹੋਇਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਮਲੇ ਤੋਂ ਬਾਅਦ ਵਿਸ਼ੇਸ਼ ਸੁਰੱਖਿਆ ਯੂਨਿਟ (SSU), ਅੱਤਵਾਦ ਵਿਰੋਧੀ ਫੋਰਸ (ATF), ਰੇਂਜਰਾਂ ਅਤੇ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ। ਜਮਾਤ-ਉਲ-ਅਹਿਰਾਰ ਨੇ ਲਈ ਹਮਲੇ ਦੀ ਜ਼ਿੰਮੇਵਾਰੀਇਸ ਦੌਰਾਨ ਜਮਾਤ-ਉਲ-ਅਹਿਰਾਰ ਨੇ ਕਰਾਚੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਨਾਲ ਜੁੜਿਆ ਇੱਕ ਵੱਖਰਾ ਧੜਾ ਮੰਨਿਆ ਜਾਂਦਾ ਹੈ। ਸੰਗਠਨ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਨੌਂ ਅੱਤਵਾਦੀਆਂ ਨੇ ਇਸ ਹਮਲੇ ਵਿੱਚ ਹਿੱਸਾ ਲਿਆ।ਜ਼ਿਕਰਯੋਗ ਹੈ ਕਿ 2021 ਵਿੱਚ ਅਫਗਾਨ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਤਣਾਅ ਲਗਾਤਾਰ ਵਧਿਆ ਹੈ। ਪਾਕਿਸਤਾਨ ਦਾ ਦੋਸ਼ ਹੈ ਕਿ TTP ਅਤੇ ਇਸ ਨਾਲ ਜੁੜੇ ਅੱਤਵਾਦੀ ਗਰੁੱਪ ਸਰਹੱਦ ਪਾਰ ਤੋਂ ਹਮਲੇ ਕਰ ਰਹੇ ਹਨ, ਜਿਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਸੁਰੱਖਿਆ ਸਥਿਤੀ ਹੋਰ ਗੰਭੀਰ ਬਣਦੀ ਜਾ ਰਹੀ ਹੈ।